September 7, 2026, 11:31 pm
----------- Advertisement -----------
HomeNewsBreaking NewsAsian Games - ਭਾਰਤੀ ਪੁਰਸ਼ ਟੀਮ ਨੇ 10 ਮੀਟਰ ਏਅਰ ਪਿਸਟਲ 'ਚ...

Asian Games – ਭਾਰਤੀ ਪੁਰਸ਼ ਟੀਮ ਨੇ 10 ਮੀਟਰ ਏਅਰ ਪਿਸਟਲ ‘ਚ ਜਿੱਤਿਆ ਸੋਨ ਤਮਗਾ

Published on

----------- Advertisement -----------

ਚੀਨ ਦੇ ਹਾਂਗਜ਼ੂ ਵਿੱਚ ਚੱਲ ਰਹੀਆਂ 19ਵੀਆਂ ਏਸ਼ੀਆਈ ਖੇਡਾਂ ਦਾ ਅੱਜ 5ਵਾਂ ਦਿਨ ਹੈ। ਵੀਰਵਾਰ ਨੂੰ ਭਾਰਤੀ ਪੁਰਸ਼ ਟੀਮ ਨੇ 10 ਮੀਟਰ ਏਅਰ ਪਿਸਟਲ ਵਿੱਚ ਦਿਨ ਦਾ ਪਹਿਲਾ ਸੋਨ ਤਮਗਾ ਜਿੱਤਿਆ। ਸਰਬਜੋਤ ਸਿੰਘ, ਅਰਜੁਨ ਸਿੰਘ ਚੀਮਾ ਅਤੇ ਸ਼ਿਵਾ ਨਰਵਾਲ ਦੀ ਤਿਕੜੀ ਨੇ ਇਸ ਈਵੈਂਟ ਵਿੱਚ 1734 ਸਕੋਰ ਕਰਕੇ ਸੋਨ ਤਮਗਾ ਜਿੱਤਿਆ। ਭਾਰਤੀ ਤਿਕੜੀ ਨੇ ਕੁਆਲੀਫਿਕੇਸ਼ਨ ਵਿੱਚ ਕੁੱਲ 1734 ਅੰਕ ਬਣਾਏ, ਜੋ ਚੀਨੀ ਟੀਮ ਨਾਲੋਂ ਇੱਕ ਅੰਕ ਵੱਧ ਹਨ। ਚੀਨ ਨੂੰ ਚਾਂਦੀ ਜਦਕਿ ਵੀਅਤਨਾਮ (1730) ਨੂੰ ਕਾਂਸੀ ਦਾ ਤਗਮਾ ਮਿਲਿਆ।
ਇਸ ਤੋਂ ਪਹਿਲਾਂ ਭਾਰਤੀ ਵੁਸ਼ੂ ਖਿਡਾਰਨ ਰੋਸ਼ੀਬੀਨਾ ਦੇਵੀ ਨੇ 60 ਕਿਲੋ ਭਾਰ ਵਰਗ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਭਾਰਤੀ ਖਿਡਾਰੀਆਂ ਨੇ ਏਸ਼ੀਆਈ ਖੇਡਾਂ 2022 ਵਿੱਚ ਹੁਣ ਤੱਕ 6 ਸੋਨ, 8 ਚਾਂਦੀ ਅਤੇ 10 ਕਾਂਸੀ ਸਮੇਤ ਕੁੱਲ 24 ਤਗਮੇ ਜਿੱਤੇ ਹਨ। ਰੋਸ਼ੀਬੀਨਾ ਦੇਵੀ ਨੇ 60 ਕਿਲੋ ਭਾਰ ਵਰਗ ਵਿੱਚ ਦਿਨ ਦਾ ਪਹਿਲਾ ਤਮਗਾ ਜਿੱਤਿਆ। ਉਹ ਫਾਈਨਲ ਵਿੱਚ ਚੀਨ ਦੀ ਜਿਓਵੇਈ ਵੂ ਤੋਂ 2-0 ਨਾਲ ਹਾਰ ਗਈ। ਇਸ ਨਾਲ ਉਸ ਨੂੰ ਚਾਂਦੀ ਦੇ ਤਗਮੇ ਨਾਲ ਸੰਤੁਸ਼ਟ ਹੋਣਾ ਪਿਆ। ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਵੁਸ਼ੂ ਵਿੱਚ ਭਾਰਤ ਦਾ ਇਹ ਦੂਜਾ ਚਾਂਦੀ ਦਾ ਤਗ਼ਮਾ ਹੈ।

ਭਾਰਤ ਦੇ ਕੋਲ ਕੁੱਲ ਮੈਡਲ-
ਸੋਨਾ: 6
ਚਾਂਦੀ: 8
ਕਾਂਸੀ: 10
ਕੁੱਲ: 24

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...