November 8, 2026, 7:09 am
----------- Advertisement -----------
HomeNewsBreaking Newsਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

Published on

----------- Advertisement -----------

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕੋਲੋਂ ਅਹਿਮ ਪੁੱਛਗਿੱਛ ਕਰੇਗੀ। ਇਸ ਪੜਤਾਲ ਦੇ ਸਿਲਸਿਲੇ ਵਿੱਚ ਉਨ੍ਹਾਂ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਐੱਸਆਈਟੀ ਹੈੱਡਕੁਆਰਟਰ ਵਿਖੇ ਨਿੱਜੀ ਤੌਰ ‘ਤੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਬੀਤੇ ਤਿੰਨ ਮਹੀਨਿਆਂ ਦੇ ਅੰਦਰ ਇਹ ਦੂਜਾ ਮੌਕਾ ਹੈ ਜਦੋਂ ਸੁਖਬੀਰ ਸਿੰਘ ਬਾਦਲ ਨੂੰ ਜਾਂਚ ਟੀਮ ਅੱਗੇ ਪੇਸ਼ ਹੋਣਾ ਪੈ ਰਿਹਾ ਹੈ। ਇਸ ਤੋਂ ਪਹਿਲਾਂ ਵੀ ਉਹ ਐੱਸਆਈਟੀ ਸਾਹਮਣੇ ਪੇਸ਼ ਹੋ ਕੇ ਆਪਣੇ ਬਿਆਨ ਕਲਮਬੰਦ ਕਰਵਾ ਚੁੱਕੇ ਹਨ।

ਜ਼ਿਕਰਯੋਗ ਹੈ ਕਿ 14 ਅਕਤੂਬਰ 2015 ਨੂੰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਖ਼ਿਲਾਫ਼ ਸ਼ਾਂਤਮਈ ਧਰਨਾ ਦੇ ਰਹੇ ਸਿੱਖ ਸ਼ਰਧਾਲੂਆਂ ਉੱਤੇ ਪੁਲਿਸ ਵੱਲੋਂ ਗੋਲੀਬਾਰੀ ਕੀਤੀ ਗਈ ਸੀ। ਇਸ ਖ਼ੂਨੀ ਕਾਂਡ ਦੌਰਾਨ ਦੋ ਪ੍ਰਦਰਸ਼ਨਕਾਰੀ ਸਿੱਖ ਨੌਜਵਾਨ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੋਤ ਹੋ ਗਈ ਸੀ। ਉਸ ਦੌਰਾਨ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਗੱਠਜੋੜ ਸਰਕਾਰ ਕਾਰਜਸ਼ੀਲ ਸੀ। ਸਵਰਗੀ ਪ੍ਰਕਾਸ਼ ਸਿੰਘ ਬਾਦਲ ਸੂਬੇ ਦੇ ਮੁੱਖ ਮੰਤਰੀ ਸਨ, ਜਦਕਿ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਹੋਣ ਦੇ ਨਾਲ-ਨਾਲ ਗ੍ਰਹਿ ਵਿਭਾਗ ਦੇ ਮੁਖੀ ਵੀ ਸਨ।ਕਈ ਕਮਿਸ਼ਨਾਂ ਅਤੇ ਵਿਸ਼ੇਸ਼ ਜਾਂਚ ਟੀਮਾਂ ਵੱਲੋਂ ਕੀਤੀ ਜਾ ਚੁੱਕੀ ਹੈ ਪੜਤਾਲ

ਇਸ ਸੰਵੇਦਨਸ਼ੀਲ ਮਾਮਲੇ ਦੀ ਤਹਿ ਤੱਕ ਜਾਣ ਲਈ ਸਮੇਂ-ਸਮੇਂ ‘ਤੇ ਵੱਖ-ਵੱਖ ਜਾਂਚ ਕਮਿਸ਼ਨ ਅਤੇ ਕਈ ਵਿਸ਼ੇਸ਼ ਜਾਂਚ ਟੀਮਾਂ (ਐੱਸਆਈਟੀ) ਬਣਾਈਆਂ ਗਈਆਂ। ਇਹਨਾਂ ਵਿੱਚ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਅਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਸਭ ਤੋਂ ਪ੍ਰਮੁੱਖ ਰਹੀ ਹੈ। ਲੰਬੀ ਪੜਤਾਲ ਦੌਰਾਨ ਸੂਬੇ ਦੇ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸੁਖਬੀਰ ਸਿੰਘ ਬਾਦਲ ਸਮੇਤ ਪੁਲਿਸ ਦੇ ਕਈ ਉੱਚ ਅਧਿਕਾਰੀ ਅਤੇ ਸਿਆਸੀ ਹਸਤੀਆਂ ਜਾਂਚ ਦੇ ਘੇਰੇ ਵਿੱਚ ਆ ਚੁੱਕੀਆਂ ਹਨ।

ਸਾਲ 2026 ਵਿੱਚ ਮੁੜ ਤੇਜ਼ ਹੋਈ ਪੜਤਾਲ ਦੀ ਰਫ਼ਤਾਰ

ਆਈਜੀ ਹਰਜੀਤ ਸਿੰਘ ਦੀ ਅਗਵਾਈ ਹੇਠ ਕੰਮ ਕਰ ਰਹੀ ਨਵੀਂ ਐੱਸਆਈਟੀ ਨੇ ਸਾਲ 2026 ਦੌਰਾਨ ਇਸ ਪੂਰੇ ਘਟਨਾਕ੍ਰਮ ਦੀ ਜਾਂਚ ਵਿੱਚ ਤੇਜ਼ੀ ਲਿਆਂਦੀ ਹੈ। ਇਸੇ ਲੜੀ ਤਹਿਤ ਬੀਤੇ ਜੂਨ ਮਹੀਨੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਐੱਸਆਈਟੀ ਸਾਹਮਣੇ ਆਪਣੇ ਬਿਆਨ ਦਰਜ ਕਰਵਾਏ ਸਨ। ਇਸ ਤੋਂ ਬਾਅਦ ਜੁਲਾਈ ਵਿੱਚ ਜਾਂਚ ਟੀਮ ਨੇ ਜ਼ਮੀਨੀ ਪੜਤਾਲ ਲਈ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਹਿਬਲ ਕਲਾਂ ਦੇ ਘਟਨਾ ਸਥਾਨਾਂ ਦਾ ਵਿਸ਼ੇਸ਼ ਦੌਰਾ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...