November 15, 2026, 10:40 am
----------- Advertisement -----------
HomeNewsLatest Newsਪੰਜਾਬ ਦੀ ਤੀਰਅੰਦਾਜ਼ ਅਵਨੀਤ ਕੌਰ ਨੇ ਵਿਸ਼ਵ ਕੱਪ 'ਚ ਜਿੱਤਿਆ ਕਾਂਸੀ ਦਾ...

ਪੰਜਾਬ ਦੀ ਤੀਰਅੰਦਾਜ਼ ਅਵਨੀਤ ਕੌਰ ਨੇ ਵਿਸ਼ਵ ਕੱਪ ‘ਚ ਜਿੱਤਿਆ ਕਾਂਸੀ ਦਾ ਤਮਗ਼ਾ

Published on

----------- Advertisement -----------

ਚੰਡੀਗੜ੍ਹ, 21 ਮਈ : ਚੀਨ ਦੇ ਸ਼ਹਿਰ ਸ਼ੰਗਾਈ ਵਿਖੇ ਚੱਲ ਰਹੇ ਤੀਰਅੰਦਾਜ਼ੀ ਖੇਡ ਦੇ ਵਿਸ਼ਵ ਕੱਪ ਵਿੱਚ ਭਾਰਤ ਤਰਫੋਂ ਖੇਡਦਿਆਂ ਪੰਜਾਬ ਦੀ ਤੀਰਅੰਦਾਜ਼ ਅਵਨੀਤ ਕੌਰ ਨੇ ਕਾਂਸੀ ਦਾ ਤਮਗ਼ਾ ਜਿੱਤਿਆ। ਅਵਨੀਤ ਨੇ ਵਿਸ਼ਵ ਕੱਪ ਵਿੱਚ ਮਹਿਲਾ ਵਰਗ ਦੇ ਵਿਅਕਤੀਗਤ ਕੰਪਾਊਂਡ ਮੁਕਾਬਲੇ ਵਿੱਚ ਤੀਜੇ ਸਥਾਨ ਵਾਲੇ ਮੈਚ ਵਿੱਚ ਤੁਰਕੀ ਦੀ ਤੀਰਅੰਦਾਜ਼ ਇਪੇਕ ਤੋਮੁਰਕ ਨੂੰ 147-144 ਨਾਲ ਹਰਾ ਕੇ ਕਾਂਸੀ ਦਾ ਤਮਗ਼ਾ ਜਿੱਤਿਆ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਮਾਣਮੱਤੀ ਪ੍ਰਾਪਤੀ ਉਤੇ ਤੀਰਅੰਦਾਜ਼ ਅਵਨੀਤ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਸ ਨੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਤੀਰਅੰਦਾਜ਼ ਦੀ ਸਖਤ ਮਿਹਨਤ, ਲਗਨ ਤੇ ਸਮਰਪਣ ਭਾਵਨਾ ਦੇ ਨਾਲ ਉਸ ਦੇ ਕੋਚ ਅਤੇ ਮਾਪਿਆਂ ਸਿਰ ਬੰਨ੍ਹਿਆ। ਖੇਡ ਮੰਤਰੀ ਨੇ ਅਵਨੀਤ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਇਸ ਖੇਡ ਵਿੱਚ ਦੇਸ਼ ਦਾ ਭਵਿੱਖ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਅਵਨੀਤ ਹੋਰ ਵੀ ਪ੍ਰਾਪਤੀਆਂ ਕਰੇਗੀ। ਅਵਨੀਤ ਦੀ ਇਹ ਪ੍ਰਾਪਤੀ ਸੂਬੇ ਵਿੱਚ ਨਵੀਂ ਉਮਰ ਦੇ ਖਿਡਾਰੀਆਂ ਲਈ ਚਾਨਣ ਮੁਨਾਰਾ ਬਣੇਗੀ ਹੈ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਮੁੜ ਖੇਡਾਂ ਵਿੱਚ ਨੰਬਰ ਇਕ ਬਣਾਉਣ ਲਈ ਉਪਰਾਲੇ ਕਰ ਰਹੀ ਹੈ ਅਤੇ ਇਸ ਵਾਰ ਖੇਡਾਂ ਦੇ ਬਜਟ ਵਿੱਚ ਵੀ 55 ਫੀਸਦੀ ਵਾਧਾ ਕੀਤਾ। ਨਵੀਂ ਖੇਡ ਨੀਤੀ ਵੀ ਜਲਦ ਆ ਰਹੀ ਹੈ

ਬਠਿੰਡਾ ਜ਼ਿਲੇ ਦੇ ਪਿੰਡ ਸਰਦਾਰਗੜ੍ਹ ਦੀ ਰਹਿਣ ਵਾਲੀ ਅਵਨੀਤ ਕੌਰ ਖਾਲਸਾ ਕਾਲਜ ਪਟਿਆਲਾ ਦੀ ਵਿਦਿਆਰਥਣ ਹੈ। ਵਿਸ਼ਵ ਕੱਪ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰਦਿਆਂ ਉਹ ਸੈਮੀ ਫ਼ਾਈਨਲ ਵਿੱਚ ਪੁੱਜੀ ਸੀ ਜਿੱਥੇ ਉਹ ਇੰਗਲੈਂਡ ਦੀ ਤੀਰਅੰਦਾਜ਼ ਇਲ ਗਿਬਸਨ ਤੋਂ 144-146 ਨਾਲ ਹਾਰ ਗਈ। ਇਸ ਤੋਂ ਬਾਅਦ ਕਾਂਸੀ ਦੇ ਤਮਗ਼ੇ ਵਾਲੇ ਮੈਚ ਵਿੱਚ ਉਸ ਨੇ ਤੁਰਕੀ ਦੀ ਤੀਰਅੰਦਾਜ਼ ਨੂੰ ਹਰਾ ਕੇ ਤਮਗ਼ਾ ਜਿੱਤਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...