June 16, 2026, 1:21 am
----------- Advertisement -----------
HomeNewsLatest Newsਬੈਡਮਿੰਟਨ: ਕਾਮਨਵੈਲਥ ਖੇਡਾਂ ਅਤੇ ਏਸ਼ੀਆਈ ਖੇਡਾਂ ਲਈ ਭਾਰਤੀ ਟੀਮ ਦਾ ਐਲਾਨ

ਬੈਡਮਿੰਟਨ: ਕਾਮਨਵੈਲਥ ਖੇਡਾਂ ਅਤੇ ਏਸ਼ੀਆਈ ਖੇਡਾਂ ਲਈ ਭਾਰਤੀ ਟੀਮ ਦਾ ਐਲਾਨ

Published on

----------- Advertisement -----------

ਭਾਰਤੀ ਬੈਡਮਿੰਟਨ ਸੰਘ(ਬੈਡਮਿੰਟਨ ਐਸੋਸੀਏਸ਼ਨ ਆਫ ਇੰਡੀਆ) ਨੇ ਥਾਮਸ ਕੱਪ, ਉਬੇਰ ਕੱਪ, ਰਾਸ਼ਟਰਮੰਡਲ ਖੇਡਾਂ( ਕਾਮਨਵੈਲਥ ਗੇਮਜ਼) ਅਤੇ ਏਸ਼ੀਆਈ ਖੇਡਾਂ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ। ਭਾਰਤ ਦੀ ਓਲੰਪਿਕ ਤਮਗਾ ਜੇਤੂ ਅਤੇ ਅਨੁਭਵੀ ਖਿਡਾਰਨ ਸਾਇਨਾ ਨੇਹਵਾਲ ਨੂੰ ਝਟਕਾ ਲੱਗਾ ਹੈ। ਉਸ ਨੂੰ ਕਿਸੇ ਮੁਕਾਬਲੇ ਲਈ ਟੀਮ ਇੰਡੀਆ ‘ਚ ਜਗ੍ਹਾ ਨਹੀਂ ਮਿਲੀ ਹੈ।
14 ਸਾਲਾ ਰੋਹਤਕ ਦੀ ਉੱਨਤੀ ਹੁੱਡਾ ਨੂੰ ਏਸ਼ੀਆਈ ਖੇਡਾਂ ਅਤੇ ਉਬੇਰ ਕੱਪ ਲਈ ਟੀਮ ਇੰਡੀਆ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨਤੀ ਏਸ਼ੀਆਈ ਖੇਡਾਂ ਦੀ ਟੀਮ ਦਾ ਹਿੱਸਾ ਬਣਨ ਵਾਲੀ ਭਾਰਤ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਬਣ ਗਈ ਹੈ। ਪੀਵੀ ਸਿੰਧੂ, ਕਸ਼ਯਪ, ਚਲੀਹਾ, ਹੁੱਡਾ ਨੂੰ ਏਸ਼ੀਆਈ ਖੇਡਾਂ ਅਤੇ ਉਬੇਰ ਕੱਪ ਲਈ 10 ਮੈਂਬਰੀ ਭਾਰਤੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਤ੍ਰਿਸ਼ਾ ਜੌਲੀ-ਗਾਇਤਰੀ ਪੀ, ਐੱਨ ਸਿੱਕੀ ਰੈੱਡੀ-ਅਸ਼ਵਿਨੀ ਪੋਨੱਪਾ ਅਤੇ ਤਨੀਸ਼ਾ ਕ੍ਰਾਸਟੋ-ਸ਼ਰੂਤੀ ਮਿਸ਼ਰਾ ਨੂੰ ਡਬਲਜ਼ ਜੋੜੀ ‘ਚ ਜਗ੍ਹਾ ਦਿੱਤੀ ਗਈ ਹੈ। ਸਿੰਗਲਜ਼ ਵਿੱਚ ਸਿੰਧੂ, ਲਕਸ਼ੈ ਤੇ ਸ੍ਰੀਕਾਂਤ ਅਤੇ ਡਬਲਜ਼ ਵਿੱਚ ਸਾਤਵਿਕਸਾਈਰਾਜ ਤੇ ਸ਼ੈੱਟੀ ਨੂੰ ਸਿੱਧੀ ਐਂਟਰੀ ਮਿਲੀ ਹੈ। ਇਸ ਤੋਂ ਇਲਾਵਾ ਐਚਐਸ ਪ੍ਰਣਯ ਨੂੰ ਵੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ।
ਬੀ.ਏ.ਆਈ ਦੇ ਜਨਰਲ ਸਕੱਤਰ ਸੰਜੇ ਮਿਸ਼ਰਾ ਨੇ ਕਿਹਾ ਕਿ ਅਸੀਂ ਟੀਮ ਸੂਚੀ ਨੂੰ ਜਾਰੀ ਕਰਕੇ ਬੇਹੱਦ ਖੁਸ਼ ਹਾਂ। ਇਨ੍ਹਾਂ ਸਾਰੇ ਖਿਡਾਰੀਆਂ ਨੇ ਚੋਣ ਟਰਾਇਲਾਂ ਵਿੱਚ ਸਖ਼ਤ ਮਿਹਨਤ ਕੀਤੀ ਅਤੇ ਉਹ ਟੀਮ ਵਿੱਚ ਚੁਣੇ ਜਾਣ ਦੇ ਹੱਕਦਾਰ ਹਨ। ਮੈਂ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦਾ ਹਾਂ ਅਤੇ ਆਉਣ ਵਾਲੇ ਮੁਕਾਬਲੇ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...