September 7, 2026, 2:18 am
----------- Advertisement -----------
HomeNewsLatest Newsਪੀ.ਵੀ ਸਿੰਧੂ ਨੇ ਦੂਜੀ ਵਾਰ ਏਸ਼ਿਆਈ ਬੈਡਮਿੰਟਨ ਚੈਂਪੀਅਨਸ਼ਿਪ 'ਚ ਜਿੱਤਿਆ ਕਾਂਸੀ ਦਾ...

ਪੀ.ਵੀ ਸਿੰਧੂ ਨੇ ਦੂਜੀ ਵਾਰ ਏਸ਼ਿਆਈ ਬੈਡਮਿੰਟਨ ਚੈਂਪੀਅਨਸ਼ਿਪ ‘ਚ ਜਿੱਤਿਆ ਕਾਂਸੀ ਦਾ ਤਗ਼ਮਾ

Published on

----------- Advertisement -----------

ਦੋ ਵਾਰ ਦੀ ਓਲੰਪਿਕ ਤਗ਼ਮਾ ਜੇਤੂ ਪੀਵੀ ਸਿੰਧੂ ਨੇ ਦੂਜੀ ਵਾਰ ਏਸ਼ਿਆਈ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਅੱਜ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਪੀਵੀ ਸਿੰਧੂ ਨੂੰ ਸ਼ਨੀਵਾਰ ਨੂੰ ਖੇਡੇ ਗਏ ਸੈਮੀਫਾਈਨਲ ਮੈਚ ‘ਚ ਜਾਪਾਨ ਦੀ ਪਿਛਲੀ ਜੇਤੂ ਅਕਾਨੇ ਯਾਮਾਗੁਚੀ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਅਕਾਨੇ ਨੇ ਸਿੰਧੂ ਨੂੰ 21-13, 19-21 ਅਤੇ 16-21 ਨਾਲ ਹਰਾਇਆ। ਸਿੰਧੂ ਨੇ ਇਸ ਤੋਂ ਪਹਿਲਾਂ ਸਾਲ 2014 ਵਿੱਚ ਵੀ ਏਸ਼ਿਆਈ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਸੀ।
ਦੱਸ ਦਈਏ ਕਿ ਸਿੰਧੂ ਇਸ ਮੈਚ ‘ਚ ਸ਼ਾਨਦਾਰ ਫਾਰਮ ‘ਚ ਸੀ ਅਤੇ ਪਹਿਲਾ ਸੈੱਟ ਜਿੱਤਣ ਤੋਂ ਬਾਅਦ ਦੂਜੇ ਸੈੱਟ ‘ਚ ਵੀ ਬੜ੍ਹਤ ਬਣਾ ਰਹੀ ਸੀ ਪਰ ਸਰਵਿਸ ‘ਚ ਦੇਰੀ ਹੋਣ ਕਾਰਨ ਮੈਚ ਰੈਫਰੀ ਨੇ ਸਿੰਧੂ ਨੂੰ ਯਾਮਾਗੁਚੀ ਨੂੰ ਸ਼ਟਲ ਦੇਣ ਲਈ ਕਿਹਾ। ਸਿੰਧੂ ਨੇ ਕਿਹਾ ਕਿ ਉਹ ਸਰਵਿਸ ਲਈ ਤਿਆਰ ਸੀ, ਪਰ ਯਾਮਾਗੁਚੀ ਤਿਆਰ ਨਹੀਂ ਸੀ। ਪਰ ਰੈਫਰੀ ਨੇ ਸਿੰਧੂ ਦੀ ਗੱਲ ਨਹੀਂ ਸੁਣੀ ਅਤੇ ਉਸ ਤੋਂ ਸ਼ਟਲ ਯਾਮਾਗੁਚੀ ਨੂੰ ਦੇ ਦਿੱਤੀ ਗਈ। ਇਸ ਤੋਂ ਬਾਅਦ ਭਾਰਤੀ ਖਿਡਾਰਨ ਦੀ ਲੈਅ ਟੁੱਟ ਗਈ ਅਤੇ ਉਹ ਮੈਚ ਹਾਰ ਗਈ।
ਇਸ ਤੋਂ ਪਹਿਲਾ ਸਿੰਧੂ ਸ਼ੁੱਕਰਵਾਰ ਨੂੰ ਖੇਡੇ ਗਏ ਕੁਆਰਟਰ ਫਾਈਨਲ ਵਿੱਚ ਤੀਜਾ ਦਰਜਾ ਪ੍ਰਾਪਤ ਚੀਨ ਦੀ ਹੀ ਬਿੰਗ ਸ਼ਿਆਓ ਨੂੰ ਹਰਾ ਕੇ ਮਹਿਲਾ ਸਿੰਗਲਜ਼ ਦੇ ਸੈਮੀਫਾਈਨਲ ਵਿੱਚ ਪਹੁੰਚ ਗਈ ਸੀ। ਸਿੰਧੂ ਨੇ 1 ਘੰਟਾ 16 ਮਿੰਟ ਤੱਕ ਚੱਲੇ ਮੈਚ ਵਿੱਚ ਜ਼ਿਆਓ ਨੂੰ 21-9, 13-21, 21-19 ਨਾਲ ਹਰਾਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...