July 31, 2026, 8:31 pm
----------- Advertisement -----------
HomeNewsLatest Newsਅਥਲੀਟ ਅਕਾਸ਼ਦੀਪ ਸਿੰਘ ਨੇ ਰਾਂਚੀ ਵਿਖੇ ਨੈਸ਼ਨਲ ਰਿਕਾਰਡ ਬਣਾ ਕੇ ਓਲੰਪਿਕ ਖੇਡਾਂ...

ਅਥਲੀਟ ਅਕਾਸ਼ਦੀਪ ਸਿੰਘ ਨੇ ਰਾਂਚੀ ਵਿਖੇ ਨੈਸ਼ਨਲ ਰਿਕਾਰਡ ਬਣਾ ਕੇ ਓਲੰਪਿਕ ਖੇਡਾਂ 2024 ਲਈ ਕੀਤਾ ਕੁਆਲੀਫਾਈ

Published on

----------- Advertisement -----------

ਚੰਡੀਗੜ੍ਹ : ਬਰਨਾਲਾ ਜ਼ਿਲੇ ਦੇ ਪਿੰਡ ਕਾਹਨੇਕੇ ਦੇ ਅਥਲੀਟ ਅਕਾਸ਼ਦੀਪ ਸਿੰਘ ਨੇ 20 ਕਿਲੋਮੀਟਰ ਪੈਦਲ ਤੋਰ ਵਿੱਚ 1.19.55 ਦੇ ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਓਲੰਪਿਕ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਤੇ ਏਸ਼ਿਆਈ ਖੇਡਾਂ ਲਈ ਕੁਆਲੀਫਾਈ ਕੀਤਾ। ਪੈਰਿਸ ਓਲੰਪਿਕ ਖੇਡਾਂ-2024 ਲਈ ਅਥਲੈਟਿਕਸ ਵਿੱਚ ਇਹ ਭਾਰਤ ਦਾ ਪਹਿਲਾ ਕੋਟਾ ਅਤੇ ਓਵਰ ਆਲ ਓਲੰਪਿਕਸ ਕੁਆਲੀਫਾਈ ਹੋਣ ਵਾਲਾ ਚੌਥਾ ਭਾਰਤੀ ਖਿਡਾਰੀ ਹੈ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਕਾਸ਼ਦੀਪ ਸਿੰਘ ਦੀ ਇਸ ਮਾਣਮੱਤੀ ਪ੍ਰਾਪਤੀ ਉਤੇ ਅਥਲੀਟ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਉਸ ਦੀ ਸਖ਼ਤ ਮਿਹਨਤ ਦਾ ਸਿੱਟਾ ਹੈ।ਉਨ੍ਹਾਂ ਕਿਹਾ ਕਿ ਅਕਾਸ਼ਦੀਪ ਸਿੰਘ ਅਥਲੈਟਿਕਸ ਵਿੱਚ ਓਲੰਪਿੱਕ ਖੇਡਾਂ ਲਈ ਕੁਆਲੀਫਾਈ ਹੋਣ ਵਾਲਾ ਪਹਿਲਾ ਭਾਰਤੀ ਅਥਲੀਟ ਹੈ ਜਿਸ ਉੱਤੇ ਪੂਰੇ ਸੂਬੇ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਖੇਡਾਂ ਵਿੱਚ ਮੋਹਰੀ ਬਣਾਉਣ ਲਈ ਕੀਤੇ ਤਹੱਈਏ ਤਹਿਤ ਖੇਡ ਵਿਭਾਗ ਨਿਰੰਤਰ ਯਤਨ ਕਰ ਰਿਹਾ ਹੈ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਅਕਾਸ਼ਦੀਪ ਸਿੰਘ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਸਿਰ ਬੰਨ੍ਹਿਆ।

ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਖੇਡ ਵਿਭਾਗ ਦੇ ਕੋਚਾਂ ਦੀ ਦੇਖ-ਰੇਖ ਵਿੱਚ ਤਿਆਰੀ ਕਰਦੇ ਅਕਾਸ਼ਦੀਪ ਸਿੰਘ ਨੇ ਰਾਂਚੀ (ਝਾਰਖੰਡ) ਵਿਖੇ ਚੱਲ ਰਹੀ 10ਵੀ ਇੰਡੀਅਨ ਓਪਨ ਰੇਸ ਵਾਕਿੰਗ ਮੁਕਾਬਲੇ ਦੀ 20 ਕਿਲੋਮੀਟਰ ਪੈਦਲ ਤੋਰ ਵਿੱਚ 1.19.55 ਦੇ ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਸੋਨੇ ਦਾ ਤਮਗ਼ਾ ਜਿੱਤਿਆ। ਪੈਰਿਸ ਓਲੰਪਿਕ ਖੇਡਾਂ ਲਈ 20 ਕਿਲੋਮੀਟਰ ਪੈਦਲ ਤੋਰ ਵਿੱਚ ਕੁਆਲੀਫਾਈ ਵਾਸਤੇ 1.20.10 ਦਾ ਸਮਾਂ ਮਿੱਥਿਆ ਹੋਇਆ ਹੈ।ਅਕਾਸ਼ਦੀਪ ਸਿੰਘ ਨੇ ਓਲੰਪਿਕਸ ਦੇ ਨਾਲ ਵਿਸ਼ਵ ਚੈਂਪੀਅਨਸ਼ਿਪ ਤੇ ਏਸ਼ਿਆਈ ਖੇਡਾਂ ਲਈ ਵੀ ਕੁਆਲੀਫਾਈ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼ਾਹਕੋਟ ‘ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ...

ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਇੱਕ ਕਿਸਾਨ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮ...

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...

ਕੈਨੇਡਾ ‘ਚ ਵਰਕ ਪਰਮਿਟ ਰੱਦ ਹੋਣ ‘ਤੇ ਭੜਕੇ ਪੰਜਾਬੀ ਵਿਦਿਆਰਥੀ, ਕੈਲਗਰੀ ‘ਚ ਧਰਨਾ ਤੇਜ਼; ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੇ ਆਵੇਦਨ ਰੱਦ ਹੋਣ ਤੋਂ ਬਾਅਦ ਲਗਭਗ 1000...

ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ PM ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ ਕੁੜੀ ‘ਤੇ ਹੋਇਆ ਐਕਸ਼ਨ, ਨੋਇਡਾ ‘ਚ FIR

ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਵਿਚ ਪੀਐੱਮ ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ...

ਫਾਜ਼ਿਲਕਾ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਪਤੀ ਨੇ ਪਤਨੀ ਦਾ ਕੀਤਾ ਕਤਲ, ਮੁਲਜ਼ਮ ਗ੍ਰਿਫਤਾਰ

ਫਾਜ਼ਿਲਕਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪਤੀ ਨੇ ਆਪਣੀ...

FBI ਦੀ Most Wanted ਸੂਚੀ ‘ਚ ਸ਼ਾਮਿਲ ਪੰਜਾਬੀ ਮੁੰਡਾ, ਅਮਰੀਕਾ ਨੇ ਗੁਰਪ੍ਰੀਤ ਸਿੰਘ ਖਿਲਾਫ ਜਾਰੀ ਕੀਤਾ ਵਾਰੰਟ

FBI ਦੀ ਮੋਸਟਵਾਂਟਿਡ ਲਿਸਟ ‘ਚ ਪੰਜਾਬੀ ਮੁੰਡਾ ਸ਼ਾਮਿਲ ਹੋਇਆ ਹੈ। ਅਮਰੀਕਾ ਵੱਲੋਂ ਪੰਜਾ ਦੇ...

ਐਲਐਮਐਚਪੀ ਫੈਲੋ ਪੰਜਾਬ ਦੀ ਮਾਨਸਿਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਸੂਬੇ ਦੀ ਨਸ਼ਿਆਂ ਵਿਰੁੱਧ ਲੜਾਈ...

*ਚੰਡੀਗੜ੍ਹ, 30 ਜੁਲਾਈ 2026*:ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ...

ਪੰਜਾਬ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸਤਿਕਾਰਯੋਗ ਸ਼ਬਦ ‘ਬੀੜ’ ਨੂੰ ਸ਼ਾਮਲ ਕਰਨ ਲਈ ਐਕਟ ਵਿੱਚ ਸੋਧ ਕਰੇਗੀ 

*ਚੰਡੀਗੜ੍ਹ, 30 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਸਪੱਸ਼ਟ...