November 16, 2026, 10:44 pm
----------- Advertisement -----------
HomeNewsBreaking Newsਨਾਜਾਇਜ਼ ਸਬੰਧਾਂ 'ਚ ਰੋੜਾ ਬਣ ਰਹੇ ਪੁੱਤਰ ਨੂੰ ਪ੍ਰੇਮੀ ਨਾਲ ਮਿਲ ਕੇ...

ਨਾਜਾਇਜ਼ ਸਬੰਧਾਂ ‘ਚ ਰੋੜਾ ਬਣ ਰਹੇ ਪੁੱਤਰ ਨੂੰ ਪ੍ਰੇਮੀ ਨਾਲ ਮਿਲ ਕੇ ਮਾਰਿਆ, ਲਾਸ਼ ਵਿਹੜੇ ‘ਚ ਦੱਬੀ; 12 ਸਾਲਾਂ ਬਾਅਦ ਪੁਲਿਸ ਹੱਥੇ ਚੜ੍ਹੇ

Published on

----------- Advertisement -----------

ਬਟਾਲਾ ਪੁਲਿਸ ਨੇ 12 ਸਾਲ ਬਾਅਦ ਹੱਤਿਆ ਦੇ ਮਾਮਲੇ ਨੂੰ ਸੁਲਝਾਉਣ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਮਾਮਲੇ ਵਿਚ ਹੈਰਾਨੀਜਨਕ ਪਹਿਲੂ ਸਾਹਮਣੇ ਆਇਆ ਹੈ ਕਿ ਮਿ੍ਤਕ ਦੀ ਮਾਂ ਨੇ ਹੀ ਨਾਜਾਇਜ਼ ਸੰਬੰਧਾਂ ਵਿਚ ਰੋੜਾ ਬਣ ਰਹੇ ਆਪਣੇ 14 ਸਾਲਾ ਪੁੱਤਰ ਦੀ ਪ੍ਰੇਮੀ ਨਾਲ ਮਿਲ ਕੇ ਹੱਤਿਆ ਕਰ ਦਿੱਤੀ ਸੀ। 12 ਸਾਲਾਂ ਤੱਕ ਮਿ੍ਤਕ ਬੱਚੇ ਦੀ ਮਾਂ ਆਪਣੇ ਪ੍ਰੇਮੀ ਨਾਲ ਘਰੋਂ ਭੱਜ ਕੇ ਵੱਖ-ਵੱਖ ਰਾਜਾਂ ਵਿਚ ਰਹਿ ਰਹੀ ਸੀ। ਕੁਝ ਦਿਨ ਪਹਿਲਾਂ ਉਸ ਦਾ ਪ੍ਰੇਮੀ ਪਿੰਡ ਆਇਆ ਅਤੇ ਗ੍ਰਿਫ਼ਤਾਰ ਹੋ ਗਿਆ। ਜਿਸ ਤੋਂ ਬਾਅਦ ਪੁਲਿਸ ਦੀ ਸਖਤੀ ਦੇ ਕਾਰਨ ਉਸ ਨੇ ਦੱਸਿਆ ਕਿ ਮੁਲਜ਼ਮ ਔਰਤ ਇਸ ਸਮੇਂ ਜਲੰਧਰ ਵਿਚ ਹੈ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਵੀ ਕਾਬੂ ਕਰ ਲਿਆ। ਯਾਦ ਰਹੇ ਕਿ ਇਸ ਮਾਮਲੇ ਵਿਚ ਪੁਲਿਸ ਨੇ ਦੋਹਾਂ ਮੁਲਜ਼ਮਾਂ ਨੂੰ ਲਗਪਗ 11 ਸਾਲ ਪਹਿਲਾਂ ਭਗੌੜਾ ਐਲਾਨਿਆ ਸੀ।