October 23, 2026, 11:11 pm
----------- Advertisement -----------
HomeNewsLatest Newsਏਸ਼ੀਆ ਕੱਪ ਦਾ ਫਾਈਨਲ ਅੱਜ, ਸ਼੍ਰੀਲੰਕਾ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

ਏਸ਼ੀਆ ਕੱਪ ਦਾ ਫਾਈਨਲ ਅੱਜ, ਸ਼੍ਰੀਲੰਕਾ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

Published on

----------- Advertisement -----------

ਅੱਜ ਏਸ਼ੀਆ ਕੱਪ ਦਾ ਫਾਈਨਲ ਖੇਡਿਆ ਜਾਵੇਗਾ। ਇਸ ਸ਼ਾਨਦਾਰ ਮੈਚ ਤੋਂ ਬਾਅਦ ਏਸ਼ੀਆ ਨੂੰ ਨਵਾਂ ਚੈਂਪੀਅਨ ਮਿਲੇਗਾ। ਫਾਈਨਲ ਮੈਚ ਦੁਬਈ ਇੰਟਰਨੈਸ਼ਨਲ ਸਟੇਡੀਅਮ ‘ਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਏਸ਼ੀਆ ਕੱਪ ਟੀ-20 ਦਾ ਫਾਈਨਲ ਮੈਚ ਅੱਜ ਐਤਵਾਰ ਨੂੰ ਸ਼੍ਰੀਲੰਕਾ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾਵੇਗਾ। ਆਰਥਿਕ ਮੰਦਹਾਲੀ ਦੇ ਵਿਚਕਾਰ ਜੇਕਰ ਸ਼੍ਰੀਲੰਕਾ ਟੂਰਨਾਮੈਂਟ ਜਿੱਤਦਾ ਹੈ ਤਾਂ ਉਸ ਦੇ ਦੇਸ਼ ਵਾਸੀਆਂ ਨੂੰ ਕੁਝ ਖੁਸ਼ੀ ਦੇ ਪਲ ਮਿਲਣਗੇ।ਸ੍ਰੀਲੰਕਾ ਇੱਕ ਤਰ੍ਹਾਂ ਨਾਲ ਏਸ਼ੀਆ ਕੱਪ ਦਾ ਮੇਜ਼ਬਾਨ ਹੈ, ਪਰ ਸੁਰੱਖਿਆ ਕਾਰਨਾਂ ਕਰਕੇ ਉਹ ਆਪਣੇ ਦੇਸ਼ ਵਿੱਚ ਇਸ ਦਾ ਆਯੋਜਨ ਨਹੀਂ ਕਰ ਸਕਿਆ ਅਤੇ ਇਸ ਲਈ ਸੰਯੁਕਤ ਅਰਬ ਅਮੀਰਾਤ ਨੂੰ ਇਸ ਟੂਰਨਾਮੈਂਟ ਦੇ ਆਯੋਜਨ ਦਾ ਮੌਕਾ ਮਿਲਿਆ। ਫਾਈਨਲ ਵਿੱਚ ਦੋਵਾਂ ਟੀਮਾਂ ਵਿਚਾਲੇ ਇਹ ਚੌਥਾ ਮੁਕਾਬਲਾ ਹੋਵੇਗਾ। ਸ਼੍ਰੀਲੰਕਾ ਪਿਛਲੇ ਤਿੰਨਾਂ ਵਿੱਚੋਂ ਦੋ ਵਾਰ ਜਿੱਤਣ ਵਿੱਚ ਸਫਲ ਰਿਹਾ ਹੈ।
