May 1, 2026, 10:11 pm
----------- Advertisement -----------
HomeNewsBreaking Newsਰਵੀ ਦਹੀਆ ਨੇ ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ 'ਚ ਜਿੱਤਿਆ ਸੋਨ ਤਗਮਾ

ਰਵੀ ਦਹੀਆ ਨੇ ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ ‘ਚ ਜਿੱਤਿਆ ਸੋਨ ਤਗਮਾ

Published on

----------- Advertisement -----------

ਭਾਰਤ ਦੇ ਓਲੰਪਿਕ ਤਮਗਾ ਜੇਤੂ ਪਹਿਲਵਾਨ ਰਵੀ ਦਹੀਆ ਨੇ ਮੰਗੋਲੀਆ ਦੀ ਰਾਜਧਾਨੀ ਉਲਾਨਬਾਤਰ ਵਿੱਚ ਖੇਡੀ ਜਾ ਰਹੀ ਏਸ਼ਿਆਈ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਜਿੱਤ ਲਿਆ ਹੈ। ਰਵੀ ਨੇ ਇਹ ਤਮਗਾ 57 ਕਿਲੋ ਭਾਰ ਵਰਗ ਵਿੱਚ ਜਿੱਤਿਆ। ਰਵੀ ਦਹੀਆ ਨੇ ਇਸ ਤੋਂ ਪਹਿਲਾਂ ਟੋਕੀਓ ਓਲੰਪਿਕ ‘ਚ ਚਾਂਦੀ ਦਾ ਤਗਮਾ ਜਿੱਤਿਆ ਸੀ।
ਰਵੀ ਨੇ ਫਾਈਨਲ ਵਿੱਚ ਕਜ਼ਾਕਿਸਤਾਨ ਦੇ ਰਾਖਤ ਕਲਜਾਨ ਨੂੰ ਤਕਨੀਕੀ ਉੱਤਮਤਾ ਨਾਲ ਹਰਾਇਆ। ਰਵੀ ਨੇ ਤਕਨੀਕੀ ਉੱਤਮਤਾ ਦੇ ਆਧਾਰ ‘ਤੇ ਜਾਪਾਨ ਦੇ ਰਿਕੁਟੋ ਇਰੇਈ ਨੂੰ ਅਤੇ ਮੰਗੋਲੀਆ ਦੇ ਜੈਨਬਾਜ਼ਾਰ ਜੰਡਨਬੁੱਡ ਨੂੰ 12-5 ਨਾਲ ਹਰਾ ਕੇ ਸੋਨ ਤਗਮੇ ਦੀ ਸਫਲਤਾ ਹਾਸਲ ਕੀਤੀ। ਰਵੀ ਸ਼ੁਰੂ ਵਿੱਚ ਫਾਈਨਲ ਵਿੱਚ ਕਾਲਜਾਨ ਤੋਂ ਪਿੱਛੇ ਚੱਲ ਰਿਹਾ ਸੀ। ਇਸ ਤੋਂ ਬਾਅਦ ਉਸ ਨੇ ਲਗਾਤਾਰ ਛੇ ਦੋ ਅੰਕ ਹਾਸਲ ਕੀਤੇ।
ਰਵੀ ਹਰਿਆਣਾ ਰਾਜ ਦੇ ਸੋਨੀਪਤ ਦੇ ਨਾਹਾਰੀ ਪਿੰਡ ਦਾ ਰਹਿਣ ਵਾਲਾ ਹੈ। ਦੱਸ ਦਈਏ ਕਿ ਬਜਰੰਗ ਪੂਨੀਆ ਨੂੰ 65 ਕਿਲੋ ਵਰਗ ਵਿੱਚ ਚਾਂਦੀ ਦੇ ਤਗ਼ਮੇ ਨਾਲ ਸੰਤੋਸ਼ ਕਰਨਾ ਪਿਆ। ਬਜਰੰਗ ਫਾਈਨਲ ਵਿੱਚ ਈਰਾਨ ਦੇ ਰਹਿਮਾਨ ਮੂਸਾ ਤੋਂ 3-1 ਨਾਲ ਹਾਰ ਗਏ। ਨਵੀਨ ਨੇ 70 ਕਿਲੋ ਭਾਰ ਵਰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸਨੇ ਕਾਂਸੀ ਦੇ ਤਗਮੇ ਦੇ ਮੁਕਾਬਲੇ ਵਿੱਚ ਮੰਗੋਲੀਆ ਦੇ ਪਹਿਲਵਾਨ ਨੂੰ ਹਰਾਇਆ।
ਰਵੀ ਪਿਛਲੇ ਸਾਲ ਟੋਕੀਓ ਓਲੰਪਿਕ ਦੇ ਫਾਈਨਲ ਵਿੱਚ ਰੂਸੀ ਪਹਿਲਵਾਨ ਜਵੁਰ ਯੁਗਾਏਵ ਤੋਂ ਹਾਰ ਗਿਆ ਸੀ। ਇਹ ਗੋਲਡ ਮੈਡਲ ਮੈਚ ਰੂਸੀ ਖਿਡਾਰੀ ਨੇ 7-4 ਨਾਲ ਜਿੱਤਿਆ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...