June 29, 2026, 11:29 pm
----------- Advertisement -----------
HomeNewsLatest Newsਅਥਲੀਟ ਅਕਸ਼ਦੀਪ ਸਿੰਘ ਨੇ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ 'ਚ ਜਿੱਤਿਆ ਸੋਨ ਤਗਮਾ,...

ਅਥਲੀਟ ਅਕਸ਼ਦੀਪ ਸਿੰਘ ਨੇ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ‘ਚ ਜਿੱਤਿਆ ਸੋਨ ਤਗਮਾ, ਖੇਡ ਮੰਤਰੀ ਨੇ ਵਧਾਈ ਦਿੱਤੀ

Published on

----------- Advertisement -----------

ਚੰਡੀਗੜ੍ਹ : ਭਾਰਤ ਦੇ ਅਥਲੀਟ ਅਕਾਸ਼ਦੀਪ ਸਿੰਘ ਨੇ ਨੋਮੀ (ਜਾਪਾਨ) ਵਿੱਚ ਹੋਈ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ਵਿੱਚ 20 ਕਿਲੋਮੀਟਰ ਦੌੜ ਵਿੱਚ ਸੋਨ ਤਗ਼ਮਾ ਜਿੱਤਿਆ। ਅਕਾਸ਼ਦੀਪ ਸਿੰਘ ਨੇ 1:20:57 ਦਾ ਸਮਾਂ ਲੈ ਕੇ ਇਹ ਉਪਲਬਧੀ ਹਾਸਲ ਕੀਤੀ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਥਲੀਟ ਅਕਾਸ਼ਦੀਪ ਸਿੰਘ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਹੈ। ਅਕਾਸ਼ਦੀਪ ਸਿੰਘ, ਉਸਦੇ ਮਾਤਾ-ਪਿਤਾ ਅਤੇ ਕੋਚ ਨੂੰ ਵਧਾਈ ਦਿੰਦੇ ਹੋਏ ਜਿੱਤ ਦਾ ਸਿਹਰਾ ਉਸਦੀ ਸਖਤ ਮਿਹਨਤ ਅਤੇ ਕੋਚਿੰਗ ਨੂੰ ਦੱਸਿਆ। ਉਨ੍ਹਾਂ ਕਿਹਾ ਕਿ ਅਕਾਸ਼ਦੀਪ ਸਿੰਘ ਦਾ ਇਹ ਪਹਿਲਾ ਅੰਤਰਰਾਸ਼ਟਰੀ ਮੈਚ ਸੀ ਅਤੇ ਇਸ ਪ੍ਰਾਪਤੀ ਨਾਲ ਏਸ਼ੀਅਨ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਅਤੇ ਓਲੰਪਿਕ ਖੇਡਾਂ ਵਰਗੇ ਵੱਡੇ ਟੂਰਨਾਮੈਂਟਾਂ ਲਈ ਹੌਸਲਾ ਬੁਲੰਦ ਹੋਵੇਗਾ। ਖੇਡ ਮੰਤਰੀ ਨੇ ਅਕਸ਼ਦੀਪ ਸਿੰਘ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਕਾਹਨੇਕੇ (ਬਰਨਾਲਾ) ਦੇ ਵਸਨੀਕ ਅਕਾਸ਼ਦੀਪ ਸਿੰਘ ਨੇ ਕੁਝ ਸਮਾਂ ਪਹਿਲਾਂ ਰਾਂਚੀ ਵਿੱਚ ਹੋਈ ਨੈਸ਼ਨਲ ਓਪਨ ਵਾਕਿੰਗ ਚੈਂਪੀਅਨਸ਼ਿਪ ਵਿੱਚ 20 ਕਿਲੋਮੀਟਰ ਪੈਦਲ ਚੱਲ ਕੇ ਨਵਾਂ ਰਾਸ਼ਟਰੀ ਰਿਕਾਰਡ ਬਣਾ ਕੇ ਪੈਰਿਸ ਓਲੰਪਿਕ ਖੇਡਾਂ-2024 ਲਈ ਕੁਆਲੀਫਾਈ ਕੀਤਾ ਸੀ। ਖੇਡ ਮੰਤਰੀ ਨੇ ਮੁੱਖ ਮੰਤਰੀ ਦੀ ਤਰਫੋਂ ਅਕਾਸ਼ਦੀਪ ਸਿੰਘ ਨੂੰ ਓਲੰਪਿਕ ਦੀ ਤਿਆਰੀ ਲਈ ਪੰਜ ਲੱਖ ਰੁਪਏ ਦਿੱਤੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...