September 14, 2026, 8:33 pm
----------- Advertisement -----------
HomeNewsLatest Newsਰਾਸ਼ਟਰਮੰਡਲ ਖੇਡਾਂ ਵਿੱਚ ਅੰਮ੍ਰਿਤਸਰ ਦੇ 6 ਹਾਕੀ ਖਿਡਾਰੀਆਂ ਨੇ ਬਣਾਈ ਜਗ੍ਹਾ

ਰਾਸ਼ਟਰਮੰਡਲ ਖੇਡਾਂ ਵਿੱਚ ਅੰਮ੍ਰਿਤਸਰ ਦੇ 6 ਹਾਕੀ ਖਿਡਾਰੀਆਂ ਨੇ ਬਣਾਈ ਜਗ੍ਹਾ

Published on

----------- Advertisement -----------

ਇੰਗਲੈਂਡ ਦੇ ਬਰਮਿੰਘਮ ਵਿੱਚ 28 ਜੁਲਾਈ ਤੋਂ 8 ਅਗਸਤ ਤੱਕ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ ਲਈ ਭਾਰਤੀ ਮਹਿਲਾ ਅਤੇ ਪੁਰਸ਼ ਹਾਕੀ ਟੀਮਾਂ ਦੀ ਚੋਣ ਕਰ ਲਈ ਗਈ ਹੈ। ਇਨ੍ਹਾਂ 18 ਮੈਂਬਰੀ ਟੀਮਾਂ ਵਿੱਚ ਅੰਮ੍ਰਿਤਸਰ ਦੇ 6 ਚਿਹਰੇ ਹਨ। ਇਨ੍ਹਾਂ ਵਿੱਚੋਂ 5 ਮੈਂਬਰ ਪੁਰਸ਼ ਹਾਕੀ ਟੀਮ ਦੇ ਹਨ ਜਦਕਿ ਗੁਰਜੀਤ ਕੌਰ ਮਹਿਲਾ ਹਾਕੀ ਟੀਮ ਵਿੱਚ ਚੁਣੀ ਗਈ ਹੈ। ਅੰਮ੍ਰਿਤਸਰ ਦੇ ਜਿਨ੍ਹਾਂ ਖਿਡਾਰੀਆਂ ਨੂੰ ਪੁਰਸ਼ਾਂ ਦੀ ਟੀਮ ਵਿੱਚ ਚੁਣਿਆ ਗਿਆ ਹੈ, ਉਨ੍ਹਾਂ ਵਿੱਚ ਉਪ ਕਪਤਾਨ ਹਰਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਜੁਗਰਾਜ ਸਿੰਘ ਅਤੇ ਦਿਲਪ੍ਰੀਤ ਸ਼ਾਮਲ ਹਨ। ਟੀਮਾਂ ਦੇ ਐਲਾਨ ਤੋਂ ਬਾਅਦ ਇਨ੍ਹਾਂ ਖਿਡਾਰੀਆਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ‘ਚ ਵੀ ਖੁਸ਼ੀ ਦਾ ਮਾਹੌਲ ਹੈ।
ਮਹਿਲਾ ਹਾਕੀ ਟੀਮ ਦੀ ਫਲਿੱਕਰ ਗੁਰਜੀਤ ਕੌਰ ਅਜਨਾਲਾ ਦੇ ਪਿੰਡ ਮੀਆਂ ਕਲਾਂ ਦੀ ਰਹਿਣ ਵਾਲੀ ਹੈ ਅਤੇ ਟੀਮ ਵਿੱਚ ਡਿਫੈਂਡਰ ਵਜੋਂ ਆਪਣੀ ਹਾਕੀ ਸਟਿੱਕ ਦਾ ਕਮਾਲ ਦਿਖਾਏਗੀ। ਦੱਸ ਦਈਏ ਕਿ ਭਾਰਤੀ ਪੁਰਸ਼ ਅਤੇ ਮਹਿਲਾ ਹਾਕੀ ਟੀਮਾਂ ਨੇ 2021 ਓਲੰਪਿਕ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 41 ਸਾਲਾਂ ਬਾਅਦ ਦੇਸ਼ ਲਈ ਕਾਂਸੀ ਦਾ ਤਗਮਾ ਜਿੱਤਿਆ ਸੀ। ਇਹ ਪੂਰੇ ਦੇਸ਼ ਲਈ ਭਾਵੁਕ ਪਲ ਸੀ। ਇਸੇ ਪ੍ਰਦਰਸ਼ਨ ਤੋਂ ਬਾਅਦ ਇਸ ਵਾਰ ਰਾਸ਼ਟਰਮੰਡਲ ਖੇਡਾਂ ‘ਚ ਟੀਮ ਤੋਂ ਤਮਗੇ ਦੀ ਉਮੀਦ ਵਧ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...