November 15, 2026, 3:19 am
----------- Advertisement -----------
HomeNewsBreaking NewsIND ਅਤੇ AFG ਵਿਚਾਲੇ ਦੂਜਾ ਟੀ-20 ਮੈਚ ਅੱਜ, ਭਾਰਤ 3 ਮੈਚਾਂ ਦੀ...

IND ਅਤੇ AFG ਵਿਚਾਲੇ ਦੂਜਾ ਟੀ-20 ਮੈਚ ਅੱਜ, ਭਾਰਤ 3 ਮੈਚਾਂ ਦੀ ਸੀਰੀਜ਼ ‘ਚ 1-0 ਨਾਲ ਅੱਗੇ

Published on

----------- Advertisement -----------
  • ਕੋਹਲੀ ਦੀ ਇਸ ਮੈਚ ‘ਚ ਹੋ ਸਕਦੀ ਹੈ ਵਾਪਸੀ

ਇੰਦੌਰ, 14 ਜਨਵਰੀ 2024 – ਭਾਰਤ ਅਤੇ ਅਫਗਾਨਿਸਤਾਨ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਇੰਦੌਰ ‘ਚ ਖੇਡਿਆ ਜਾਵੇਗਾ। ਮੈਚ ਸ਼ਾਮ 7 ਵਜੇ ਹੋਲਕਰ ਸਟੇਡੀਅਮ ‘ਚ ਸ਼ੁਰੂ ਹੋਵੇਗਾ। ਟਾਸ ਸ਼ਾਮ 6:30 ਵਜੇ ਹੋਵੇਗਾ। ਦੋਵੇਂ ਟੀਮਾਂ ਪਹਿਲੀ ਵਾਰ ਇੰਦੌਰ ‘ਚ ਆਹਮੋ-ਸਾਹਮਣੇ ਹੋਣਗੀਆਂ।

ਭਾਰਤੀ ਟੀਮ ਪਹਿਲਾ ਮੈਚ ਛੇ ਵਿਕਟਾਂ ਨਾਲ ਜਿੱਤ ਕੇ ਲੜੀ ਵਿੱਚ 1-0 ਨਾਲ ਅੱਗੇ ਹੈ। ਇਸ ਸਾਲ ਟੀਮ ਇੰਡੀਆ ਦਾ ਇਹ ਦੂਜਾ ਟੀ-20 ਮੈਚ ਹੋਵੇਗਾ। ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਇਸ ਮੈਚ ‘ਚ ਵਾਪਸੀ ਕਰਨ ਲਈ ਤਿਆਰ ਹਨ ਅਤੇ ਉਹ ਸ਼ਨੀਵਾਰ ਨੂੰ ਇੰਦੌਰ ਪਹੁੰਚ ਗਏ ਹਨ। ਕੋਹਲੀ ਨਿੱਜੀ ਕਾਰਨਾਂ ਕਰਕੇ ਪਹਿਲੇ ਮੈਚ ਵਿੱਚ ਨਹੀਂ ਖੇਡ ਸਕੇ ਸਨ।

ਟੀਮ ਇੰਡੀਆ ਅੱਜ ਦਾ ਮੈਚ ਜਿੱਤ ਕੇ ਸੀਰੀਜ਼ ‘ਤੇ ਕਬਜ਼ਾ ਕਰਨ ਦੇ ਇਰਾਦੇ ਨਾਲ ਉਤਰੇਗੀ। ਅਫਗਾਨ ਟੀਮ ਸੀਰੀਜ਼ ਬਰਾਬਰ ਕਰਨ ਦੀ ਕੋਸ਼ਿਸ਼ ਕਰੇਗੀ। ਟੀ-20 ਵਿਸ਼ਵ ਕੱਪ 2024 ਦੇ ਨਜ਼ਰੀਏ ਤੋਂ ਭਾਰਤੀ ਟੀਮ ਲਈ ਇਹ ਸੀਰੀਜ਼ ਮਹੱਤਵਪੂਰਨ ਹੈ। ਟੂਰਨਾਮੈਂਟ ਤੋਂ ਪਹਿਲਾਂ ਇਹ ਭਾਰਤ ਦੀ ਆਖਰੀ ਟੀ-20 ਸੀਰੀਜ਼ ਹੈ। ਇਸ ਤੋਂ ਬਾਅਦ ਭਾਰਤ ਇੰਗਲੈਂਡ ਖਿਲਾਫ 5 ਟੈਸਟ ਮੈਚ ਖੇਡੇਗਾ ਅਤੇ ਫਿਰ IPL ਸ਼ੁਰੂ ਹੋਵੇਗਾ। ਆਈਪੀਐਲ ਮਈ ਦੇ ਤੀਜੇ ਹਫ਼ਤੇ ਤੱਕ ਚੱਲਣ ਦੀ ਉਮੀਦ ਹੈ। ਟੂਰਨਾਮੈਂਟ ਦੇ ਤੁਰੰਤ ਬਾਅਦ, ਟੀ-20 ਵਿਸ਼ਵ ਕੱਪ ਵੀ 1 ਜੂਨ ਤੋਂ ਵੈਸਟਇੰਡੀਜ਼ ਅਤੇ ਅਮਰੀਕਾ ਵਿੱਚ ਸ਼ੁਰੂ ਹੋਵੇਗਾ।

ਇਹ ਪਹਿਲੀ ਵਾਰ ਹੈ ਜਦੋਂ ਦੋਵਾਂ ਟੀਮਾਂ ਵਿਚਾਲੇ ਦੁਵੱਲੀ ਟੀ-20 ਸੀਰੀਜ਼ ਖੇਡੀ ਜਾ ਰਹੀ ਹੈ। ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਫਾਰਮੈਟ ‘ਚ 6 ਮੈਚ ਹੋ ਚੁੱਕੇ ਹਨ। ਭਾਰਤ ਨੇ 5 ਵਿੱਚ ਜਿੱਤ ਦਰਜ ਕੀਤੀ, ਜਦਕਿ ਇੱਕ ਮੈਚ ਬੇ-ਨਤੀਜਾ ਰਿਹਾ ਹੈ। ਇਹ ਸਾਰੇ ਮੈਚ ਵੱਖ-ਵੱਖ ਟੂਰਨਾਮੈਂਟਾਂ ਵਿੱਚ ਖੇਡੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...