June 27, 2026, 8:19 pm
----------- Advertisement -----------
HomeNewsLatest News19ਵੀਆਂ ਏਸ਼ੀਆਈ ਖੇਡਾਂ ਅਗਲੇ ਹੁਕਮਾਂ ਤੱਕ ਮੁਲਤਵੀ

19ਵੀਆਂ ਏਸ਼ੀਆਈ ਖੇਡਾਂ ਅਗਲੇ ਹੁਕਮਾਂ ਤੱਕ ਮੁਲਤਵੀ

Published on

----------- Advertisement -----------

19ਵੀਆਂ ਏਸ਼ੀਆਈ ਖੇਡਾਂ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਚੀਨੀ ਮੀਡੀਆ ਰਿਪੋਰਟਾਂ ਮੁਤਾਬਕ ਇਹ ਫੈਸਲਾ ਕੋਰੋਨਾ ਮਹਾਮਾਰੀ ਕਾਰਨ ਲਿਆ ਗਿਆ ਹੈ। ਆਉਣ ਵਾਲੇ ਸਮੇਂ ਵਿੱਚ ਏਸ਼ਿਆਈ ਖੇਡਾਂ ਦੇ ਆਯੋਜਨ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ। 19ਵੀਆਂ ਏਸ਼ੀਆਈ ਖੇਡਾਂ 10 ਤੋਂ 25 ਸਤੰਬਰ ਤੱਕ ਚੀਨ ਦੇ ਗੁਆਂਗਜ਼ੂ ਖੇਡੀਆਂ ਜਾਣੀਆਂ ਸਨ।

ਏਸ਼ੀਆਈ ਖੇਡਾਂ ਚੀਨ ਦੇ ਗੁਆਂਗਜ਼ੂ ‘ਚ ਹੋਣੀਆਂ ਸਨ, ਜੋ ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਸ਼ੰਘਾਈ ਦੇ ਬਿਲਕੁਲ ਨੇੜੇ ਹੈ। ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਸ਼ੰਘਾਈ ‘ਚ ਕਈ ਹਫ਼ਤਿਆਂ ਤੋਂ ਲਾਕਡਾਊਨ ਲੱਗਾ ਹੋਇਆ ਹੈ। ਓਲੰਪਿਕ ਕੌਂਸਲ ਆਫ ਏਸ਼ੀਆ ਨੇ ਏਸ਼ੀਆਈ ਖੇਡਾਂ ਨੂੰ ਮੁਲਤਵੀ ਕਰਨ ਪਿੱਛੇ ਅਜੇ ਕੋਈ ਕਾਰਨ ਨਹੀਂ ਦੱਸਿਆ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਚੀਨ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਏਸ਼ੀਆਈ ਖੇਡਾਂ ਨੂੰ ਮੁਲਤਵੀ ਕੀਤਾ ਗਿਆ ਹੈ।
ਦੱਸ ਦਈਏ ਕਿ ਕੁਝ ਦਿਨ ਪਹਿਲਾ ਏਸ਼ੀਆਈ ਖੇਡਾਂ ‘ਚ ਭਾਰਤ ਦੀ ਸ਼ਮੂਲੀਅਤ ‘ਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਸੀ ਕਿ ਚੀਨ ਤੋਂ ਫੀਡਬੈਕ ਮਿਲਣ ਤੋਂ ਬਾਅਦ ਹੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਇੱਕ ਇਵੈਂਟ ਦੌਰਾਨ ਬੋਲਦਿਆਂ ਅਨੁਰਾਗ ਠਾਕੁਰ ਨੇ ਕਿਹਾ ਸੀ, ”ਉੱਥੇ (ਚੀਨ) ਦੀ ਸਥਿਤੀ ਕੀ ਹੈ ਅਤੇ ਮੇਜ਼ਬਾਨ ਦੇਸ਼ ਸਥਿਤੀ ਬਾਰੇ ਕੀ ਕਹਿੰਦਾ ਹੈ ਇਹ ਮਹੱਤਵਪੂਰਨ ਹੈ। ਸਾਰੇ ਭਾਗੀਦਾਰ ਦੇਸ਼ ਇਸ ‘ਤੇ ਚਰਚਾ ਕਰ ਰਹੇ ਹਨ ਅਤੇ ਜਲਦੀ ਹੀ ਭਾਰਤ ਵੀ ਕੋਈ ਫੈਸਲਾ ਲਵੇਗਾ ਪਰ ਇਸ ਤੋਂ ਪਹਿਲਾਂ ਮੇਜ਼ਬਾਨ ਦੇਸ਼ ਦਾ ਪੱਖ ਜਾਣਨਾ ਜ਼ਰੂਰੀ ਹੈ ਅਤੇ ਇਹ ਜਾਣਨਾ ਜ਼ਰੂਰੀ ਹੈ ਕਿ ਉਨ੍ਹਾਂ ਦੀਆਂ ਤਿਆਰੀਆਂ ਕਿਵੇਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...