ਆਈਪੀਐਲ-2024 ਦੇ 49ਵੇਂ ਮੈਚ ਵਿੱਚ ਚੇਨਈ ਸੁਪਰ ਕਿੰਗਜ਼ ਨੇ ਪੰਜਾਬ ਕਿੰਗਜ਼ ਨੂੰ 163 ਦੌੜਾਂ ਦਾ ਟੀਚਾ ਦਿੱਤਾ ਹੈ। ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਪੰਜਾਬ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਚੇਨਈ ਨੇ 20 ਓਵਰਾਂ ‘ਚ 7 ਵਿਕਟਾਂ ‘ਤੇ 162 ਦੌੜਾਂ ਬਣਾਈਆਂ।
ਸੀਐਸਕੇ ਵੱਲੋਂ ਕਪਤਾਨ ਰਿਤੂਰਾਜ ਗਾਇਕਵਾੜ ਨੇ 48 ਗੇਂਦਾਂ ’ਤੇ 62 ਦੌੜਾਂ ਬਣਾਈਆਂ। ਉਨ੍ਹਾਂ ਨੇ ਸੀਜ਼ਨ ‘ਚ ਚੌਥਾ ਅਰਧ ਸੈਂਕੜਾ ਲਗਾਇਆ। ਗਾਇਕਵਾੜ ਦਾ ਇਹ ਲਗਾਤਾਰ ਤੀਜਾ 50+ ਸਕੋਰ ਹੈ। ਅਜਿੰਕਿਆ ਰਹਾਣੇ ਨੇ 29 ਦੌੜਾਂ, ਸਮੀਰ ਰਿਜ਼ਵੀ ਨੇ 21 ਦੌੜਾਂ ਅਤੇ ਮਹਿੰਦਰ ਸਿੰਘ ਧੋਨੀ ਨੇ 14 ਦੌੜਾਂ ਦਾ ਯੋਗਦਾਨ ਪਾਇਆ। ਪੰਜਾਬ ਵੱਲੋਂ ਰਾਹੁਲ ਚਾਹਰ ਅਤੇ ਹਰਪ੍ਰੀਤ ਬਰਾੜ ਨੇ 2-2 ਵਿਕਟਾਂ ਲਈਆਂ। ਕਾਗਿਸੋ ਰਬਾਡਾ ਅਤੇ ਅਰਸ਼ਦੀਪ ਸਿੰਘ ਨੂੰ ਇਕ-ਇਕ ਵਿਕਟ ਮਿਲੀ।
----------- Advertisement -----------
ਚੇਨਈ ਸੁਪਰ ਕਿੰਗਜ਼ ਨੇ ਪੰਜਾਬ ਕਿੰਗਜ਼ ਨੂੰ ਦਿੱਤਾ 163 ਦੌੜਾਂ ਦਾ ਟੀਚਾ
Published on
----------- Advertisement -----------
----------- Advertisement -----------












