September 7, 2026, 10:44 am
----------- Advertisement -----------
HomeNewsLatest Newsਰਾਸ਼ਟਰਮੰਡਲ ਖੇਡਾਂ 'ਚ ਪੀਵੀ ਸਿੰਧੂ ਨੇ ਜਿੱਤਿਆ ਸੋਨ ਤਗ਼ਮਾ, ਕੈਨੇਡਾ ਦੀ ਮਿਸ਼ੇਲ...

ਰਾਸ਼ਟਰਮੰਡਲ ਖੇਡਾਂ ‘ਚ ਪੀਵੀ ਸਿੰਧੂ ਨੇ ਜਿੱਤਿਆ ਸੋਨ ਤਗ਼ਮਾ, ਕੈਨੇਡਾ ਦੀ ਮਿਸ਼ੇਲ ਲੀ ਨੂੰ ਹਰਾਇਆ

Published on

----------- Advertisement -----------

ਭਾਰਤੀ ਖਿਡਾਰੀ ਪੀਵੀ ਸਿੰਧੂ ਨੇ ਸੋਮਵਾਰ ਨੂੰ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਮਗਾ ਜਿੱਤਿਆ। ਪੀਵੀ ਸਿੰਧੂ ਨੇ ਮਹਿਲਾ ਸਿੰਗਲਜ਼ ਦੇ ਮੈਚ ਵਿੱਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾਇਆ। ਇਸ ਮੈਚ ‘ਚ ਸਿੰਧੂ ਸ਼ੁਰੂ ਤੋਂ ਹੀ ਸ਼ਾਨਦਾਰ ਲੈਅ ‘ਚ ਨਜ਼ਰ ਆ ਰਹੀ ਸੀ ਅਤੇ ਉਸ ਨੇ ਆਸਾਨੀ ਨਾਲ ਮੈਚ ਜਿੱਤ ਲਿਆ। ਰਾਸ਼ਟਰਮੰਡਲ ਵਿੱਚ ਮਹਿਲਾ ਸਿੰਗਲਜ਼ ਵਿੱਚ ਸਿੰਧੂ ਦਾ ਇਹ ਪਹਿਲਾ ਸੋਨ ਤਮਗਾ ਹੈ। ਇਸ ਤੋਂ ਪਹਿਲਾਂ 2018 ਵਿੱਚ ਸਾਇਨਾ ਨੇਹਵਾਲ ਨੇ ਰਾਸ਼ਟਰਮੰਡਲ ਵਿੱਚ ਮਹਿਲਾ ਸਿੰਗਲਜ਼ ਦਾ ਸੋਨ ਤਮਗਾ ਜਿੱਤਿਆ ਸੀ। ਉਸਨੇ ਫਾਈਨਲ ਵਿੱਚ ਸਿੰਧੂ ਨੂੰ ਹਰਾਇਆ ਸੀ।
ਦੱਸ ਦਈਏ ਕਿ ਭਾਰਤ ਨੂੰ ਇਸ ਮੈਗਾ ਸਪੋਰਟਸ ਈਵੈਂਟ ਵਿੱਚ ਹੁਣ ਤੱਕ 56 ਮੈਡਲ ਮਿਲ ਚੁੱਕੇ ਹਨ। ਇਨ੍ਹਾਂ ਵਿੱਚ 19 ਸੋਨ, 15 ਚਾਂਦੀ ਅਤੇ 22 ਕਾਂਸੀ ਦੇ ਤਗਮੇ ਸ਼ਾਮਲ ਹਨ। ਦੱਸ ਦਈਏ ਕਿ ਭਾਰਤ ਨੇ ਰਾਸ਼ਟਰਮੰਡਲ ਖੇਡਾਂ ਦੇ 10ਵੇਂ ਦਿਨ ਪੰਜ ਸੋਨ, ਚਾਰ ਚਾਂਦੀ ਅਤੇ ਛੇ ਕਾਂਸੀ ਸਮੇਤ ਕੁੱਲ 15 ਤਗਮੇ ਜਿੱਤੇ। ਨਿਖਤ ਜ਼ਰੀਨ, ਅਮਿਤ ਪੰਘਾਲ ਅਤੇ ਨੀਤੂ ਨੇ ਮੁੱਕੇਬਾਜ਼ੀ ਵਿੱਚ ਕਮਾਲ ਕੀਤਾ। ਇਸ ਦੇ ਨਾਲ ਹੀ ਅਲਧੌਸ ਅਤੇ ਅਬਦੁੱਲਾ ਨੇ ਤੀਹਰੀ ਛਾਲ ਵਿੱਚ ਤਗਮੇ ਜਿੱਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...