October 23, 2026, 10:18 am
----------- Advertisement -----------
HomeNewsBreaking Newsਛੁੱਟੀ ਤੇ ਆਏ ਫੌਜੀ ਨਾਲ ਵਾਪਰਿਆ ਭਾਣਾ, ਕਾਰ ਸਣੇ ਸਰਹਿੰਦ ਨਹਿਰ ‘ਚ...

ਛੁੱਟੀ ਤੇ ਆਏ ਫੌਜੀ ਨਾਲ ਵਾਪਰਿਆ ਭਾਣਾ, ਕਾਰ ਸਣੇ ਸਰਹਿੰਦ ਨਹਿਰ ‘ਚ ਡਿੱਗੇ ਫੌਜੀ ਤੇ ਉਸ ਦੀ ਪਤਨੀ

Published on

----------- Advertisement -----------

ਫਰੀਦਕੋਟ ਦੇ ਪਿੰਡ ਫਿੱਡੇ ਕਲਾ ਨੇੜੇ ਕੱਲ੍ਹ ਦੇਰ ਸ਼ਾਮ ਇੱਕ ਆਲਟੋ ਕਾਰ ਬੇਕਾਬੂ ਹੋਕੇ ਸਰਹੰਦ ਨਹਿਰ ਵਿੱਚ ਜਾ ਡਿੱਗੀ। ਪਾਣੀ ਦੇ ਤੇਜ਼ ਵਹਾਅ ਕਾਰਨ ਕਾਰ ਨਹਿਰ ਚ ਡੁੱਬ ਗਏ ਅਤੇ ਕਾਰ ਚ ਸਵਾਰ ਪਤੀ ਪਤਨੀ ਲਾਪਤਾ ਹੋ ਗਏ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਪਰ ਕਾਰ ਸਬੰਧੀ ਕੋਈ ਜਾਣਕਾਰੀ ਨਾ ਮਿਲਣ ਦੇ ਚੱਲਦੇ NDRF ਦੀ ਟੀਮ ਨੂੰ ਬੁਲਾਇਆ ਗਿਆ। ਰਾਤ ਕਰੀਬ ਤਿੰਨ ਘੰਟੇ ਕਾਰ ਦੀ ਤਲਾਸ਼ ਕਰਦੇ ਰਹੇ ਪਰ ਕਾਰ ਦਾ ਕੋਈ ਪਤਾ ਨਹੀਂ ਲੱਗਾ ਅਤੇ ਅੱਜ ਮੁੜ ਸਰਚ ਆਪ੍ਰੇਸਨ ਜਾਰੀ ਕਰ ਕਾਰ ਦੀ ਤਲਾਸ਼ ਕੀਤੀ ਜਾ ਰਹੀ ਹੈ।

ਮੌਕੇ ਤੇ ਮੌਜੂਦ ਪਿੰਡ ਵਾਸੀਆਂ ਨੇ ਦੱਸਿਆ ਕਿ ਨਹਿਰ ਵਿੱਚ ਡੁੱਬਣ ਵਾਲੇ ਬਲਜੀਤ ਸਿੰਘ ਅਤੇ ਉਸਦੀ ਪਤਨੀ ਮਨਦੀਪ ਕੌਰ ਜਿਨਾਂ ਦੀ ਉਮਰ ਲਗਭਗ 35 ਸਾਲ ਹੈ, ਫਰੀਦਕੋਟ ਦੇ ਪਿੰਡ ਫਿੱਡੇ ਕਲਾਂ ਤੋਂ ਕੱਲ੍ਹ ਆਪਣੀ ਰਿਸ਼ਤੇਦਾਰੀ ਵਿੱਚ ਆਏ ਸਨ। ਪਰ ਜਦੋ ਸ਼ਾਮ ਉਹ ਵਾਪਸ ਆਪਣੇ ਪਿੰਡ ਸਾਧਾਂਵਾਲਾ ਜਾ ਰਹੇ ਸਨ ਤਾਂ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਬਲਜੀਤ ਸਿੰਘ ਫੌਜ ਦੇ ਵਿੱਚ ਭਰਤੀ ਹੈ ਜੋ ਛੁਟੀ ਆਇਆ ਸੀ, ਉਸਨੇ ਕੱਲ੍ਹ ਵਾਪਸ ਡਿਊਟੀ ਜਣਾ ਸੀ ਪਰ ਅੱਜ ਇਹ ਹਾਦਸਾ ਵਾਪਰ ਗਿਆ।

ਉਹਨਾਂ ਦੱਸਿਆ ਕਿ ਨਹਿਰ ਦੇ ਨਾਲ ਨਾਲ ਸੜਕ ਦੀ ਹਾਲਤ ਬਹੁਤ ਮਾੜੀ ਹੈ ਅਤੇ ਦੂਜੇ ਪਾਸੇ ਬੀਤੇ ਦਿਨੀ ਨਹਿਰ ਨੂੰ ਪੱਕੇ ਕਰਨ ਦਾ ਕੰਮ ਚੱਲ ਰਿਹਾ ਸੀ ਜਿਸ ਤੋਂ ਬਾਅਦ ਨਹਿਰ ਦੇ ਕਿਨਾਰਿਆਂ ਨੂੰ ਸਹੀ ਢੰਗ ਨਾਲ ਨਹੀਂ ਬਣਾਇਆ ਗਿਆ ਜਿਸ ਦੇ ਕਾਰਨ ਹੀ ਇਹ ਹਾਦਸਾ ਵਾਪਰਿਆ ਹੈ। ਉਹਨਾਂ ਵੱਲੋਂ ਮੰਗ ਕੀਤੀ ਗਈ ਨਹਿਰ ਦੇ ਕਿਨਾਰਿਆਂ ਦੇ ਨਾਲ ਨਾਲ ਚਾਰ ਤੋਂ ਪੰਜ ਫੁੱਟ ਉੱਚੀ ਫੇਸਿੰਗ ਬਣਾਈ ਜਾਵੇ ਤਾਂ ਜੋ ਅਜਿਹੇ ਹਾਦਸੇ ਨਾ ਵਾਪਰਨ। ਉਹਨਾਂ ਦੱਸਿਆ ਕਿ ਹਲੇ ਤੱਕ ਕਾਰ ਸਬੰਧੀ ਜਾਂ ਕਾਰ ਚਾਲਕਾਂ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਮਿਲੀ। ਪਿੰਡ ਵਾਸੀਆਂ ਨੇ ਦੱਸਿਆ ਕਿ ਬਲਜੀਤ ਸਿੰਘ ਅਤੇ ਮਨਦੀਪ ਕੌਰ ਦਾ ਇੱਕ ਪੰਜ ਸਾਲ ਦਾ ਪੁੱਤਰ ਅਤੇ ਇੱਕ ਬਿਰਧ ਮਾਤਾ ਹੈ ਜੋ ਘਰੇ ਬਿਮਾਰ ਰਹਿੰਦੀ ਹੈ। ਉਹਨਾਂ ਦੱਸਿਆ ਕਿ ਦੋਨਾਂ ਦੇ ਜਾਨ ਮਗਰੋਂ ਘਰ ਵਿੱਚ ਸਿਰਫ ਦਾਦੀ ਅਤੇ ਪੋਤਾ ਹੀ ਬਾਕੀ ਬਚੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...