ਟੀ-20 ਵਿਸ਼ਵ ਕੱਪ ਦੇ 25ਵੇਂ ਮੈਚ ਵਿੱਚ ਅਮਰੀਕਾ ਨੇ ਭਾਰਤ ਨੂੰ ਜਿੱਤ ਲਈ 111 ਦੌੜਾਂ ਦਾ ਟੀਚਾ ਦਿੱਤਾ ਹੈ। ਦੋਵਾਂ ਟੀਮਾਂ ਵਿਚਾਲੇ ਬੁੱਧਵਾਰ ਨੂੰ ਨਸਾਓ ਕਾਊਂਟੀ ਕ੍ਰਿਕਟ ਸਟੇਡੀਅਮ ‘ਚ ਪਹਿਲਾ ਅੰਤਰਰਾਸ਼ਟਰੀ ਕ੍ਰਿਕਟ ਮੈਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਅਮਰੀਕਾ ਨੇ 20 ਓਵਰਾਂ ‘ਚ 8 ਵਿਕਟਾਂ ‘ਤੇ 110 ਦੌੜਾਂ ਬਣਾਈਆਂ। ਨਿਤੀਸ਼ ਕੁਮਾਰ ਨੇ ਸਭ ਤੋਂ ਵੱਧ 27 ਦੌੜਾਂ ਬਣਾਈਆਂ, ਜਦਕਿ ਸਟੀਵਨ ਟੇਲਰ ਨੇ 24 ਦੌੜਾਂ ਦਾ ਯੋਗਦਾਨ ਪਾਇਆ। ਅਰਸ਼ਦੀਪ ਸਿੰਘ ਨੇ 4 ਵਿਕਟਾਂ ਲਈਆਂ। ਹਾਰਦਿਕ ਪੰਡਯਾ ਨੂੰ 2 ਸਫਲਤਾ ਮਿਲੀ।