September 17, 2026, 6:48 am
----------- Advertisement -----------
HomeNewsLatest Newsਭਾਰਤੀ ਤੀਰਅੰਦਾਜ਼ਾਂ ਨੇ ਵਿਸ਼ਵ ਕੱਪ 'ਚ ਜਿੱਤਿਆ ਸੋਨ ਤਮਗਾ

ਭਾਰਤੀ ਤੀਰਅੰਦਾਜ਼ਾਂ ਨੇ ਵਿਸ਼ਵ ਕੱਪ ‘ਚ ਜਿੱਤਿਆ ਸੋਨ ਤਮਗਾ

Published on

----------- Advertisement -----------

ਭਾਰਤੀ ਤੀਰਅੰਦਾਜ਼ ਅਭਿਸ਼ੇਕ ਵਰਮਾ ਅਤੇ ਜਯੋਤੀ ਸੁਰੇਖਾ ਵੇਨਮ ਨੇ ਸ਼ਨੀਵਾਰ 25 ਜੂਨ ਨੂੰ ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਇਤਿਹਾਸ ਰਚ ਦਿੱਤਾ। ਪੈਰਿਸ ਵਿੱਚ ਚੱਲ ਰਹੇ ਤੀਰਅੰਦਾਜ਼ੀ ਵਿਸ਼ਵ ਕੱਪ ਪੜਾਅ-3 ਵਿੱਚ ਭਾਰਤੀ ਕੰਪਾਊਂਡ ਮਿਕਸਡ ਟੀਮ ਨੇ ਸੋਨ ਤਗ਼ਮਾ ਜਿੱਤਿਆ। ਜੋਤੀ ਸੁਰੇਖਾ ਅਤੇ ਅਭਿਸ਼ੇਕ ਵਰਮਾ ਦੀ ਭਾਰਤੀ ਜੋੜੀ ਨੇ ਫਾਈਨਲ ਵਿੱਚ ਫਰਾਂਸ ਦੀ ਰੋਬਿਨ ਜਾਟਮਾ ਅਤੇ ਲਿਸੇਲ ਜਾਟਮਾ ਦੀ ਜੋੜੀ ਨੂੰ 152-149 ਦੇ ਫਰਕ ਨਾਲ ਹਰਾਇਆ। ਦੂਜੇ ਪਾਸੇ ਸੁਰੇਖਾ ਨੇ ਕੰਪਾਊਂਡ ਸਿੰਗਲਜ਼ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ।
ਮਿਕਸਡ ਸੈਮੀਫਾਈਨਲ ‘ਚ ਭਾਰਤੀ ਜੋੜੀ ਨੇ ਐਸਟੋਨੀਆ ਨੂੰ 156-151 ਨਾਲ ਹਰਾਇਆ। ਇਸ ਤੋਂ ਪਹਿਲਾਂ ਕੁਆਰਟਰ ਫਾਈਨਲ ਵਿੱਚ ਅਭਿਸ਼ੇਕ ਅਤੇ ਜੋਤੀ ਨੂੰ ਅਲ ਸਲਵਾਡੋਰ ਦੇ ਰੌਬਰਟੋ ਹਰਨਾਂਡੇਜ਼ ਅਤੇ ਸੋਫੀਆ ਪੇਜ ਦੀ ਸਖ਼ਤ ਚੁਣੌਤੀ ਦਾ ਸਾਹਮਣਾ ਕਰਨਾ ਪਿਆ। ਦੋਵੇਂ ਟੀਮਾਂ 3-3 ਨਾਲ ਬਰਾਬਰੀ ‘ਤੇ ਸਨ। ਇਸ ਤੋਂ ਬਾਅਦ ਭਾਰਤ ਨੇ ਸ਼ੂਟਆਊਟ ਜਿੱਤ ਲਿਆ। ਇਸ ਤੋਂ ਪਹਿਲਾਂ ਕੋਰੀਆ ਵਿੱਚ ਹੋਏ ਵਿਸ਼ਵ ਕੱਪ ਪੜਾਅ-2 ਵਿੱਚ ਅਭਿਸ਼ੇਕ ਵਰਮਾ ਅਤੇ ਅਵਨੀਤ ਕੌਰ ਦੀ ਜੋੜੀ ਨੇ ਮਿਕਸਡ ਈਵੈਂਟ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...