ਪੁਲਿਸ ਜ਼ਿਲ੍ਹਾ ਬਟਾਲਾ ਵੱਲੋਂ ਐੱਸਐੱਸਪੀ ਸੁਹੇਲ ਕਾਸਿਮ ਮੀਰ ਦੀ ਅਗਵਾਈ ਵਿਚ ਪੀਓ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਐੱਸਪੀ ਇਨਵੈਸਟੀਗੇਸ਼ਨ ਬਟਾਲਾ ਗੁਰਪ੍ਰਤਾਪ ਸਿੰਘ ਅਤੇ ਡੀਐੱਸਪੀ ਸ਼੍ਰੀਹਰਗੋਬਿੰਦਪੁਰ ਹਰੀਸ਼ ਬਹਿਲ ਦੇ ਨਿਰਦੇਸ਼ਾਂ ਮੁਤਾਬਕ ਥਾਣਾ ਸ਼੍ਰੀਹਰਗੋਬਿੰਦਪੁਰ ਦੇ ਇੰਚਾਰਜ ਐੱਸਆਈ ਸੁਖਵਿੰਦਰ ਸਿੰਘ, ਸਪੈਸ਼ਲ ਬ੍ਰਾਂਚ ਬਟਾਲਾ ਦੇ ਇੰਚਾਰਜ ਇੰਸਪੈਕਟਰ ਪ੍ਰਤਾਪ ਸਿੰਘ, ਐੱਸਆਈ ਰਵੈਲ ਸਿੰਘ, ਏਐੱਸਆਈ ਗੁਰਦੇਵ ਸਿੰਘ, ਏਐੱਸਆਈ ਰਵਿੰਦਰ ਸਿੰਘ, ਹੈੱਡ ਕਾਂਸਟੇਬਲ ਨਵਪ੍ਰੀਤ ਸਿੰਘ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਅਣਸੁਲਝੇ ਕਤਲ ਦੇ ਮਾਮਲੇ ਨੂੰ 12 ਸਾਲ ਬਾਅਦ ਸੁਲਝਾਉਣ ਵਿਚ ਸਫਲਤਾ ਹਾਸਲ ਕੀਤੀ ਹੈ, ਜੋ ਕਿ ਸਾਲ 2014 ਵਿਚ ਥਾਣਾ ਸ਼੍ਰੀਹਰਗੋਬਿੰਦਪੁਰ ਦੇ ਪਿੰਡ ਖੋਜਕੀਪੁਰ ਵਿਚ ਸੰਦੀਪ ਸਿੰਘ ਦੇ ਗੁੰਮ ਹੋਣ ਅਤੇ ਉਸ ਦੇ ਤਾਇਆ ਹਰਜੀਤ ਸਿੰਘ ਵਾਸੀ ਪਿੰਡ ਖੋਜਕੀਪੁਰ ਵੱਲੋਂ 20 ਅਪ੍ਰੈਲ 2014 ਨੂੰ ਥਾਣਾ ਸ਼੍ਰੀਹਰਗੋਬਿੰਦਪੁਰ ਵਿਚ ਰਣਜੀਤ ਕੌਰ ਤੇ ਸਤਨਾਮ ਸਿੰਘ ਵਾਸੀ ਖੋਜਕੀਪੁਰ ਦੇ ਖ਼ਿਲਾਫ਼ ਦਰਜ ਕਰਵਾਇਆ ਗਿਆ ਸੀ।ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਬੱਚੇ ਦੀ ਮਾਂ ਦੇ ਪਿੰਡ ਵਿਚ ਰਹਿਣ ਵਾਲੇ ਸਤਨਾਮ ਸਿੰਘ ਨਾਲ ਨਾਜਾਇਜ਼ ਸੰਬੰਧ ਬਣ ਗਏ ਸਨ ਜਿਸ ਦਾ ਉਸ ਦਾ ਪੁੱਤਰ ਵਿਰੋਧ ਕਰਦਾ ਸੀ। ਇਸੇ ਕਾਰਨ ਉਨ੍ਹਾਂ ਨੇ ਉਸ ਦੇ ਨਾਲ ਗਲਤ ਕੀਤਾ। ਉਕਤ ਮਾਮਲੇ ਵਿਚ 12 ਸਾਲਾਂ ਤੋਂ ਗਾਇਬ ਪੁੱਤਰ ਬਾਰੇ ਕੋਈ ਸੁਰਾਗ ਨਹੀਂ ਮਿਲਿਆ ਸੀ ਅਤੇ ਨਾ ਹੀ ਮੁਲਜ਼ਮਾਂ ਦੀ ਗ੍ਰਿਫਤਾਰੀ ਹੋ ਸਕੀ ਜਿਸ ਕਾਰਨ ਜੱਜ ਨਿਧੀ ਸੈਨੀ ਵੱਲੋਂ ਉਕਤ ਦੋਹਾਂ ਮੁਲਜ਼ਮਾਂ ਸਤਨਾਮ ਸਿੰਘ ਅਤੇ ਹਰਜੀਤ ਕੌਰ ਨੂੰ ਦਸ ਦਸੰਬਰ 2014 ਨੂੰ ਪੀਓ ਐਲਾਨ ਦਿੱਤਾ ਸੀ ਜਿਨ੍ਹਾਂ ਨੂੰ ਉਕਤ ਟੀਮ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ।

