November 15, 2026, 9:32 am
----------- Advertisement -----------
HomeNewsLatest Newsਅੱਜ ਮੁੰਬਈ 'ਚ ਹੋ ਸਕਦੀ ਹੈ ਧੋਨੀ ਦੀ ਸਰਜਰੀ, ਪੰਤ ਦਾ ਆਪਰੇਸ਼ਨ...

ਅੱਜ ਮੁੰਬਈ ‘ਚ ਹੋ ਸਕਦੀ ਹੈ ਧੋਨੀ ਦੀ ਸਰਜਰੀ, ਪੰਤ ਦਾ ਆਪਰੇਸ਼ਨ ਕਰਨ ਵਾਲੇ ਡਾਕਟਰ ਨਾਲ ਕੀਤੀ ਮੁਲਾਕਾਤ

Published on

----------- Advertisement -----------

ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਦੇ ਗੋਡੇ ਦੀ ਸਰਜਰੀ ਅੱਜ ਵੀਰਵਾਰ (1 ਜੂਨ) ਨੂੰ ਹੋ ਸਕਦੀ ਹੈ। ਉਹ ਆਈਪੀਐਲ ਦੇ 16ਵੇਂ ਸੀਜ਼ਨ ਵਿੱਚ ਗੋਡਿਆਂ ਦੀ ਸਮੱਸਿਆ ਨਾਲ ਜੂਝਦੇ ਦੇਖੇ ਗਏ ਸਨ। ਆਈਪੀਐਲ ਜਿੱਤਣ ਦੇ 48 ਘੰਟਿਆਂ ਦੇ ਅੰਦਰ, ਉਨ੍ਹਾਂ ਨੇ ਮੁੰਬਈ ਵਿੱਚ ਇੱਕ ਡਾਕਟਰ ਨਾਲ ਸਲਾਹ ਕੀਤੀ। ਧੋਨੀ ਨੇ ਉਸੇ ਡਾਕਟਰ ਦੀ ਸਲਾਹ ਲਈ ਹੈ ਜਿਸ ਨੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਦਾ ਇਲਾਜ ਕੀਤਾ ਸੀ।
ਮੀਡੀਆ ਰਿਪੋਰਟਾਂ ਮੁਤਾਬਕ ਧੋਨੀ ਬੁੱਧਵਾਰ (31 ਮਈ) ਨੂੰ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਅਤੇ ਮੈਡੀਕਲ ਰਿਸਰਚ ਇੰਸਟੀਚਿਊਟ ‘ਚ ਆਪਣੇ ਗੋਡੇ ਦੇ ਇਲਾਜ ਲਈ ਗਏ ਸਨ। ਹੁਣ ਵੀਰਵਾਰ ਨੂੰ ਉਨ੍ਹਾਂ ਦੀ ਸਰਜਰੀ ਹੋ ਸਕਦੀ ਹੈ। ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਨੇ ਡਾਕਟਰ ਦਿਨਸ਼ਾਵ ਪਾਰਦੀਵਾਲਾ ਨਾਲ ਮੁਲਾਕਾਤ ਕੀਤੀ ਹੈ। ਦਿਨਸ਼ਾ ਸਪੋਰਟਸ ਆਰਥੋਪੀਡਿਕਸ ਦੇ ਮਾਹਿਰ ਹੋਣ ਦੇ ਨਾਲ-ਨਾਲ ਹਸਪਤਾਲ ਵਿੱਚ ਸਪੋਰਟਸ ਮੈਡੀਸਨ ਦੇ ਡਾਇਰੈਕਟਰ ਹਨ। ਉਹ ਦਿੱਲੀ ਕੈਪੀਟਲਜ਼ ਦੇ ਕਪਤਾਨ ਪੰਤ ਦਾ ਵੀ ਇਲਾਜ ਕਰ ਰਹੇ ਹਨ। ਦੱਸ ਦਈਏ ਕਿ ਬੁੱਧਵਾਰ ਨੂੰ ਚੇਨਈ ਸੁਪਰ ਕਿੰਗਜ਼ ਦੇ ਸੀਈਓ ਕਾਸ਼ੀ ਵਿਸ਼ਵਨਾਥਨ ਨੇ ਧੋਨੀ ਦੀ ਸੱਟ ਦੀ ਜਾਣਕਾਰੀ ਦਿੱਤੀ। ਧੋਨੀ ਨੂੰ IPL ਦੌਰਾਨ ਖੱਬੇ ਗੋਡੇ ਦੀ ਸੱਟ ਤੋਂ ਪਰੇਸ਼ਾਨ ਦੇਖਿਆ ਗਿਆ ਸੀ। ਉਹ ਹਰ ਮੈਚ ਵਿੱਚ ਖਾਸ ਪੱਟੀ ਬੰਨ੍ਹ ਕੇ ਮੈਦਾਨ ਵਿੱਚ ਉੱਤਰੇ ਸਨ। ਵਿਸ਼ਵਨਾਥਨ ਨੇ ਕਿਹਾ, ”ਹਾਂ, ਇਹ ਸੱਚ ਹੈ ਕਿ ਧੋਨੀ ਆਪਣੇ ਖੱਬੇ ਗੋਡੇ ਦੀ ਸੱਟ ਲਈ ਡਾਕਟਰੀ ਸਲਾਹ ਲੈਣਗੇ ਅਤੇ ਉਸ ਮੁਤਾਬਕ ਫੈਸਲਾ ਲੈਣਗੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...