ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਨਵਦੀਪ ਸੈਣੀ ਨੇ ਪ੍ਰੇਮਿਕਾ ਸਵਾਤੀ ਅਸਥਾਨਾ ਨਾਲ ਵਿਆਹ ਕਰਵਾ ਲਿਆ ਹੈ। ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਕੁਝ ਤਸਵੀਰਾਂ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ ਹੈ। ਵਿਆਹ ਦੇ ਫੇਰੇ ਕਿੱਥੇ ਹੋਏ ਇਸ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਵਿਆਹ ਦੌਰਾਨ ਸੈਣੀ ਨੇ ਚਿੱਟੇ ਰੰਗ ਦੀ ਸ਼ੇਰਵਾਨੀ ਪਾਈ ਹੋਈ ਸੀ ਅਤੇ ਸਵਾਤੀ ਨੇ ਚਿੱਟੇ ਰੰਗ ਦਾ ਲਹਿੰਗਾ ਪਾਇਆ ਹੋਇਆ ਸੀ।

ਸੈਣੀ ਨੇ ਇੰਸਟਾਗ੍ਰਾਮ ‘ਤੇ ਪੋਸਟ ‘ਚ ਲਿਖਿਆ, ‘ਤੁਹਾਡੇ ਨਾਲ ਹਰ ਦਿਨ ਪਿਆਰ ਦਾ ਦਿਨ ਹੁੰਦਾ ਹੈ। ਅੱਜ ਅਸੀਂ ਹਮੇਸ਼ਾ ਲਈ ਇੱਕ ਦੂਜੇ ਦੇ ਹੋਣ ਦਾ ਫੈਸਲਾ ਕੀਤਾ ਹੈ। ਅਸੀਂ ਆਪਣੇ ਜੀਵਨ ਦਾ ਇੱਕ ਨਵਾਂ ਅਧਿਆਏ ਸ਼ੁਰੂ ਕਰ ਰਹੇ ਹਾਂ, ਇਸ ਲਈ ਅਸੀਂ ਤੁਹਾਡੇ ਤੋਂ ਆਸ਼ੀਰਵਾਦ ਅਤੇ ਪਿਆਰ ਦੀ ਕਾਮਨਾ ਕਰਦੇ ਹਾਂ।’

ਦੱਸ ਦਈਏ ਕਿ ਸਵਾਤੀ ਇੱਕ ਫੈਸ਼ਨ, ਟਰੈਵਲ ਅਤੇ ਲਾਈਫਸਟਾਈਲ ਬਲੌਗਰ ਹੈ। ਉਸਦਾ ਇੱਕ YouTube ਚੈਨਲ ਹੈ, ਜਿੱਥੇ ਉਹ ਆਪਣੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਜਾਂ ਯਾਤਰਾ ਦੇ ਵੀਲੌਗ ਸ਼ੇਅਰ ਕਰਦੀ ਹੈ। ਉਸ ਦੇ ਇੰਸਟਾਗ੍ਰਾਮ ਪੇਜ ‘ਤੇ 80,000 ਤੋਂ ਵੱਧ ਫਾਲੋਅਰਜ਼ ਹਨ।














