ਦਿੱਗਜ ਭਾਰਤੀ ਕ੍ਰਿਕਟਰ ਮਿਤਾਲੀ ਰਾਜ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਮਿਤਾਲੀ ਨੇ ਸ਼ਮਸ਼ਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (ਆਰਜੀਆਈਏ) ਦੇ ਨੋਵੋਟੇਲ ਹੋਟਲ ਵਿੱਚ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਜੇਪੀ ਨੱਡਾ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਮਿਤਾਲੀ ਰਾਜ ਨਾਲ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਤਸਵੀਰਾਂ ਦੇ ਨਾਲ ਜੇਪੀ ਨੱਡਾ ਨੇ ਟਵੀਟ ਕੀਤਾ ਕਿ ”ਸਾਬਕਾ ਕ੍ਰਿਕਟਰ ਨਾਲ ਸ਼ਾਨਦਾਰ ਗੱਲਬਾਤ ਹੋਈ। ਮਿਤਾਲੀ ਰਾਜ ਦੀ ਅਗਵਾਈ ਵਿੱਚ ਖਿਡਾਰੀਆਂ ਵਿੱਚ ਜੋ ਉਤਸ਼ਾਹ ਪਾਇਆ ਜਾ ਰਿਹਾ ਹੈ, ਉਸਦੀ ਪ੍ਰਸ਼ੰਸ਼ਾ ਕਰਨੀ ਬਣਦੀ ਹੈ। ਉਨ੍ਹਾਂ ਨੇ ਮਾਨਯੋਗ ਮੋਦੀ ਜੀ ਵੱਲੋਂ ਦਿੱਤੇ ਵੱਡਮੁੱਲੇ ਨਿੱਜੀ ਸਹਿਯੋਗ ਅਤੇ ਮਾਰਗਦਰਸ਼ਨ ਦੀ ਸ਼ਲਾਘਾ ਕੀਤੀ।












