ਇੰਡੀਅਨ ਪ੍ਰੀਮੀਅਰ ਲੀਗ-2024 ਦੇ 13ਵੇਂ ਮੈਚ ਵਿੱਚ ਦਿੱਲੀ ਕੈਪੀਟਲਜ਼ (ਡੀਸੀ) ਨੇ ਚੇਨਈ ਸੁਪਰ ਕਿੰਗਜ਼ (ਸੀਐਸਕੇ) ਨੂੰ ਜਿੱਤ ਲਈ 192 ਦੌੜਾਂ ਦਾ ਟੀਚਾ ਦਿੱਤਾ ਹੈ। ਟੀਮ ਨੇ ਐਤਵਾਰ ਨੂੰ ਦੂਜੇ ਮੈਚ ‘ਚ 20 ਓਵਰਾਂ ‘ਚ 5 ਵਿਕਟਾਂ ‘ਤੇ 191 ਦੌੜਾਂ ਬਣਾਈਆਂ। ਜਵਾਬ ‘ਚ ਚੇਨਈ ਨੇ 2 ਓਵਰਾਂ ‘ਚ ਇਕ ਵਿਕਟ ‘ਤੇ 6 ਦੌੜਾਂ ਬਣਾ ਲਈਆਂ ਹਨ। ਰਚਿਨ ਰਵਿੰਦਰ ਅਤੇ ਅਜਿੰਕਿਆ ਰਹਾਣੇ ਕ੍ਰੀਜ਼ ‘ਤੇ ਹਨ।
ਕਪਤਾਨ ਰਿਤੂਰਾਜ ਗਾਇਕਵਾੜ ਇੱਕ ਰਨ ਬਣਾ ਕੇ ਆਊਟ ਹੋ ਗਏ। ਉਸ ਨੂੰ ਖਲੀਲ ਅਹਿਮਦ ਨੇ ਵਿਕਟਕੀਪਰ ਰਿਸ਼ਭ ਪੰਤ ਦੇ ਹੱਥੋਂ ਕੈਚ ਕਰਵਾਇਆ।
ਡੀਸੀ ਲਈ ਕਪਤਾਨ ਰਿਸ਼ਭ ਪੰਤ ਨੇ 32 ਗੇਂਦਾਂ ‘ਤੇ 51 ਦੌੜਾਂ ਦੀ ਪਾਰੀ ਖੇਡੀ। ਉਸ ਨੇ 4 ਚੌਕੇ ਅਤੇ 3 ਛੱਕੇ ਲਗਾਏ।ਪੰਤ ਤੋਂ ਇਲਾਵਾ ਡੇਵਿਡ ਵਾਰਨਰ (52 ਦੌੜਾਂ) ਨੇ ਆਪਣੇ ਆਈਪੀਐਲ ਕਰੀਅਰ ਦਾ 62ਵਾਂ ਅਰਧ ਸੈਂਕੜਾ ਲਗਾਇਆ। ਪ੍ਰਿਥਵੀ ਸ਼ਾਅ ਨੇ 27 ਗੇਂਦਾਂ ‘ਤੇ 43 ਦੌੜਾਂ ਬਣਾਈਆਂ। ਮੈਥਿਸ਼ ਪਥੀਰਾਨਾ ਨੇ 3 ਵਿਕਟਾਂ ਹਾਸਲ ਕੀਤੀਆਂ। ਮੁਸਤਫਿਜ਼ੁਰ ਰਹਿਮਾਨ ਨੂੰ ਇਕ ਵਿਕਟ ਮਿਲੀ।