July 28, 2026, 3:29 pm
----------- Advertisement -----------
HomeNewsਪੰਜਾਬ ਪੁਲਿਸ ਨੇ ISYF ਦੀ ਹਮਾਇਤ ਵਾਲੇ ਅੱਤਵਾਦੀ ਗਿਰੋਹ ਦਾ ਪਰਦਾਫਾਸ਼ ਕਰਕੇ...

ਪੰਜਾਬ ਪੁਲਿਸ ਨੇ ISYF ਦੀ ਹਮਾਇਤ ਵਾਲੇ ਅੱਤਵਾਦੀ ਗਿਰੋਹ ਦਾ ਪਰਦਾਫਾਸ਼ ਕਰਕੇ ਪਠਾਨਕੋਟ ਆਰਮੀ ਕੈਂਪ ’ਤੇ ਹੋਏ ਗਰਨੇਡ ਹਮਲੇ ਦੀ ਗੁੱਥੀ ਸੁਲਝਾਈ

Published on

----------- Advertisement -----------

ਚੰਡੀਗੜ੍ਹ/ਐਸਬੀਐਸ ਨਗਰ: ਪੰਜਾਬ ਪੁਲਿਸ ਨੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ਆਈਐਸਵਾਈਐਫ) ਗਰੁੱਪ ਵੱਲੋਂ ਹਮਾਇਤ ਪ੍ਰਾਪਤ ਅੱਤਵਾਦੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇਸ ਗਿਰੋਹ ਦੇ 6 ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ, ਪਠਾਨਕੋਟ ਆਰਮੀ ਕੈਂਪ ‘ਤੇ ਹੋਏ ਹਮਲੇ ਸਮੇਤ ਹੈਂਡ ਗ੍ਰੇਨੇਡ ਹਮਲਿਆਂ ਦੀ ਗੁੱਥੀ ਨੂੰ ਸੁਲਝਾ ਲਿਆ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਥੇ ਸੋਮਵਾਰ ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਵੀਕੇ ਭਾਵਰਾ ਨੇ ਦੱਸਿਆ ਕਿ ਐਸ.ਬੀ.ਐਸ. ਨਗਰ ਪੁਲਿਸ ਨੇ ਉਨਾਂ ਦੇ ਕਬਜ਼ੇ ਵਿੱਚੋਂ ਛੇ ਹੈਂਡ ਗਰਨੇਡ (86 ਪੀ), ਇੱਕ ਪਿਸਤੌਲ (9 ਐਮਐਮ), ਇੱਕ ਰਾਈਫਲ (.30 ਬੋਰ) ਦੇ ਨਾਲ-ਨਾਲ ਜਿੰਦਾ ਕਾਰਤੂਸ ਅਤੇ ਮੈਗਜ਼ੀਨਾਂ ਵੀ ਬਰਾਮਦ ਕੀਤੀਆਂ ਹਨ।
ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਦਾਸਪੁਰ ਦੇ ਪਿੰਡ ਲਖਨਪਾਲ ਦੇ ਅਮਨਦੀਪ ਉਰਫ ਮੰਤਰੀ, ਗੁਰਦਾਸਪੁਰ ਦੇ ਪਿੰਡ ਖਰਲ ਦੇ ਗੁਰਵਿੰਦਰ ਸਿੰਘ ਉਰਫ ਗਿੰਦੀ, ਗੁਰਦਾਸਪੁਰ ਦੇ ਪਿੰਡ ਖਰਲ ਦੇ ਪਰਮਿੰਦਰ ਕੁਮਾਰ ਉਰਫ ਰੋਹਿਤ ਉਰਫ ਰੋਹਤਾ, ਗੁਰਦਾਸਪੁਰ ਦੇ ਪਿੰਡ ਗੁੰਨੂਪੁਰ ਦੇ ਰਜਿੰਦਰ ਸਿੰਘ ਉਰਫ ਮੱਲੀ ਉਰਫ ਨਿੱਕੂ, ਗੁਰਦਾਸਪੁਰ ਦੇ ਪਿੰਡ ਗੋਤਪੋਕਰ ਦੇ ਹਰਪ੍ਰੀਤ ਸਿੰਘ ਉਰਫ ਢੋਲਕੀ ਅਤੇ ਗੁਰਦਾਸਪੁਰ ਦੇ ਪਿੰਡ ਗਾਜੀਕੋਟ ਦੇ ਰਮਨ ਕੁਮਾਰ ਵਜੋਂ ਹੋਈ ਹੈ। ।

