November 15, 2026, 5:17 am
----------- Advertisement -----------
HomeNewsBreaking Newsਵਿਸ਼ਵ ਕੱਪ 'ਚ AUS vs BAN: ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ...

ਵਿਸ਼ਵ ਕੱਪ ‘ਚ AUS vs BAN: ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਲਿਆ ਫੈਸਲਾ

Published on

----------- Advertisement -----------
  • ਆਸਟ੍ਰੇਲੀਆਈ ਟੀਮ ‘ਚ ਦੋ ਬਦਲਾਅ

ਪੁਣੇ, 11 ਨਵੰਬਰ 2023 – ਵਨਡੇ ਵਿਸ਼ਵ ਕੱਪ 2023 ਵਿੱਚ ਅੱਜ ਪੁਣੇ ਦੇ ਐਮਸੀਏ ਸਟੇਡੀਅਮ ਵਿੱਚ ਆਸਟਰੇਲੀਆ ਅਤੇ ਬੰਗਲਾਦੇਸ਼ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ।

ਬੰਗਲਾਦੇਸ਼ ਨੇ 5 ਓਵਰਾਂ ਤੋਂ ਬਾਅਦ ਬਿਨਾਂ ਕਿਸੇ ਨੁਕਸਾਨ ਦੇ 24 ਦੌੜਾਂ ਬਣਾ ਲਈਆਂ ਹਨ। ਲਿਟਨ ਦਾਸ ਅਤੇ ਤਨਜੀਦ ਹਸਨ ਕਰੀਜ਼ ‘ਤੇ ਹਨ।

ਆਸਟ੍ਰੇਲੀਆਈ ਟੀਮ ‘ਚ ਦੋ ਬਦਲਾਅ ਕੀਤੇ ਗਏ ਹਨ। ਗਲੇਨ ਮੈਕਸਵੈੱਲ ਅਤੇ ਮਿਸ਼ੇਲ ਸਟਾਰਕ ਨੂੰ ਆਰਾਮ ਦਿੱਤਾ ਗਿਆ ਹੈ, ਉਨ੍ਹਾਂ ਦੀ ਜਗ੍ਹਾ ਸਟੀਵ ਸਮਿਥ ਅਤੇ ਸ਼ਾਨ ਐਬੋਟ ਨੂੰ ਪਲੇਇੰਗ ਇਲੈਵਨ ‘ਚ ਮੌਕਾ ਮਿਲਿਆ ਹੈ।

ਬੰਗਲਾਦੇਸ਼ ਨੇ ਟੀਮ ‘ਚ ਤਿੰਨ ਬਦਲਾਅ ਕੀਤੇ ਹਨ। ਮੁਸ਼ਫਿਕਰ ਰਹਿਮਾਨ, ਮੇਹਦੀ ਹਸਨ ਅਤੇ ਨਸੁਮ ਅਹਿਮਦ ਨੂੰ ਮੌਕਾ ਮਿਲਿਆ ਹੈ। ਜਦੋਂ ਕਿ ਤਨਜ਼ੀਮ ਹਸਨ ਸ਼ਾਕਿਬ, ਸ਼ਰੀਫੁਲ ਇਸਲਾਮ ਅਤੇ ਸ਼ਾਕਿਬ ਅਲ ਹਸਨ ਨੂੰ ਬਾਹਰ ਕਰ ਦਿੱਤਾ ਗਿਆ ਹੈ।

ਦੋਵਾਂ ਟੀਮਾਂ ਦੇ ਪਲੇਇੰਗ ਇਲੈਵਨ
ਆਸਟਰੇਲੀਆ: ਪੈਟ ਕਮਿੰਸ (ਕਪਤਾਨ), ਡੇਵਿਡ ਵਾਰਨਰ, ਟ੍ਰੈਵਿਸ ਟੇਡ, ਮਿਸ਼ੇਲ ਮਾਰਸ਼, ਸਟੀਵ ਸਮਿਥ, ਮਾਰਨਸ ਲਾਬੂਸ਼ੇਨ, ਜੋਸ਼ ਇੰਗਲਿਸ਼ (ਵਿਕਟਕੀਪਰ), ਮਾਰਕਸ ਸਟੋਇਨਿਸ, ਸ਼ਾਨ ਐਬਟ, ਐਡਮ ਜ਼ੈਂਪਾ ਅਤੇ ਜੋਸ਼ ਹੇਜ਼ਲਵੁੱਡ।

