June 3, 2026, 9:36 am
----------- Advertisement -----------
HomeNewsLatest Newsਆਸਟ੍ਰੇਲੀਆ ਟੀਮ ਨੂੰ ਵੱਡਾ ਝਟਕਾ, ਗਲੇਨ ਮੈਕਸਵੈੱਲ ਦੀ ਹਾਦਸੇ 'ਚ ਟੁੱਟੀ ਲੱਤ

ਆਸਟ੍ਰੇਲੀਆ ਟੀਮ ਨੂੰ ਵੱਡਾ ਝਟਕਾ, ਗਲੇਨ ਮੈਕਸਵੈੱਲ ਦੀ ਹਾਦਸੇ ‘ਚ ਟੁੱਟੀ ਲੱਤ

Published on

----------- Advertisement -----------

ਆਸਟ੍ਰੇਲੀਆਈ ਆਲਰਾਊਂਡਰ ਗਲੇਨ ਮੈਕਸਵੈੱਲ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਸ ਹਾਦਸੇ ‘ਚ ਲੱਤ ਟੁੱਟ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 34 ਸਾਲਾ ਮੈਕਸਵੈੱਲ ਸ਼ਨੀਵਾਰ ਰਾਤ ਆਪਣੇ ਇੱਕ ਦੋਸਤ ਦੇ ਜਨਮ ਦਿਨ ਦੀ ਪਾਰਟੀ ਵਿੱਚ ਗਏ ਸਨ ਅਤੇ ਘਰ ਦੇ ਪਿਛਲੇ ਪਾਸੇ ਦੌੜ ਲਗਾ ਰਹੇ ਸਨ । ਉਹ ਅਚਾਨਕ ਫਿਸਲ ਕੇ ਡਿੱਗ ਗਏ । ਮੈਲਬੌਰਨ ਦੇ ਇੱਕ ਹਸਪਤਾਲ ਵਿੱਚ ਉਨ੍ਹਾਂ ਦੀ ਸਰਜਰੀ ਹੋਈ। ਮੀਡੀਆ ਰਿਪੋਰਟਾਂ ‘ਚ ਦੱਸਿਆ ਜਾ ਰਿਹਾ ਹੈ ਕਿ ਮੈਕਸਵੈੱਲ ਇਕ ਮਹੀਨੇ ਲਈ ਮੈਦਾਨ ਤੋਂ ਦੂਰ ਰਹਿਣਗੇ। ਇਸ ਸੱਟ ਕਾਰਨ ਮੈਕਸਵੈੱਲ ਅਗਲੇ ਹਫਤੇ ਇੰਗਲੈਂਡ ਖਿਲਾਫ ਸ਼ੁਰੂ ਹੋਣ ਵਾਲੀ ਵਨਡੇ ਸੀਰੀਜ਼ ਤੋਂ ਵੀ ਬਾਹਰ ਹੋ ਗਏ ਹਨ।
ਦੱਸ ਦਈਏ ਕਿ ਮੌਜੂਦਾ ਵਿਸ਼ਵ ਕੱਪ ਵਿੱਚ ਮੈਕਸਵੈੱਲ ਬੇਰੰਗ ਹੀ ਰਹੇ। ਉਸ ਨੇ ਚਾਰ ਪਾਰੀਆਂ ਵਿੱਚ ਸਿਰਫ਼ 118 ਦੌੜਾਂ ਬਣਾਈਆਂ। ਇਨ੍ਹਾਂ ਵਿੱਚ ਇੱਕ ਅਰਧ ਸੈਂਕੜਾ ਵੀ ਸ਼ਾਮਲ ਸੀ। ਇਸ ਦੇ ਨਾਲ ਹੀ ਆਸਟ੍ਰੇਲੀਆ ਹੁਣ ਇੰਗਲੈਂਡ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਆਸਟ੍ਰੇਲੀਆ ਨੇ ਇੰਗਲੈਂਡ ਨਾਲ ਤਿੰਨ ਵਨਡੇ ਖੇਡਣੇ ਹਨ। ਪਹਿਲਾ ਮੈਚ ਐਡੀਲੇਡ ‘ਚ 17 ਨਵੰਬਰ ਨੂੰ ਖੇਡਿਆ ਜਾਵੇਗਾ। ਇਸ ਤੋਂ ਬਾਅਦ ਕ੍ਰਮਵਾਰ 19 ਅਤੇ 22 ਨਵੰਬਰ ਨੂੰ ਸਿਡਨੀ ਅਤੇ ਮੈਲਬੌਰਨ ਵਿੱਚ ਮੈਚ ਖੇਡੇ ਜਾਣੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...