November 15, 2026, 9:59 am
----------- Advertisement -----------
HomeNewsLatest NewsCM ਮਾਨ ਨੇ ਖਿਡਾਰੀਆਂ ਨੂੰ ਗੰਗਾ 'ਚ ਤਗਮੇ ਤਾਰਨ ਲਈ ਮਜ਼ਬੂਰ ਕਰਨ...

CM ਮਾਨ ਨੇ ਖਿਡਾਰੀਆਂ ਨੂੰ ਗੰਗਾ ‘ਚ ਤਗਮੇ ਤਾਰਨ ਲਈ ਮਜ਼ਬੂਰ ਕਰਨ ਲਈ ਕੇਂਦਰ ਸਰਕਾਰ ਦੀ ਕੀਤੀ ਆਲੋਚਨਾ

Published on

----------- Advertisement -----------

ਚੰਡੀਗੜ੍ਹ, 30 ਮਈ : ਭਾਰਤੀ ਪਹਿਲਵਾਨਾਂ ਨੂੰ ਆਪਣੇ ਤਗਮੇ ਗੰਗਾ ਵਿੱਚ ਤਾਰਨ ਲਈ ਮਜਬੂਰ ਕਰਨ ਵਾਲੇ ਕੇਂਦਰ ਸਰਕਾਰ ਦੇ ਉਦਾਸੀਨ ਰਵੱਈਏ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਡੂੰਘੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕੀਤਾ।

ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਪਹਿਲਵਾਨਾਂ ਦੀਆਂ ਹੱਕੀ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪਹਿਲਵਾਨਾਂ ਨੇ ਦੇਸ਼ ਲਈ ਮੈਡਲ ਲਿਆਉਣ ਲਈ ਆਪਣਾ ਪਸੀਨਾ ਵਹਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਉਨ੍ਹਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਪਹਿਲਵਾਨਾਂ ਦੀ ਆਵਾਜ਼ ਨੂੰ ਵਾਰ-ਵਾਰ ਦਬਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਵਾਨ ਆਪਣੇ ਜਾਇਜ਼ ਹੱਕਾਂ ਲਈ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਦੇ ਮਤਰੇਈ ਮਾਂ ਵਾਲੇ ਸਲੂਕ ਤੋਂ ਤੰਗ ਆ ਕੇ ਇਨ੍ਹਾਂ ਖਿਡਾਰੀਆਂ ਨੇ ਆਪਣੇ ਤਗਮੇ ਗੰਗਾ ਵਿੱਚ ਤਾਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਇੰਨੀ ਦ੍ਰਿੜ੍ਹਤਾ, ਲਗਨ ਅਤੇ ਸਖ਼ਤ ਮਿਹਨਤ ਤੋਂ ਬਾਅਦ ਜਿੱਤੇ ਗਏ ਮੈਡਲਾਂ ਨੂੰ ਜਲ ਪ੍ਰਵਾਹ ਕਰਨ ਦਾ ਫੈਸਲਾ ਲੈਣਾ ਇਨ੍ਹਾਂ ਖਿਡਾਰੀਆਂ ਲਈ ਬਹੁਤ ਔਖਾ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਖੇਡਾਂ, ਖੇਡ ਪ੍ਰੇਮੀਆਂ ਅਤੇ ਖੇਡ ਭਾਈਚਾਰੇ ਲਈ ਕਾਲਾ ਦਿਨ ਹੈ ਕਿਉਂਕਿ ਖਿਡਾਰੀਆਂ ਨੂੰ ਆਪਣੀ ਗੱਲ ਸੁਣਾਉਣ ਲਈ ਅਜਿਹੇ ਕਦਮ ਚੁੱਕਣੇ ਪੈ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਜੇ ਸਮੁੱਚਾ ਦੇਸ਼ ਮੋਦੀ ਸਰਕਾਰ ਦੇ ਇਸ ਨਾਪਾਕ ਮਨਸੂਬੇ ਨੂੰ ਮੂਕ ਦਰਸ਼ਕ ਬਣ ਕੇ ਦੇਖਦਾ ਕਿਹਾ ਤਾਂ ਉਹ ਦਿਨ ਦੂਰ ਨਹੀਂ, ਜਦੋਂ ਸਾਨੂੰ ਲੋਕਤੰਤਰ ਦੀ ਰਾਖ ਨੂੰ ਨਦੀ ਵਿੱਚ ਤਾਰਨਾ ਪਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਇਕਜੁੱਟ ਹੋ ਕੇ ਖਿਡਾਰੀਆਂ ਨਾਲ ਖੜ੍ਹਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਨੂੰ ਬਚਾਉਣਾ ਅਤੇ ਲੋਕਤੰਤਰ ਦੀ ਮਰਿਆਦਾ ਨੂੰ ਮਜ਼ਬੂਤ ​​ਕਰਨਾ ਸਮੇਂ ਦੀ ਲੋੜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...