August 5, 2026, 3:05 am
----------- Advertisement -----------
HomeNewsBreaking Newsਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਅਫਗਾਨਿਸਤਾਨ, ਬੰਗਲਾਦੇਸ਼ ਨੂੰ 8 ਦੌੜਾਂ ਨਾਲ...

ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਅਫਗਾਨਿਸਤਾਨ, ਬੰਗਲਾਦੇਸ਼ ਨੂੰ 8 ਦੌੜਾਂ ਨਾਲ ਹਰਾਇਆ

Published on

----------- Advertisement -----------
  • ਆਸਟ੍ਰੇਲੀਆ ਸੈਮੀਫਾਈਨਲ ਦੀ ਦੌੜ ‘ਚੋਂ ਹੋਇਆ ਬਾਹਰ
  • ਸੈਮੀਫਾਈਨਲ ‘ਚ ਭਾਰਤ-ਇੰਗਲੈਂਡ ਅਤੇ ਅਫਗਾਨਿਸਤਾਨ-SA ਅਫਰੀਕਾ ਹੋਣਗੀਆਂ ਆਹਮੋ-ਸਾਹਮਣੇ

ਨਵੀਂ ਦਿੱਲੀ, 25 ਜੂਨ 2024 – ਅਫਗਾਨਿਸਤਾਨ ਦੀ ਟੀਮ ਨੇ ਵੈਸਟਇੰਡੀਜ਼ ਦੇ ਸੇਂਟ ਵਿਸੇਂਟ ਸਟੇਡੀਅਮ ‘ਚ ਰਾਸ਼ਿਦ ਖਾਨ ਦੀ ਕਪਤਾਨੀ ‘ਚ ਇਤਿਹਾਸ ਰਚ ਦਿੱਤਾ ਹੈ। ਅਫਗਾਨਿਸਤਾਨ ਨੇ ਬੰਗਲਾਦੇਸ਼ ਨੂੰ ਹਰਾ ਕੇ ਟੀ-20 ਵਿਸ਼ਵ ਕੱਪ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੈਮੀਫਾਈਨਲ ਵਿੱਚ ਥਾਂ ਬਣਾਈ ਹੈ। ਪਹਿਲੇ ਸੈਮੀਫਾਈਨਲ ‘ਚ ਅਫਗਾਨਿਸਤਾਨ ਦਾ ਸਾਹਮਣਾ ਦੱਖਣੀ ਅਫਰੀਕਾ ਨਾਲ ਹੋਵੇਗਾ।

ਅਫਗਾਨਿਸਤਾਨ ਦੀ ਜਿੱਤ ਨਾਲ ਆਸਟ੍ਰੇਲੀਆ ਦੀਆਂ ਸੈਮੀਫਾਈਨਲ ‘ਚ ਪਹੁੰਚਣ ਦੀਆਂ ਉਮੀਦਾਂ ਖਤਮ ਹੋ ਗਈਆਂ। ਕੰਗਾਰੂ ਟੀਮ ਘੱਟ ਰਨ ਰੇਟ ਕਾਰਨ ਵਿਸ਼ਵ ਕੱਪ ਤੋਂ ਬਾਹਰ ਹੋ ਗਈ ਹੈ।

ਰਾਸ਼ਿਦ ਖਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਰਹਿਮਾਨੁੱਲਾ ਗੁਰਬਾਜ਼ ਦੀ 43 ਦੌੜਾਂ ਦੀ ਪਾਰੀ ਦੀ ਬਦੌਲਤ ਅਫਗਾਨਿਸਤਾਨ ਨੇ 115 ਦੌੜਾਂ ਦਾ ਟੀਚਾ ਰੱਖਿਆ। ਬੰਗਲਾਦੇਸ਼ ਦੀ ਟੀਮ 105 ਦੌੜਾਂ ਹੀ ਬਣਾ ਸਕੀ ਅਤੇ 8 ਦੌੜਾਂ ਨਾਲ ਮੈਚ ਹਾਰ ਗਈ। ਨਵੀਨ ਉਲ ਹੱਕ ਨੇ 18ਵੇਂ ਓਵਰ ਵਿੱਚ ਲਗਾਤਾਰ 2 ਵਿਕਟਾਂ ਲੈ ਕੇ ਟੀਮ ਨੂੰ ਆਲ ਆਊਟ ਕਰ ਦਿੱਤਾ। 54 ਦੌੜਾਂ ਬਣਾਉਣ ਵਾਲੇ ਲਿਟਨ ਦਾਸ ਇਕ ਸਿਰੇ ‘ਤੇ ਖੜ੍ਹੇ ਰਹਿ ਗਏ ਅਤੇ ਦੂਜੇ ਸਿਰੇ ਤੋਂ ਵਿਕਟਾਂ ਡਿੱਗਦੀਆਂ ਰਹੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...