August 27, 2026, 9:33 am
----------- Advertisement -----------
HomeNewsBreaking Newsਪੁੱਤ ਨੇ ਸੱਬਲ ਮਾਰ ਕੇ ਕੀਤਾ ਪਿਉ ਦਾ ਕਤਲ,ਰੋਟੀ ਠੰਡੀ ਹੋਣ ਤੇ...

ਪੁੱਤ ਨੇ ਸੱਬਲ ਮਾਰ ਕੇ ਕੀਤਾ ਪਿਉ ਦਾ ਕਤਲ,ਰੋਟੀ ਠੰਡੀ ਹੋਣ ਤੇ ਹੋਇਆ ਵਿਵਾਦ

Published on

----------- Advertisement -----------

 ਕਸਬਾ ਸਮਾਲਸਰ ਦੇ ਅਧੀਨ ਪੈਂਦੇ ਪਿੰਡ ਰੋਡੇ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ, ਇਥੇ ਬੀਤੀ ਰਾਤ ਕਲਯੁੱਗੀ ਪੁੱਤਰ ਨੇ ਪਿਤਾ ਦਾ ਕਤਲ ਕਰ ਦਿੱਤਾ।  ਜਾਣਕਾਰੀ ਅਨੁਸਾਰ ਪਿਤਾ ਪੁੱਤਰ ਵਿਚਕਾਰ ਝਗੜਾ ਹੋਇਆ। ਝਗੜੇ ਦੌਰਾਨ ਪੁੱਤ ਨੇ ਪਿਤਾ ਦੇ ਸਿਰ ਵਿਚ ਲੋਹੇ ਦੀ ਸੱਬਲ ਮਾਰ ਕੇ ਉਸ ਦਾ ਕਤਲ ਕਰ ਦਿਤਾ ਹੈ।

ਘਟਨਾ ਦਾ ਪਤਾ ਚੱਲਦਿਆਂ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਲਈ ਮੋਗਾ ਦੇ ਸਿਵਲ ਹਸਪਤਾਲ ਦੀ ਮੌਰਚਰੀ ਵਿਚ ਰਖਵਾ ਦਿੱਤੀ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਬਾਘਾਪੁਰਾਣਾ ਦੇ ਡੀਐਸਪੀ ਜਸਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਜਦ ਇਸ ਘਟਨਾ ਸਬੰਧੀ ਪੁਲਿਸ ਨੂੰ ਪਤਾ ਲੱਗਿਆ ਤਾਂ ਉਹ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ’ਤੇ ਪਹੁੰਚੇ ਤੇ ਪਤਾ ਲੱਗਾ ਕਿ ਮ੍ਰਿਤਕ ਮੇਹਰਜੀਤ ਸਿੰਘ ਸ਼ਰਾਬ ਪੀਣ ਦਾ ਆਦੀ ਸੀ ਤੇ ਉਸ ਦਾ ਅਪਣੇ ਪੁੱਤਰ ਲਵਪ੍ਰੀਤ ਸਿੰਘ ਨਾਲ ਝਗੜਾ ਹੋਇਆ ਸੀ। ਉਨ੍ਹਾਂ ਦਸਿਆ ਕਿ ਮ੍ਰਿਤਕ ਦੇ ਪਰਵਾਰਕ ਮੈਬਰਾਂ ਦੇ ਬਿਆਨ ਲਏ ਜਾ ਰਹੇ ਹਨ ਤੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...