ਫਾਈਨਲ ਮੈਚ ‘ਚ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਦੋਵਾਂ ਟੀਮਾਂ ਦੇ ਟਾਪ ਆਰਡਰ ‘ਤੇ ਹੋਣਗੀਆਂ। ਮੁਹੰਮਦ ਰਿਜ਼ਵਾਨ ਪਾਕਿਸਤਾਨ ਲਈ ਚੰਗਾ ਪ੍ਰਦਰਸ਼ਨ ਕਰ ਰਿਹਾ ਹੈ। ਇਸ ਦੇ ਨਾਲ ਹੀ ਕਪਤਾਨ ਬਾਬਰ ਆਜ਼ਮ ਵੀ ਪਿਛਲੇ ਮੈਚ ‘ਚ ਰੰਗ ‘ਚ ਨਜ਼ਰ ਆਏ। ਜਦਕਿ ਸ਼੍ਰੀਲੰਕਾ ਦੇ ਸਲਾਮੀ ਬੱਲੇਬਾਜ਼ ਪਥੁਮ ਨਿਸੰਕਾ ਨੇ ਪਾਕਿਸਤਾਨ ਖਿਲਾਫ ਅਰਧ ਸੈਂਕੜਾ ਲਗਾਇਆ ਸੀ।
ਸੰਭਾਵਿਤ ਪਲੇਇੰਗ ਇਲੈਵਨ
ਪਾਕਿਸਤਾਨ: ਬਾਬਰ ਆਜ਼ਮ (ਕਪਤਾਨ), ਮੁਹੰਮਦ ਰਿਜ਼ਵਾਨ, ਫਖਰ ਜ਼ਮਾਨ, ਹੈਦਰ ਅਲੀ, ਆਸਿਫ ਅਲੀ, ਖੁਸ਼ਦਿਲ ਸ਼ਾਹ, ਸ਼ਾਦਾਬ ਖਾਨ, ਮੁਹੰਮਦ ਨਵਾਜ਼, ਹਸਨੈਨ, ਹਰਿਸ ਰਾਊਫ, ਨਸੀਮ ਸ਼ਾਹ।
ਸ੍ਰੀਲੰਕਾ: ਪਥੁਮ ਨਿਸੰਕਾ, ਕੁਸਲ ਮੈਂਡਿਸ, ਚਰਿਤ ਅਸਲੰਕਾ, ਦਨੁਸ਼ਕਾ ਗੁਣਾਤਿਲਕਾ, ਭਾਨੁਕਾ ਰਾਜਪਕਸ਼ੇ, ਦਸੁਨ ਸ਼ਨਾਕਾ (ਕਪਤਾਨ), ਵਨਿੰਦੂ ਹਸਾਰੰਗਾ, ਚਮਿਕਾ ਕਰੁਣਾਰਤਨੇ, ਮਹੇਸ਼ ਥਿਕਸ਼ਨਾ, ਅਸਿਤਾ ਫਰਨਾਂਡੋ, ਦਿਲਸ਼ਾਨ ਮਦੁਸ਼ੰਕਾ।
ਇਸ ਦੇ ਨਾਲ ਹੀ ਦੱਸ ਦਈਏ ਕਿ ਸਟਾਰ ਸਪੋਰਟਸ ਨੈੱਟਵਰਕ ਕੋਲ ਏਸ਼ੀਆ ਕੱਪ 2022 ਦੇ ਪ੍ਰਸਾਰਣ ਦੇ ਅਧਿਕਾਰ ਹਨ। ਟੂਰਨਾਮੈਂਟ ਦੇ ਸਾਰੇ ਮੈਚਾਂ ਦਾ ਸਿੱਧਾ ਪ੍ਰਸਾਰਣ ਸਟਾਰ ਸਪੋਰਟਸ ਦੇ ਵੱਖ-ਵੱਖ ਚੈਨਲਾਂ ‘ਤੇ ਕੀਤਾ ਜਾਵੇਗਾ। ਇਸ ਤੋਂ ਇਲਾਵਾ ਟੂਰਨਾਮੈਂਟ ਨੂੰ ਹੌਟਸਟਾਰ ਐਪ ਅਤੇ ਵੈੱਬਸਾਈਟ ‘ਤੇ ਵੀ ਲਾਈਵ ਸਟ੍ਰੀਮ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...