ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦੇ ਪਹਿਲੇ ਮੈਚ ‘ਚ ਆਸਟ੍ਰੇਲੀਆ ਨੇ ਭਾਰਤ ਨੂੰ 189 ਦੌੜਾਂ ਦਾ ਟੀਚਾ ਦਿੱਤਾ ਹੈ। ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਟਾਸ ਹਾਰ ਕੇ ਬੱਲੇਬਾਜ਼ੀ ਕਰਨ ਉਤਰੀ ਆਸਟ੍ਰੇਲੀਆਈ ਟੀਮ 35.4 ਓਵਰਾਂ ‘ਚ 188 ਦੌੜਾਂ ‘ਤੇ ਆਲ ਆਊਟ ਹੋ ਗਈ। ਓਪਨਿੰਗ ਕਰਨ ਆਏ ਮਿਸ਼ੇਲ ਮਾਰਚ ਨੇ 65 ਗੇਂਦਾਂ ‘ਤੇ 81 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ। ਜੋਸ਼ ਇੰਗਲਿਸ ਨੇ 26 ਅਤੇ ਕਪਤਾਨ ਸਟੀਵ ਸਮਿਥ ਨੇ 22 ਦੌੜਾਂ ਦਾ ਯੋਗਦਾਨ ਪਾਇਆ। ਭਾਰਤੀ ਗੇਂਦਬਾਜ਼ ਮੁਹੰਮਦ ਸ਼ਮੀ ਅਤੇ ਮੁਹੰਮਦ ਸਿਰਾਜ ਨੇ 3-3 ਵਿਕਟਾਂ ਲਈਆਂ। ਰਵਿੰਦਰ ਜਡੇਜਾ ਨੇ ਦੋ ਵਿਕਟਾਂ ਹਾਸਲ ਕੀਤੀਆਂ। ਕੁਲਦੀਪ ਯਾਦਵ ਅਤੇ ਹਾਰਦਿਕ ਪੰਡਯਾ ਨੂੰ ਇਕ-ਇਕ ਵਿਕਟ ਮਿਲੀ।