ਇਸ ਸਬੰਧੀ ਪ੍ਰਾਪਤਕ ਜਾਣਕਾਰੀ ਮੁਤਾਬਕ, ਦੋ ਮਾਮਲਿਆਂ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਨੇ ਪਠਾਨਕੋਟ ਵਿਖੇ ਹੈਂਡ ਗ੍ਰਨੇਡ ਸੁੱਟੇ ਸਨ  ਪਹਿਲਾ ਹਮਲਾ 11 ਨਵੰਬਰ, 2021 ਨੂੰ ਰਾਤ 9:30 ਵਜੇ ਚੱਕੀ ਪੁੱਲ ਨੇੜੇ, ਜਦੋਂ ਕਿ ਦੂਜਾ ਗ੍ਰਨੇਡ ਹਮਲਾ ਫੌਜ ਦੇ 21 ਉਪ ਖੇਤਰ ਤਿ੍ਰਵੇਣੀ ਦੁਆਰ ਦੇ ਬਾਹਰ ਪਠਾਨਕੋਟ ਵਿਖੇ 21 ਨਵੰਬਰ, 2021 ਨੂੰ ਰਾਤ 9 ਵਜੇ ਦੇ ਕਰੀਬ ਹੋਇਆ। । ਇਸ ਸਬੰਧੀ ਪੁਲਿਸ ਸਟੇਸ਼ਨ ਪਠਾਨਕੋਟ ਡਿਵੀਜਨ 2 ਅਤੇ ਡਿਵੀਜਨ 1 ਵਿੱਚ ਕ੍ਰਮਵਾਰ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ।  

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਖੁਲਾਸਾ ਕੀਤਾ ਕਿ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾਉਣ ਲਈ ਉਹ  (ਰੋਡੇ) ਦੇ ਸਵੈ-ਘੋਸ਼ਿਤ ਮੁਖੀ ਲਖਬੀਰ ਸਿੰਘ ਰੋਡੇ ਅਤੇ ਉਸ ਦੇ ਨਜਦੀਕੀ ਸਾਥੀਆਂ ਸੁਖਮੀਤਪਾਲ ਸਿੰਘ ਉਰਫ ਸੁੱਖ ਭਿਖਾਰੀਵਾਲ ਅਤੇ ਸੁਖਪ੍ਰੀਤ ਉਰਫ ਸੁੱਖ ਦੇ ਸਿੱਧੇ ਸੰਪਰਕ ਵਿੱਚ ਸਨ। 
ਉਨਾਂ ਕਿਹਾ “ ਬਰਾਮਦ ਕੀਤੇ ਗਏ ਹੈਂਡ ਗ੍ਰਨੇਡ, ਹਥਿਆਰ ਅਤੇ ਗੋਲਾ ਬਾਰੂਦ ਦੀ ਸਾਰੀ ਖੇਪ ਲਖਬੀਰ ਰੋਡੇ ਵੱਲੋਂ ਅੰਤਰਰਾਸ਼ਟਰੀ ਸਰਹੱਦ ਪਾਰ ਤੋਂ ਇੱਧਰ ਲਿਆਂਦੀ ਗਈ ਸੀ ਅਤੇ ਗਿ੍ਰਫਤਾਰ ਕੀਤੇ ਗਏ ਦੋਸ਼ੀਆਂ ਨੂੰ ਪਹਿਲਾਂ ਤੋਂ ਮਿੱਥੇ ਗਏ ਟੀਚੇ ,ਜਿਸ ਵਿੱਚ ਮੁੱਖ ਤੌਰ ‘ਤੇ ਪੁਲਿਸ ਅਤੇ ਰੱਖਿਆ ਸੰਸਥਾਵਾਂ, ਧਾਰਮਿਕ ਸਥਾਨਾਂ ਆਦਿ ਸ਼ਾਮਲ ਹਨ, ‘ਤੇ ਹੋਰ ਹਮਲੇ ਕਰਨ ਲਈ ਕੰਮ ਸੌਂਪਿਆ ਗਿਆ ਸੀ। ਉਨਾਂ ਕਿਹਾ ਕਿ ਮੁਲਜਮਾਂ ਨੇ ਪਠਾਨਕੋਟ ਵਿੱਚ ਦੋ ਵਾਰ ਹੱਥਗੋਲੇ ਸੁੱਟਣ ਦੀ ਗੱਲ ਵੀ ਕਬੂਲੀ ਹੈ।


