November 16, 2026, 2:15 pm
----------- Advertisement -----------
HomeNewsBreaking News328 ਪਾਵਨ ਸਰੂਪ ਮਾਮਲੇ ’ਚ SIT ਦਾ ਪੁਨਰਗਠਨ

328 ਪਾਵਨ ਸਰੂਪ ਮਾਮਲੇ ’ਚ SIT ਦਾ ਪੁਨਰਗਠਨ

Published on

----------- Advertisement -----------

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਗੁੰਮ ਹੋਣ ਦੇ ਸੰਵੇਦਨਸ਼ੀਲ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਜਾਂਚ ਨੂੰ ਤੇਜ਼ ਕਰਦਿਆਂ ਵਿਸ਼ੇਸ਼ ਜਾਂਚ ਟੀਮ (SIT) ਦਾ ਮੁੜ ਗਠਨ ਕੀਤਾ ਹੈ।  ਪੁਲਿਸ ਵਿਭਾਗ ਨੇ ਇਸ ਮਾਮਲੇ ਵਿੱਚ ਪਹਿਲਾਂ ਜਾਰੀ ਕੀਤੇ ਤਿੰਨ ਵੱਖ-ਵੱਖ ਹੁਕਮਾਂ ਨੂੰ ਰੱਦ ਕਰਦਿਆਂ ਪੁਰਾਣੀ SIT ਨੂੰ ਭੰਗ ਕਰ ਦਿੱਤਾ ਹੈ ਅਤੇ ਜਾਂਚ ਲਈ ਨਵੇਂ ਸਿਰੇ ਤੋਂ 6 ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ।

ਪੰਜਾਬ ਬਿਊਰੋ ਆਫ਼ ਇੰਵੈਸਟੀਗੇਸ਼ਨ (PBI) ਦੇ ਡਾਇਰੈਕਟਰ ਐਲ.ਕੇ. ਯਾਦਵ (IPS) ਵੱਲੋਂ ਜਾਰੀ ਤਾਜ਼ਾ ਹੁਕਮਾਂ ਮੁਤਾਬਕ ਇਹ ਪੂਰੀ ਜਾਂਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ (IPS) ਦੀ ਨਿਗਰਾਨੀ ਹੇਠ ਚੱਲੇਗੀ। ਪੁਲਿਸ ਅਧਿਕਾਰੀਆਂ ਮੁਤਾਬਕ ਜਾਂਚ ਨੂੰ ਤੇਜ਼ ਅਤੇ ਪਾਰਦਰਸ਼ੀ ਬਣਾਉਣ ਲਈ ਇਹ ਫੈਸਲਾ ਲਿਆ ਗਿਆ ਹੈ।

ਪੁਲਿਸ ਵੱਲੋਂ 22 ਦਸੰਬਰ 2025, 2 ਜਨਵਰੀ 2026 ਅਤੇ 9 ਜਨਵਰੀ 2026 ਨੂੰ ਜਾਰੀ ਕੀਤੇ ਗਏ ਹੁਕਮ ਹੁਣ ਰੱਦ ਕਰ ਦਿੱਤੇ ਗਏ ਹਨ। ਨਵੀਂ ਬਣਾਈ ਗਈ SIT ਪੂਰੀ ਤਰ੍ਹਾਂ ਨਵੇਂ ਢਾਂਚੇ ਅਧੀਨ ਕੰਮ ਕਰੇਗੀ ਤੇ ਇਸ SIT ਦੀ ਅਗਵਾਈ ਰੂਪਨਗਰ ਰੇਂਜ ਦੇ DIG ਨਾਨਕ ਸਿੰਘ (IPS) ਕਰਨਗੇ।

SIT ਦੇ ਨਵੇਂ ਮੈਂਬਰਾਂ ਦੀ ਸੂਚੀ:

ਚੇਅਰਮੈਨ:ਨਾਨਕ ਸਿੰਘ (IPS), ਡੀ.ਆਈ.ਜੀ., ਰੂਪਨਗਰ ਰੇਂਜ।

ਮੈਂਬਰ:ਦਰਪਣ ਆਹਲੂਵਾਲੀਆ (IPS), ਐਸ.ਐਸ.ਪੀ. ਖੰਨਾ।

ਮੈਂਬਰ:ਗੁਰਬੰਸ ਸਿੰਘ ਬੈਂਸ (PPS), ਐਸ.ਪੀ. ਡਿਟੈਕਟਿਵ, ਪਟਿਆਲਾ।

ਮੈਂਬਰ:ਸੁਖਨਾਜ਼ ਸਿੰਘ (PPS), ਐਸ.ਪੀ. ਸਪੈਸ਼ਲ ਬ੍ਰਾਂਚ, ਮੋਹਾਲੀ।

ਮੈਂਬਰ:ਹਰਮਿੰਦਰ ਸਿੰਘ (PPS), ਏ.ਸੀ.ਪੀ. (D), ਅੰਮ੍ਰਿਤਸਰ।

ਮੈਂਬਰ:ਸਬ-ਇੰਸਪੈਕਟਰ ਰਜਵੰਤ ਕੌਰ, ਐਸ.ਐਚ.ਓ. ਥਾਣਾ ਸੀ-ਡਿਵੀਜ਼ਨ, ਅੰਮ੍ਰਿਤਸਰ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...