July 24, 2026, 11:20 am
----------- Advertisement -----------
HomeNewsBreaking Newsਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

Published on

----------- Advertisement -----------

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਤੇ ਜਿਤੇਂਦਰ ਸਿੰਘ ਬੀਤੀ ਦੇਰ ਰਾਤ ਲਗਭਗ 12.30 ਵਜੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਪਹੁੰਚੇ। ਨੱਢਾ ਨੇ ਵਾਂਗਚੁਕ ਨੂੰ ਜੂਸ ਪਿਲਾ ਕੇ ਉਨ੍ਹਾਂ ਦੀ ਭੁੱਖ ਹੜਤਾਲ ਖਤਮ ਕੀਤੀ।

ਦੂਜੇ ਪਾਸੇ ਵਾਂਗਚੁਕ ਦੇ ਭੁੱਖ ਹੜਤਾਲ ਖਤਮ ਕਰਨ ‘ਤੇ ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ ਨੇ ਖੁਸ਼ੀ ਪ੍ਰਗਟਾਈ। ਹਾਲਾਂਕਿ ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ‘ਤੇ ਜੰਤਰ-ਮੰਤਰ ‘ਤੇ ਅੰਦੋਲਨ ਜਾਰੀ ਰਹੇਗਾ। ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦਾ ਅੱਜ 35ਵਾਂ ਦਿਨ ਹੈ। ਹਜ਼ਾਰਾਂ ਪ੍ਰਦਰਸ਼ਨਕਾਰੀ ਉਥੇ ਡਟੇ ਹੋਏ ਹਨ। ਇਸ ਵਿਚ ਦੇਰ ਰਾਤ ਪ੍ਰਦਰਸ਼ਨਕਾਰੀਆਂ ਨੇ ਸੰਸਦ ਰਸਤੇ ‘ਤੇ ਬੈਰੀਕੇਡ ਤੋੜੇ। CJP ਨੇ ਅੱਜ ਦੇਸ਼ ਭਰ ਵਿਚ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। 

ਵਾਂਗਚੁਕ ਨੇ X ‘ਤੇ ਲਿਖਿਆ ਕਿ ਕਈ ਸਿਆਸੀ ਪਾਰਟੀਆਂ ਦੇ 65 ਸਾਂਸਦਾਂ ਨੇ ਮੈਨੂੰ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ ਸੀ। ਲੰਬੀ ਗੱਲਬਾਤ ਤੇ ਕੁਝ ਸ਼ਰਤਾਂ ‘ਤੇ ਸਹਿਮਤੀ ਬਣਨ ਦੇ ਨਾਲ-ਨਾਲ ਦੇਸ਼ ਵਿਚ ਸੰਭਾਵਿਤ ਹਿੰਸਾ ਦੇ ਖਦਸ਼ੇ ਨੂੰ ਦੇਖਦੇ ਹੋਏ ਮੈਂ ਇਹ ਫੈਸਲਾ ਲਿਆ ਹੈ। ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਜੇਕਰ ਵਿਦਿਆਰਥੀ ਹਿੰਸਕ ਨਹੀਂ ਹਨ ਤਾਂ ਉਨ੍ਹਾਂ ਖਿਲਾਫ ਦਰਜ ਮਾਮਲੇ ਵਾਪਸ ਲੈ ਲੇ ਜਾਣਗੇ। ਸਰਕਾਰ ਨੇ ਆਤਮਹੱਤਿਆ ਕਰਨ ਵਾਲੇ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ‘ਤੇ ਵਿਚਾਰ ਕਰਨ ਦਾ ਲਿਖਿਤ ਭਰੋਸਾ ਵੀ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

*ਚੰਡੀਗੜ੍ਹ/ਪਟਿਆਲਾ, 23 ਜੁਲਾਈ,2026*:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ...

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

*ਚੰਡੀਗੜ੍ਹ 23 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

*ਨਵੀਂ ਦਿੱਲੀ, 23 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ...

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...