ਪੁਲਿਸ ਟੀਮ ਵੱਲੋਂ ਕੀਤੀ ਗਈ ਪੁੱਛਤਾਛ ਦੌਰਾਨ ਰਣਜੀਤ ਕੌਰ ਨੇ ਪਹਿਲਾਂ ਪੁਲਿਸ ਨੂੰ ਗੁਮਰਾਹ ਕਰਨ ਲਈ ਕਿਹਾ ਕਿ ਉਸ ਦਾ ਪੁੱਤਰ ਯੂਪੀ ਵਿਚ ਹੈ। ਪੁਲਿਸ ਵੱਲੋਂ ਯੂਪੀ ਵਿਚ ਟੀਮ ਨੂੰ ਭੇਜਣ ਤੋਂ ਪਹਿਲਾਂ ਜਦੋਂ ਸਖਤੀ ਨਾਲ ਰਣਜੀਤ ਕੌਰ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਸ ਦੇ ਪਤੀ ਦੀ 2010 ਵਿਚ ਮੌਤ ਹੋਣ ਤੋਂ ਬਾਅਦ ਉਸ ਦੇ ਸਤਨਾਮ ਸਿੰਘ ਨਾਲ ਸੰਬੰਧ ਬਣ ਗਏ ਸਨ ਅਤੇ ਉਸ ਦਾ ਪੁੱਤਰ ਸੰਦੀਪ ਇਸ ਦਾ ਵਿਰੋਧ ਕਰਦਾ ਸੀ। ਰਣਜੀਤ ਕੌਰ ਨੇ ਪ੍ਰੇਮੀ ਸਤਨਾਮ ਸਿੰਘ ਨਾਲ ਮਿਲ ਕੇ 2014 ਵਿਚ ਆਪਣੇ ਪੁੱਤਰ ਸੰਦੀਪ ਸਿੰਘ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਅਤੇ ਉਸ ਦੀ ਲਾਸ਼ ਨੂੰ ਆਪਣੇ ਘਰ ਦੇ ਵਿਹੜੇ ਵਿਚ ਦੱਬ ਦਿੱਤਾ।

ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਮੈਜਿਸਟ੍ਰੇਟ ਦੇ ਅਗਵਾਈ ਵਿਚ ਬੱਚੇ ਦੀ ਲਾਸ਼ ਦਾ ਪਿੰਜਰ ਪੁਲਿਸ ਵੱਲੋਂ ਬਰਾਮਦ ਕਰ ਲਿਆ ਗਿਆ ਹੈ। ਪੁਲਿਸ ਨੇ ਨਾਇਬ ਤਹਿਸੀਲਦਾਰ ਵਿਨੋਦ ਮਹਿਤਾ, ਡੀਐੱਸਪੀ ਹਰੀਸ਼ ਬਹਲ, ਐੱਸਐਚਓ ਸੁਖਵਿੰਦਰ ਸਿੰਘ ਦੀ ਮੌਜੂਦਗੀ ਵਿਚ ਪੁਟਾਈ ਦੌਰਾਨ ਤਿੰਨ ਫੁੱਟ ਹੇਠਾਂ ਬੱਚੇ ਦਾ ਪਿੰਜਰ ਬਰਾਮਦ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...