ਏਸ਼ੀਆ ਕੱਪ 2023 ਦੀ ਸ਼ੁਰੂਆਤ 30 ਅਗਸਤ ਤੋਂ ਹੋਵੇਗੀ ਅਤੇ ਫਾਈਨਲ 17 ਸਤੰਬਰ ਨੂੰ ਖੇਡਿਆ ਜਾਵੇਗਾ। ਭਾਰਤ ਅਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ ਦਾ ਮੈਚ ਸ਼੍ਰੀਲੰਕਾ ‘ਚ ਹੋਵੇਗਾ। ਇਸ ਦੇ ਨਾਲ ਹੀ ਟੂਰਨਾਮੈਂਟ ਦਾ ਪਹਿਲਾ ਮੈਚ ਪਾਕਿਸਤਾਨ ਅਤੇ ਨੇਪਾਲ ਵਿਚਾਲੇ 30 ਅਗਸਤ ਨੂੰ ਮੁਲਤਾਨ ‘ਚ ਖੇਡਿਆ ਜਾਵੇਗਾ। ਇਸ ਟੂਰਨਾਮੈਂਟ ਤੋਂ ਪਹਿਲਾਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਏਸ਼ੀਆ ਕੱਪ 2023 ‘ਤੇ ਕੋਰੋਨਾ ਦਾ ਖ਼ਤਰਾ ਮੰਡਰਾ ਰਿਹਾ ਹੈ।
ਏਸ਼ੀਆ ਕੱਪ ਸ਼ੁਰੂ ਹੋਣ ਤੋਂ 5 ਦਿਨ ਪਹਿਲਾਂ ਸ਼੍ਰੀਲੰਕਾਈ ਕੈਂਪ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਰਿਪੋਰਟਾਂ ਮੁਤਾਬਕ ਸ਼੍ਰੀਲੰਕਾ ਦੇ ਦੋ ਖਿਡਾਰੀ ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਇਹ ਖਿਡਾਰੀ ਹਨ ਸਲਾਮੀ ਬੱਲੇਬਾਜ਼ ਅਵਿਸ਼ਕਾ ਫਰਨਾਂਡੋ ਅਤੇ ਟੀਮ ਦੇ ਵਿਕਟਕੀਪਰ ਬੱਲੇਬਾਜ਼ ਕੁਸਲ ਪਰੇਰਾ। ਦੋਵਾਂ ਖਿਡਾਰੀਆਂ ਦਾ ਰੈਂਡਮ ਕਰੋਨਾ ਟੈਸਟ ਕੀਤਾ ਗਿਆ ਸੀ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ।
ਸ਼੍ਰੀਲੰਕਾ ਨੇ ਅਜੇ ਤੱਕ ਏਸ਼ੀਆ ਕੱਪ 2023 ਲਈ ਆਪਣੀ ਟੀਮ ਦਾ ਐਲਾਨ ਨਹੀਂ ਕੀਤਾ ਹੈ। ਇਸ ਦੇ ਨਾਲ ਹੀ ਭਾਰਤ, ਪਾਕਿਸਤਾਨ, ਨੇਪਾਲ ਅਤੇ ਬੰਗਲਾਦੇਸ਼ ਦੀਆਂ ਟੀਮਾਂ ਨੇ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ।
----------- Advertisement -----------
ਏਸ਼ੀਆ ਕੱਪ 2023 ‘ਤੇ ਮੰਡਰਾ ਰਿਹਾ ਹੈ ਕੋਰੋਨਾ ਦਾ ਖਤਰਾ? 2 ਖਿਡਾਰੀ ਆਏ ਪਾਜ਼ੀਟਿਵ!
Published on
----------- Advertisement -----------
----------- Advertisement -----------