ਐਸਬੀਐਸ ਨਗਰ ਦੀ ਐਸਐਸਪੀ ਕੰਵਰਦੀਪ ਕੌਰ ਨੇ ਦੱਸਿਆ ਕਿ ਐਸਬੀਐਸ ਨਗਰ ਪੁਲਿਸ ਨੇ ਯੂਏ(ਪੀ) ਐਕਟ ਦੀ ਧਾਰਾ 16,17,18 ਅਤੇ 20, ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਅਤੇ ਆਰਮਜ ਐਕਟ ਦੀ ਧਾਰਾ 25 ਤਹਿਤ ਮਿਤੀ 07-01-2021 ਨੂੰ ਥਾਣਾ ਸਿਟੀ ਨਵਾਂਸਹਿਰ ਵਿਖੇ.ਐਫਆਈਆਰ ਦਰਜ ਕੀਤੀ ਹੈ ਅਤੇ ਅਗਲੇਰੀ  ਜਾਂਚ ਜਾਰੀ ਹੈ। 
ਜਿਕਰਯੋਗ ਹੈ ਕਿ ਲਖਬੀਰ ਰੋਡੇ ਦੀ ਭੂਮਿਕਾ 16 ਅਕਤੂਬਰ 2020 ਨੂੰ ਭਿੱਖੀਵਿੰਡ ਵਿਖੇ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਤੋਂ ਇਲਾਵਾ ਅਗਸਤ 2021 ਵਿੱਚ ਜਲੰਧਰ ਤੋਂ ਉਸਦੇ ਰਿਸ਼ਤੇਦਾਰ ਗੁਰਮੁਖ ਸਿੰਘ ਰੋਡੇ ਤੋਂ ਟਿਫਿਨ ਆਈ.ਈ.ਡੀ., ਆਰ.ਡੀ.ਐਕਸ, ਹਥਿਆਰਾਂ ਅਤੇ ਗੋਲਾ ਬਾਰੂਦ ਦੀ ਬਰਾਮਦਗੀ ਵਿੱਚ ਵੀ ਪਾਈ ਗਈ ਸੀ। ਸੁਖਮੀਤਪਾਲ ਸਿੰਘ ਉਰਫ ਸੁੱਖ ਭਿਖਾਰੀਵਾਲ, ਜੋ ਕਿ ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਅਤੇ 10 ਫਰਵਰੀ, 2020 ਨੂੰ ਧਾਰੀਵਾਲ ਵਿਖੇ ਹਨੀ ਮਹਾਜਨ ‘ਤੇ ਹੋਏ ਕਾਤਲਾਨਾ ਹਮਲੇ ਦੇ ਮਾਮਲੇ ਵਿੱਚ ਵੀ ਸ਼ਾਮਲ ਹੋਣ ਕਰਕੇ , ਇਸ ਸਮੇਂ ਤਿਹਾੜ ਜੇਲ, ਦਿੱਲੀ ਵਿੱਚ ਬੰਦ ਹੈ । ਉਸਨੂੰ ਦਸੰਬਰ, 2020 ਵਿੱਚ ਦੁਬਈ ਤੋਂ ਡਿਪੋਰਟ ਕਰ ਦਿੱਤਾ ਗਿਆ ਸੀ। ਭਿਖਾਰੀਵਾਲ ਨੇ ਇਹਨਾਂ ਜੁਰਮਾਂ ਨੂੰ ਅੰਜਾਮ ਦੇਣ ਲਈ ਪੈਦਲ ਸਿਪਾਹੀ, ਹਥਿਆਰ ਅਤੇ ਗੋਲਾ ਬਾਰੂਦ, ਲੌਜਿਸਟਿਕਸ, ਫੰਡ ਆਦਿ ਪ੍ਰਦਾਨ ਕੀਤੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...