November 15, 2026, 6:55 am
----------- Advertisement -----------
HomeNewsBreaking Newsਕੀ ਭਾਰਤ-ਪਾਕਿਸਤਾਨ ਮੈਚ ਦੌਰਾਨ ਅੱਜ ਵੀ ਪਵੇਗਾ ਮੀਂਹ? ਜਾਣੋ ਕੋਲੰਬੋ ਦੇ ਤਾਜ਼ਾ...

ਕੀ ਭਾਰਤ-ਪਾਕਿਸਤਾਨ ਮੈਚ ਦੌਰਾਨ ਅੱਜ ਵੀ ਪਵੇਗਾ ਮੀਂਹ? ਜਾਣੋ ਕੋਲੰਬੋ ਦੇ ਤਾਜ਼ਾ ਮੌਸਮ ਬਾਰੇ

Published on

----------- Advertisement -----------

ਏਸ਼ੀਆ ਕੱਪ ਦੇ ਸੁਪਰ-4 ਸਟੇਜ ‘ਚ ਐਤਵਾਰ ਨੂੰ ਭਾਰਤ-ਪਾਕਿਸਤਾਨ ਦਾ ਮੈਚ ਮੀਂਹ ਅਤੇ ਗਿੱਲੇ ਆਊਟਫੀਲਡ ਕਾਰਨ ਪੂਰਾ ਨਹੀਂ ਹੋ ਸਕਿਆ। ਹੁਣ ਇਹ ਮੈਚ ਅੱਜ (ਰਿਜ਼ਰਵ ਡੇ) ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ਵਿੱਚ ਦੁਪਹਿਰ 3 ਵਜੇ ਤੋਂ ਖੇਡਿਆ ਜਾਵੇਗਾ। ਮੈਚ ਮੁੜ ਓਥੋਂ ਹੀ ਸ਼ੁਰੂ ਹੋਵੇਗਾ ਜਿੱਥੋਂ ਰੋਕਿਆ ਗਿਆ ਸੀ। ਖੇਡ ਦੇ ਰੁਕਣ ਤੱਕ ਟੀਮ ਇੰਡੀਆ 24.1 ਓਵਰਾਂ ਵਿੱਚ ਦੋ ਵਿਕਟਾਂ ਗੁਆ ਕੇ 147 ਦੌੜਾਂ ਬਣਾ ਚੁੱਕੀ ਸੀ ਅਤੇ ਇਸ ਸਕੋਰ ਨਾਲ ਅੱਗੇ ਖੇਡੇਗੀ।
ਰਿਜ਼ਰਵ ਡੇਅ ਦੀ ਖੇਡ ਸਥਿਤੀ ਦੇ ਮੁਤਾਬਕ ਅੱਜ ਇਹ ਮੈਚ ਪੂਰੇ 50-50 ਓਵਰਾਂ ਦਾ ਖੇਡਿਆ ਜਾਵੇਗਾ। ਹਾਲਾਂਕਿ, ਕੀ ਇਹ ਮੈਚ ਅੱਜ ਪੂਰਾ ਵੀ ਹੋ ਸਕੇਗਾ? ਕੀ ਮੀਂਹ ਅੱਜ ਵੀ ਮੈਚ ‘ਚ ਰੁਕਾਵਟ ਪਵੇਗਾ? ਇਹ ਸਾਰੇ ਸਵਾਲ ਪ੍ਰਸ਼ੰਸਕਾਂ ਦੇ ਦਿਮਾਗ ‘ਚ ਹਨ। ਤਾਂ ਆਓ ਜਾਣਦੇ ਹਾਂ ਕਿ ਰਿਜ਼ਰਵ ਡੇਅ ‘ਤੇ ਅੱਜ ਕੋਲੰਬੋ ‘ਚ ਮੌਸਮ ਕਿਹੋ ਜਿਹਾ ਰਹੇਗਾ।
ਰਿਜ਼ਰਵ ਡੇ ‘ਤੇ ਵੀ ਕੋਲੰਬੋ ਦੇ ਮੌਸਮ ਦੀ ਭਵਿੱਖਬਾਣੀ ਬਹੁਤੀ ਚੰਗੀ ਨਹੀਂ ਹੈ। ਉੱਥੇ ਸਵੇਰ ਤੋਂ ਹੀ ਮੀਂਹ ਪੈ ਰਿਹਾ ਸੀ। ਹਾਲਾਂਕਿ, ਧੁੱਪ ਦੀ ਸੰਭਾਵਨਾ ਵੀ ਹੈ ਪਰ ਮੌਸਮ ਦੀ ਰਿਪੋਰਟ ਮੁਤਾਬਕ ਇਕ ਵਾਰ ਫਿਰ ਭਾਰਤ-ਪਾਕਿਸਤਾਨ ਮੈਚ ਮੀਂਹ ਕਾਰਨ ਧੋਤਾ ਜਾ ਸਕਦਾ ਹੈ। ਭਾਵ ਰਿਜ਼ਰਵ ਡੇਅ ‘ਤੇ ਵੀ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ।
Accuweather ਦੀ ਰਿਪੋਰਟ ਮੁਤਾਬਕ ਕੋਲੰਬੋ ‘ਚ ਸ਼ਾਮ 5 ਵਜੇ ਦੇ ਆਸਪਾਸ ਬਾਰਿਸ਼ ਹੋਣ ਦੀ 80 ਫੀਸਦੀ ਸੰਭਾਵਨਾ ਹੈ। ਮੈਚ ਆਪਣੇ ਨਿਯਮਤ ਸਮੇਂ ਬਾਅਦ ਦੁਪਹਿਰ 3 ਵਜੇ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ, Weather.com ਦੇ ਅਨੁਸਾਰ, ਕੋਲੰਬੋ ਵਿੱਚ ਅੱਜ ਦੁਪਹਿਰ 3 ਵਜੇ ਤੋਂ ਬਾਅਦ ਮੀਂਹ ਦੀ ਸੰਭਾਵਨਾ ਕਦੇ ਵੀ 70 ਪ੍ਰਤੀਸ਼ਤ ਤੋਂ ਘੱਟ ਨਹੀਂ ਹੋਈ ਹੈ। ਇਸ ਦਾ ਮਤਲਬ ਹੈ ਕਿ ਕੱਲ੍ਹ ਨਾਲੋਂ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਦੀ ਸਭ ਤੋਂ ਵੱਧ ਸੰਭਾਵਨਾ ਸ਼ਾਮ 5.30 ਵਜੇ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...