November 15, 2026, 3:35 am
----------- Advertisement -----------
HomeNewsBreaking Newsਦੂਜੇ ਟੈਸਟ ਦੇ ਪਹਿਲੇ ਦਿਨ ਡਿੱਗੀਆਂ 23 ਵਿਕਟਾਂ, ਪਹਿਲੀ ਪਾਰੀ 'ਚ SA...

ਦੂਜੇ ਟੈਸਟ ਦੇ ਪਹਿਲੇ ਦਿਨ ਡਿੱਗੀਆਂ 23 ਵਿਕਟਾਂ, ਪਹਿਲੀ ਪਾਰੀ ‘ਚ SA 55 ਅਤੇ ਭਾਰਤੀ ਟੀਮ 153 ਦੌੜਾਂ ‘ਤੇ ਹੋਈ ਆਲ ਆਊਟ

Published on

----------- Advertisement -----------
  • ਪਹਿਲੀ ਪਾਰੀ ‘ਚ ਦੱਖਣੀ ਅਫਰੀਕਾ 55 ‘ਤੇ ਹੋਈ ਆਲ ਆਊਟ
  • ਉਥੇ ਹੀ ਭਾਰਤ ਦੀ ਟੀਮ ਪਹਿਲੀ ਪਾਰੀ ‘ਚ 153 ‘ਤੇ ਹੋਈ ਆਲ ਆਊਟ
  • ਪਹਿਲੇ ਦਿਨ ਦੀ ਖੇਡ ਖਤਮ ਹੋਣ ਤੱਕ SA ਨੇ 3 ਵਿਕਟਾਂ ਦੇ ਨੁਕਸਾਨ ‘ਤੇ 62 ਦੌੜਾਂ ਬਣਾਈਆਂ
  • ਟੀਮ ਇੰਡੀਆ ਅਜੇ ਵੀ 36 ਦੌੜਾਂ ਨਾਲ ਅੱਗੇ

ਨਵੀਂ ਦਿੱਲੀ, 4 ਜਨਵਰੀ 2024 – ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡੇ ਜਾ ਰਹੇ ਦੂਜੇ ਟੈਸਟ ਦੇ ਪਹਿਲੇ ਦਿਨ 23 ਵਿਕਟਾਂ ਡਿੱਗੀਆਂ। ਦੋਵਾਂ ਟੀਮਾਂ ਦੇ ਤੇਜ਼ ਗੇਂਦਬਾਜ਼ਾਂ ਨੇ ਸਾਰੀਆਂ ਵਿਕਟਾਂ ਲਈਆਂ। ਕੇਪਟਾਊਨ ਦੇ ਨਿਊਲੈਂਡਸ ਸਟੇਡੀਅਮ ‘ਚ ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਪਰ ਟੀਮ 55 ਦੌੜਾਂ ‘ਤੇ ਆਲ ਆਊਟ ਹੋ ਗਈ। ਭਾਰਤ ਵੱਲੋਂ ਮੁਹੰਮਦ ਸਿਰਾਜ ਨੇ 6 ਵਿਕਟਾਂ ਲਈਆਂ।

ਟੀਮ ਇੰਡੀਆ ਵੀ ਆਪਣੀ ਪਹਿਲੀ ਪਾਰੀ ‘ਚ ਕੁਝ ਖਾਸ ਨਹੀਂ ਕਰ ਸਕੀ ਅਤੇ 153 ਦੌੜਾਂ ਤੱਕ ਹੀ ਸੀਮਤ ਰਹੀ। ਹਾਲਾਂਕਿ ਟੀਮ ਨੂੰ 98 ਦੌੜਾਂ ਦੀ ਬੜ੍ਹਤ ਮਿਲ ਗਈ। ਵਿਰਾਟ ਕੋਹਲੀ ਨੇ 46 ਦੌੜਾਂ ਬਣਾਈਆਂ, ਜਦਕਿ 7 ਬੱਲੇਬਾਜ਼ ਖਾਤਾ ਵੀ ਨਹੀਂ ਖੋਲ੍ਹ ਸਕੇ। ਦੱਖਣੀ ਅਫਰੀਕਾ ਦੇ 3 ਗੇਂਦਬਾਜ਼ਾਂ ਨੇ 3-3 ਵਿਕਟਾਂ ਲਈਆਂ।

