June 5, 2026, 12:48 pm
----------- Advertisement -----------
HomeNewsLatest Newsਭਿਵਾਨੀ ਦੀ 80 ਸਾਲਾਂ ਸੰਤੋਸ਼ ਦੇਵੀ ਨੇ ਦੌੜ 'ਚ ਜਿੱਤੇ ਸੋਨ ਤਗ਼ਮੇ

ਭਿਵਾਨੀ ਦੀ 80 ਸਾਲਾਂ ਸੰਤੋਸ਼ ਦੇਵੀ ਨੇ ਦੌੜ ‘ਚ ਜਿੱਤੇ ਸੋਨ ਤਗ਼ਮੇ

Published on

----------- Advertisement -----------

80 ਸਾਲ ਦੀ ਉਮਰ ਨੂੰ ਪਾਰ ਕਰ ਚੁੱਕੀ ਭਿਵਾਨੀ ਦੀ ਰਹਿਣ ਵਾਲੀ ਸੰਤੋਸ਼ ਦੇਵੀ ਨੌਜਵਾਨਾਂ ਨੂੰ ਮਾਤ ਦੇ ਰਹੀ ਹੈ ਅਤੇ ਵੱਖ-ਵੱਖ ਮੁਕਾਬਲਿਆਂ ਵਿੱਚ ਮੈਡਲ ਜਿੱਤ ਰਹੀ ਹੈ। ਹਾਲ ਹੀ ਵਿੱਚ ਭਿਵਾਨੀ ਦੀ ਰਹਿਣ ਵਾਲੀ ਸੰਤੋਸ਼ ਦੇਵੀ ਨੇ ਨੈਸ਼ਨਲ ਮਾਸਟਰਜ਼ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਦੋ ਸੋਨ ਅਤੇ ਇੱਕ ਚਾਂਦੀ ਦਾ ਤਗਮਾ ਜਿੱਤਿਆ ਹੈ।
27 ਅਪ੍ਰੈਲ ਤੋਂ 1 ਮਈ ਤੱਕ ਹੋਈ ਨੈਸ਼ਨਲ ਨੈਸ਼ਨਲ ਮਾਸਟਰਜ਼ ਐਥਲੈਟਿਕਸ ਚੈਂਪੀਅਨਸ਼ਿਪ ‘ਚ ਸੰਤੋਸ਼ ਦੇਵੀ ਨੇ 80 ਤੋਂ ਵੱਧ ਉਮਰ ਵਰਗ ‘ਚ ਖੇਡਦੇ ਹੋਏ 100 ਮੀਟਰ ਦੌੜ ‘ਚ ਸੋਨ, 200 ਮੀਟਰ ‘ਚ ਸੋਨ ਅਤੇ ਜੈਵਲਿਨ ਥਰੋਅ ‘ਚ ਚਾਂਦੀ ਦਾ ਤਗਮਾ ਜਿੱਤਿਆ ਹੈ | ਉਹ 3 ਮਈ ਨੂੰ ਹੀ ਵਾਪਸ ਪਰਤੀ ਹੈ । ਸੰਤੋਸ਼ ਦੇਵੀ ਦਾ ਕਹਿਣਾ ਹੈ ਕਿ ਖੇਡਾਂ ਜੀਵਨ ਲਈ ਜ਼ਰੂਰੀ ਹਨ ਅਤੇ ਹਰ ਵਿਅਕਤੀ ਨੂੰ ਇਸ ਨਾਲ ਜੁੜਨਾ ਚਾਹੀਦਾ ਹੈ। ਉਸ ਨੇ ਕਿਹਾ ਕਿ ਉਹ ਚਾਹੇ 80 ਸਾਲ ਦੀ ਉਮਰ ਨੂੰ ਪਾਰ ਚੁੱਕੀ ਹੈ ਪਰ ਖੇਡਣ ਦੀ ਇੱਛਾ ਅਜੇ ਵੀ ਉਸ ਦੇ ਮਨ ਵਿਚ ਹੈ।
ਦੱਸ ਦੇਈਏ ਕਿ ਸੰਤੋਸ਼ ਭਿਵਾਨੀ ਦੇ ਤਹਿਸੀਲਦਾਰ ਰਵਿੰਦਰ ਮਲਿਕ ਦੀ ਮਾਂ ਹੈ। ਇਸ ਸਬੰਧੀ ਤਹਿਸੀਲਦਾਰ ਦੀ ਪਤਨੀ ਨੇ ਦੱਸਿਆ ਕਿ ਉਸ ਦੀ ਸੱਸ ਘਰ ਵਿੱਚ ਹੀ ਰਹਿੰਦੀ ਅਤੇ ਇਸ ਉਮਰ ਵਿੱਚ ਉਹ ਘਰ ਬੈਠੀ ਬੋਰ ਹੋ ਰਹੀ ਸੀ। ਉਸ ਦੇ ਮਨ ਵਿਚ ਆਇਆ ਕਿ ਕਿਉਂ ਨਾ ਖੇਡਾਂਨਾਲ ਜੁੜਿਆ ਜਾਵੇ । ਹਾਲਾਂਕਿ ਤਹਿਸੀਲਦਾਰ ਦੀ ਪਤਨੀ ਖੁਦ ਵੀ ਘਰ ‘ਚ ਯੋਗਾ ਅਤੇ ਪ੍ਰਾਣਾਯਾਮ ਕਰਦੀ ਰਹਿੰਦੀ ਹੈ। ਉਹ ਸੱਸ ਸੰਤੋਸ਼ ਨੂੰ ਸ਼ੁਰੂ ਵਿਚ ਸਟੇਡੀਅਮ ਲੈ ਗਈ ਜਿਥੇ ਕਿ ਉਹ ਖਿਡਾਰੀਆਂ ਨੂੰ ਦੇਖ ਕੇ ਬਹੁਤ ਖੁਸ਼ ਹੋਈ ਇਸ ਤਰਾਂ ਸੰਤੋਸ਼ ਨੂੰ ਹਰ ਰੋਜ਼ ਸਟੇਡੀਅਮ ਲਿਜਾਇਆ ਜਾਣ ਲੱਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...