ਬੰਗਲਾਦੇਸ਼: ਨਜ਼ਮੁਲ ਹੁਸੈਨ ਸ਼ਾਂਤੋ (ਕਪਤਾਨ), ਲਿਟਨ ਦਾਸ, ਤਨਜੀਦ ਹਸਨ ਤਮੀਮ, ਮੁਸ਼ਫਿਕਰ ਰਹੀਮ (ਵਿਕਟਕੀਪਰ), ਮਹਿਮੂਦੁੱਲਾ ਰਿਆਦ, ਮੇਹਦੀ ਹਸਨ ਮਿਰਾਜ, ਤੌਹੀਦ ਹਿਰਦੋਏ, ਮੇਹਦੀ ਹਸਨ, ਨਸਮ ਅਹਿਮਦ, ਤਸਕੀਨ ਅਹਿਮਦ ਅਤੇ ਮੁਸ਼ਫਿਕਰ ਰਹਿਮਾਨ।

ਅੱਜ ਦੋਵੇਂ ਟੀਮਾਂ 4 ਸਾਲ ਬਾਅਦ ਆਹਮੋ-ਸਾਹਮਣੇ ਹੋਣਗੀਆਂ। ਦੋਵਾਂ ਦੀ ਆਖਰੀ ਵਾਰ 2019 ਵਿਸ਼ਵ ਕੱਪ ਵਿੱਚ ਟੱਕਰ ਹੋਈ ਸੀ। ਅੱਜ ਦੀ ਜਿੱਤ ਨਾਲ ਬੰਗਲਾਦੇਸ਼ 2025 ‘ਚ ਹੋਣ ਵਾਲੀ ਚੈਂਪੀਅਨਸ ਟਰਾਫੀ ਦੀ ਟਿਕਟ ‘ਤੇ ਮੋਹਰ ਲਗਾ ਸਕਦਾ ਹੈ। ਟੀਮ 4 ਅੰਕਾਂ ਨਾਲ 8ਵੇਂ ਨੰਬਰ ‘ਤੇ ਹੈ। ਜੇਕਰ ਬੰਗਲਾਦੇਸ਼ ਮੈਚ ਹਾਰ ਜਾਂਦਾ ਹੈ ਅਤੇ ਨੀਦਰਲੈਂਡ ਭਾਰਤ ਖਿਲਾਫ ਜਿੱਤ ਜਾਂਦਾ ਹੈ ਤਾਂ ਟੀਮ ਚੈਂਪੀਅਨਸ ਟਰਾਫੀ ਲਈ ਕੁਆਲੀਫਾਈ ਨਹੀਂ ਕਰ ਸਕੇਗੀ।

ਆਸਟਰੇਲੀਆ ਨੇ 12 ਅੰਕਾਂ ਨਾਲ ਸੈਮੀਫਾਈਨਲ ਲਈ ਕੁਆਲੀਫਾਈ ਕਰ ਲਿਆ ਹੈ। ਪਰ, ਟੀਮ ਨੇ ਅਜੇ ਤੱਕ ਬੈਂਚ ਤਾਕਤ ਦੀ ਜਾਂਚ ਨਹੀਂ ਕੀਤੀ ਹੈ। ਸ਼ਾਨ ਐਬੋਟ ਨੇ ਅਜੇ ਤੱਕ ਇੱਕ ਵੀ ਮੈਚ ਨਹੀਂ ਖੇਡਿਆ ਹੈ। ਆਸਟਰੇਲੀਆ ਕੋਲ ਸੈਮੀਫਾਈਨਲ ਤੋਂ ਪਹਿਲਾਂ ਇਨ੍ਹਾਂ ਖਿਡਾਰੀਆਂ ਨੂੰ ਪਰਖਣ ਦਾ ਮੌਕਾ ਹੈ।

ਵਿਸ਼ਵ ਕੱਪ ‘ਚ ਦੋਵੇਂ ਟੀਮਾਂ 4 ਵਾਰ ਆਹਮੋ-ਸਾਹਮਣੇ ਹੋ ਚੁੱਕੀਆਂ ਹਨ। ਆਸਟਰੇਲੀਆ ਨੇ 3 ਮੈਚ ਜਿੱਤੇ ਸਨ, ਜਦੋਂ ਕਿ 2015 ਵਿਸ਼ਵ ਕੱਪ ਵਿੱਚ ਇੱਕ ਮੈਚ ਰੱਦ ਹੋ ਗਿਆ ਸੀ। ਬੰਗਲਾਦੇਸ਼ ਨੂੰ ਅਜੇ ਵੀ ਵਿਸ਼ਵ ਕੱਪ ‘ਚ ਆਸਟ੍ਰੇਲੀਆ ਖਿਲਾਫ ਜਿੱਤ ਦਾ ਇੰਤਜ਼ਾਰ ਹੈ। ਦੋਵੇਂ ਟੀਮਾਂ 1999, 2007 ਅਤੇ 2019 ਦੇ ਵਿਸ਼ਵ ਕੱਪਾਂ ਵਿੱਚ ਭਿੜੀਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...