ਦੱਖਣੀ ਅਫਰੀਕਾ ਨੇ ਤੀਜੇ ਸੈਸ਼ਨ ਵਿੱਚ ਹੀ ਆਪਣੀ ਦੂਜੀ ਪਾਰੀ ਦੀ ਸ਼ੁਰੂਆਤ ਕੀਤੀ। ਦਿਨ ਦੀ ਖੇਡ ਖਤਮ ਹੋਣ ਤੱਕ ਟੀਮ ਨੇ 3 ਵਿਕਟਾਂ ਦੇ ਨੁਕਸਾਨ ‘ਤੇ 62 ਦੌੜਾਂ ਬਣਾ ਲਈਆਂ ਸਨ। ਹਾਲਾਂਕਿ ਟੀਮ ਅਜੇ ਵੀ ਭਾਰਤ ਤੋਂ 36 ਦੌੜਾਂ ਨਾਲ ਪਿੱਛੇ ਹੈ ਅਤੇ ਉਸ ਦੀਆਂ 7 ਵਿਕਟਾਂ ਬਾਕੀ ਹਨ।

ਕੇਪਟਾਊਨ ‘ਚ ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਪਰ ਟੀਮ ਸਿਰਫ 23.2 ਓਵਰ ਹੀ ਟਿਕ ਸਕੀ। ਟੀਮ ਦੇ 11 ਖਿਡਾਰੀ ਮਿਲ ਕੇ ਸਿਰਫ਼ 55 ਦੌੜਾਂ ਹੀ ਬਣਾ ਸਕੇ। ਇਹ ਟੈਸਟ ਕ੍ਰਿਕਟ ‘ਚ ਭਾਰਤ ਦੇ ਖਿਲਾਫ ਦੱਖਣੀ ਅਫਰੀਕਾ ਦਾ ਸਭ ਤੋਂ ਛੋਟਾ ਸਕੋਰ ਸੀ। ਕਾਇਲ ਵੇਰਿਅਨ ਨੇ 15 ਦੌੜਾਂ ਅਤੇ ਡੇਵਿਡ ਬੇਡਿੰਘਮ ਨੇ 12 ਦੌੜਾਂ ਬਣਾਈਆਂ। ਬਾਕੀ ਬੱਲੇਬਾਜ਼ 6 ਦੌੜਾਂ ਦਾ ਸਕੋਰ ਵੀ ਪਾਰ ਨਹੀਂ ਕਰ ਸਕੇ।

ਭਾਰਤ ਵੱਲੋਂ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਨੇ ਸਿਰਫ਼ 15 ਦੌੜਾਂ ਦੇ ਕੇ 6 ਵਿਕਟਾਂ ਲਈਆਂ। ਉਸ ਨੇ ਏਡਨ ਮਾਰਕਰਮ, ਡੀਨ ਐਲਗਰ, ਟੋਨੀ ਡੀ ਜਾਰਗੀ, ਡੇਵਿਡ ਬੇਡਿੰਘਮ, ਕਾਇਲ ਵੇਰਿਅਨ ਅਤੇ ਮਾਰਕੋ ਯਾਨਸਨ ਨੂੰ ਪੈਵੇਲੀਅਨ ਭੇਜਿਆ। ਇਹ ਉਸ ਦੇ ਟੈਸਟ ਕਰੀਅਰ ਦੀ ਸਰਵੋਤਮ ਗੇਂਦਬਾਜ਼ੀ ਸੀ। ਸਿਰਾਜ ਤੋਂ ਇਲਾਵਾ ਜਸਪ੍ਰੀਤ ਬੁਮਰਾਹ ਅਤੇ ਮੁਕੇਸ਼ ਕੁਮਾਰ ਨੇ 2-2 ਵਿਕਟਾਂ ਹਾਸਲ ਕੀਤੀਆਂ।

