June 5, 2026, 12:48 pm
----------- Advertisement -----------
HomeNewsLatest Newsਰਾਸ਼ਟਰਮੰਡਲ ਖੇਡਾਂ 2022:ਅੱਜ ਬੈਡਮਿੰਟਨ 'ਚ ਪਾਕਿਸਤਾਨ ਨਾਲ ਭਿੜੇਗੀ ਭਾਰਤੀ ਟੀਮ

ਰਾਸ਼ਟਰਮੰਡਲ ਖੇਡਾਂ 2022:ਅੱਜ ਬੈਡਮਿੰਟਨ ‘ਚ ਪਾਕਿਸਤਾਨ ਨਾਲ ਭਿੜੇਗੀ ਭਾਰਤੀ ਟੀਮ

Published on

----------- Advertisement -----------

22ਵੀਆਂ ਰਾਸ਼ਟਰਮੰਡਲ ਖੇਡਾਂ ਦਾ ਆਗਾਜ਼ 28 ਜੁਲਾਈ ਨੂੰ ਇੰਗਲੈਂਡ ਦੇ ਬਰਮਿੰਘਮ ਵਿੱਚ ਹੋਇਆ। ਪ੍ਰਿੰਸ ਚਾਰਲਸ ਨੇ ਮਹਾਰਾਣੀ ਐਲਿਜ਼ਾਬੈਥ ਦਾ ਸੰਦੇਸ਼ ਪੜ੍ਹਿਆ ਅਤੇ ਖੇਡਾਂ ਦੀ ਸ਼ੁਰੂਆਤ ਦਾ ਐਲਾਨ ਕੀਤਾ। ਇਸ ਰੰਗਾਰੰਗ ਪ੍ਰੋਗਰਾਮ ਵਿੱਚ ਕਰੀਬ 30 ਹਜ਼ਾਰ ਦਰਸ਼ਕ ਹਾਜ਼ਰ ਸਨ। ਖੇਡਾਂ ਦੇ ਇਸ ਮਹਾਕੁੰਭ ਵਿੱਚ ਭਾਰਤ ਦੇ 213 ਖਿਡਾਰੀ 16 ਖੇਡਾਂ ਵਿੱਚ ਹਿੱਸਾ ਲੈਣਗੇ। ਭਾਰਤ ਰਾਸ਼ਟਰਮੰਡਲ ਖੇਡਾਂ ਵਿੱਚ 18ਵੀਂ ਵਾਰ ਹਿੱਸਾ ਲੈ ਰਿਹਾ ਹੈ।
ਰਾਸ਼ਟਰਮੰਡਲ ਖੇਡਾਂ ਦੇ ਉਦਘਾਟਨ ਤੋਂ ਬਾਅਦ ਹੁਣ ਖੇਡਾਂ ਦੀ ਵਾਰੀ ਹੈ। ਸ਼ੁੱਕਰਵਾਰ (29 ਜੁਲਾਈ) ਨੂੰ ਭਾਰਤ ਦੇ ਖਿਡਾਰੀ ਆਪਣੀ ਦਾਅਵੇਦਾਰੀ ਪੇਸ਼ ਕਰਨਗੇ। ਮਹਿਲਾ ਹਾਕੀ ਟੀਮ ਘਾਨਾ ਅਤੇ ਮਹਿਲਾ ਕ੍ਰਿਕਟ ਟੀਮ ਆਸਟਰੇਲੀਆ ਨਾਲ ਭਿੜੇਗੀ। ਬਾਕਸਿੰਗ ‘ਚ ਸ਼ਿਵ ਥਾਪਾ ਬਾਕਸਿੰਗ ਰਿੰਗ ‘ਚ ਨਜ਼ਰ ਆਉਣਗੇ। ਸ਼ਾਮ 6.30 ਵਜੇ ਬੈਡਮਿੰਟਨ ‘ਚ ਮਿਕਸਡ ਟੀਮ ਪਾਕਿਸਤਾਨ ਨਾਲ ਭਿੜੇਗੀ। ਦੋਵਾਂ ਟੀਮਾਂ ਵਿਚਾਲੇ ਕੁੱਲ ਪੰਜ ਮੈਚ ਖੇਡੇ ਜਾਣਗੇ। ਇਨ੍ਹਾਂ ਪੰਜ ਮੈਚਾਂ ਵਿੱਚ ਪੁਰਸ਼ ਸਿੰਗਲਜ਼, ਮਹਿਲਾ ਸਿੰਗਲਜ਼, ਪੁਰਸ਼ ਡਬਲਜ਼, ਮਹਿਲਾ ਡਬਲਜ਼ ਅਤੇ ਮਿਕਸਡ ਡਬਲਜ਼ ਦਾ ਇੱਕ-ਇੱਕ ਮੈਚ ਸ਼ਾਮਲ ਹੈ। ਬੈਡਮਿੰਟਨ ਮਿਕਸਡ ਟੀਮ ਈਵੈਂਟ ਵਿੱਚ 16 ਟੀਮਾਂ ਨੂੰ ਚਾਰ ਦੇ ਗਰੁੱਪਾਂ ਵਿੱਚ ਵੰਡਿਆ ਗਿਆ ਹੈ। ਭਾਰਤ, ਪਾਕਿਸਤਾਨ, ਆਸਟਰੇਲੀਆ ਅਤੇ ਸ਼੍ਰੀਲੰਕਾ ਗਰੁੱਪ ਏ ਵਿੱਚ ਹਨ। ਭਾਰਤੀ ਟੀਮ ਦੇ ਇਸ ਗਰੁੱਪ ‘ਚ ਚੋਟੀ ‘ਤੇ ਰਹਿ ਕੇ ਕੁਆਰਟਰ ਫਾਈਨਲ ‘ਚ ਪਹੁੰਚਣ ਦੀ ਉਮੀਦ ਹੈ।
ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਮੰਡਲ ਖੇਡਾਂ ਲਈ ਭਾਰਤੀ ਟੀਮ ਨੂੰ ਵਧਾਈ ਦਿੱਤੀ ਹੈ। ਰਾਸ਼ਟਰਪਤੀ ਨੇ ਟਵੀਟ ਕੀਤਾ ਅਤੇ ਲਿਖਿਆ, ‘ਸਾਰੇ ਦੇਸ਼ਵਾਸੀਆਂ ਦੀ ਤਰਫੋਂ, ਮੈਂ ਰਾਸ਼ਟਰਮੰਡਲ ਖੇਡਾਂ 2022 ਲਈ ਭਾਰਤੀ ਦਲ ਨੂੰ ਵਧਾਈ ਦਿੰਦੀ ਹਾਂ। ਮੈਨੂੰ ਯਕੀਨ ਹੈ ਕਿ ਸਾਡੇ ਖਿਡਾਰੀ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਦੇਸ਼ ਦਾ ਨਾਂ ਰੌਸ਼ਨ ਕਰਨਗੇ। ਸਾਰੇ ਦੇਸ਼ ਵਾਸੀ ਤੁਹਾਨੂੰ ਤੁਹਾਡੀ ਜਿੱਤ ਲਈ ਸ਼ੁਭਕਾਮਨਾਵਾਂ ਦਿੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...