ਭਾਰਤ ਨੇ ਦੂਜੇ ਸੈਸ਼ਨ ਵਿੱਚ ਆਪਣੀ ਪਹਿਲੀ ਪਾਰੀ ਦੀ ਸ਼ੁਰੂਆਤ ਕੀਤੀ। ਟੀਮ ਨੇ 111 ਦੌੜਾਂ ‘ਤੇ 4 ਵਿਕਟਾਂ ਗੁਆ ਦਿੱਤੀਆਂ ਸਨ। ਪਹਿਲੀ ਵਿਕਟ ਡਿੱਗਣ ਤੋਂ ਬਾਅਦ ਕਪਤਾਨ ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਨੇ ਟੀਮ ਨੂੰ 72 ਦੌੜਾਂ ਤੱਕ ਪਹੁੰਚਾਇਆ। ਇੱਥੋਂ ਰੋਹਿਤ (39 ਦੌੜਾਂ), ਸ਼ੁਭਮਨ (36 ਦੌੜਾਂ) ਅਤੇ ਸ਼੍ਰੇਅਸ (0) ਆਊਟ ਹੋਏ ਅਤੇ ਟੀਮ ਦਾ ਸਕੋਰ 72/1 ਤੋਂ 111/4 ਤੱਕ ਪਹੁੰਚ ਗਿਆ। ਦੱਖਣੀ ਅਫਰੀਕਾ ਵੱਲੋਂ ਨੈਂਡਰੇ ਬਰਗਰ ਨੇ 3 ਵਿਕਟਾਂ ਲਈਆਂ।

ਤੀਜੇ ਸੈਸ਼ਨ ਵਿੱਚ ਭਾਰਤ ਨੇ ਬਿਨਾਂ ਕਿਸੇ ਨੁਕਸਾਨ ਦੇ 42 ਦੌੜਾਂ ਬਣਾ ਲਈਆਂ ਸਨ। ਕੇਐੱਲ ਰਾਹੁਲ 8 ਅਤੇ ਵਿਰਾਟ ਕੋਹਲੀ 46 ਦੌੜਾਂ ‘ਤੇ ਨਾਬਾਦ ਸਨ। ਇੱਥੋਂ ਟੀਮ ਨੇ ਆਪਣੀਆਂ ਆਖਰੀ 6 ਵਿਕਟਾਂ ਬਿਨਾਂ ਕੋਈ ਦੌੜਾਂ ਬਣਾਏ 11 ਗੇਂਦਾਂ ਦੇ ਅੰਦਰ ਗੁਆ ਦਿੱਤੀਆਂ। ਟੀਮ ਨੇ 153 ਦੇ ਸਕੋਰ ‘ਤੇ 4 ਵਿਕਟਾਂ ਗੁਆ ਦਿੱਤੀਆਂ ਸਨ, ਇਸ ਸਕੋਰ ‘ਤੇ ਟੀਮ ਆਲ ਆਊਟ ਹੋ ਗਈ। ਭਾਰਤ ਨੂੰ ਪਹਿਲੀ ਪਾਰੀ ਵਿੱਚ 98 ਦੌੜਾਂ ਦੀ ਲੀਡ ਮਿਲੀ ਸੀ।

ਕਾਗਿਸੋ ਰਬਾਡਾ ਨੇ 34ਵੇਂ ਓਵਰ ‘ਚ 2 ਵਿਕਟਾਂ ਲਈਆਂ, ਜਦਕਿ ਇਕ ਬੱਲੇਬਾਜ਼ ਰਨ ਆਊਟ ਹੋਇਆ। ਰਬਾਡਾ ਨੇ ਪਾਰੀ ਵਿੱਚ ਕੁੱਲ 3 ਵਿਕਟਾਂ ਲਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...