July 18, 2026, 7:29 pm
----------- Advertisement -----------
HomeNewsBreaking Newsਇਸ ਮਹਾਨ ਗੇਂਦਬਾਜ਼ ਨੇ ਅਚਾਨਕ ਕੀਤਾ ਸੰਨਿਆਸ ਦਾ ਐਲਾਨ, ਟੈਸਟ ਕ੍ਰਿਕਟ 'ਚ...

ਇਸ ਮਹਾਨ ਗੇਂਦਬਾਜ਼ ਨੇ ਅਚਾਨਕ ਕੀਤਾ ਸੰਨਿਆਸ ਦਾ ਐਲਾਨ, ਟੈਸਟ ਕ੍ਰਿਕਟ ‘ਚ 700 ਵਿਕਟਾਂ ਲੈਣ ਵਾਲਾ ਇਕਲੌਤਾ ਤੇਜ਼ ਗੇਂਦਬਾਜ਼

Published on

----------- Advertisement -----------

ਇੰਗਲੈਂਡ ਦੇ ਤੇਜ਼ ਗੇਂਦਬਾਜ਼ ਜੇਮਸ ਐਂਡਰਸਨ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਜਾ ਰਹੇ ਹਨ। ਜੇਮਸ ਐਂਡਰਸਨ ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ ‘ਤੇ ਆਪਣੀ ਸੰਨਿਆਸ ਦਾ ਐਲਾਨ ਕੀਤਾ। ਐਂਡਰਸਨ 10 ਜੁਲਾਈ ਨੂੰ ਲਾਰਡਸ ‘ਚ ਵੈਸਟਇੰਡੀਜ਼ ਖਿਲਾਫ ਆਪਣਾ ਆਖਰੀ ਟੈਸਟ ਮੈਚ ਖੇਡਣਗੇ। ਉਹ ਜੁਲਾਈ ‘ਚ 42 ਸਾਲ ਦੇ ਹੋ ਜਾਣਗੇ।
ਐਂਡਰਸਨ ਨੇ ਸੰਨਿਆਸ ਦਾ ਫੈਸਲਾ ਇੰਗਲੈਂਡ ਦੇ ਟੈਸਟ ਕੋਚ ਬ੍ਰੈਂਡਨ ਮੈਕੁਲਮ ਨਾਲ ਗੱਲਬਾਤ ਤੋਂ ਬਾਅਦ ਲਿਆ। ਮੈਕੁਲਮ ਹਾਲ ਹੀ ‘ਚ ਐਂਡਰਸਨ ਨੂੰ ਮਿਲਣ ਨਿਊਜ਼ੀਲੈਂਡ ਤੋਂ ਇੰਗਲੈਂਡ ਪਹੁੰਚੇ ਸਨ। ਇਸ ਦੌਰਾਨ ਉਸ ਨੇ ਐਂਡਰਸਨ ਨੂੰ ਕਿਹਾ ਕਿ ਉਹ ਹੁਣ ਭਵਿੱਖ ਵੱਲ ਦੇਖ ਰਿਹਾ ਹੈ ਅਤੇ 2025-26 ਐਸ਼ੇਜ਼ ਲਈ ਟੀਮ ਤਿਆਰ ਕਰਨਾ ਚਾਹੁੰਦਾ ਹੈ। ਦੋਵਾਂ ਨੇ ਇਸ ਦੌਰਾਨ ਗੋਲਫ ਵੀ ਖੇਡਿਆ।
ਐਂਡਰਸਨ ਦਾ ਟੈਸਟ ਕਰੀਅਰ 21 ਸਾਲ ਦਾ ਰਿਹਾ। ਇਸ ਦੌਰਾਨ ਉਸ ਨੇ ਇੰਗਲੈਂਡ ਟੀਮ ਲਈ ਕਈ ਮੈਚ ਆਪਣੇ ਦਮ ‘ਤੇ ਜਤਾਏ ਹਨ। ਉਹ ਦੁਨੀਆ ਦੀ ਕਿਸੇ ਵੀ ਪਿੱਚ ‘ਤੇ ਵਿਕਟ ਲੈਣ ਦੇ ਸਮਰੱਥ ਹੈ। ਜੇਮਸ ਐਂਡਰਸਨ ਨੇ 2003 ਵਿੱਚ ਲਾਰਡਸ ਵਿੱਚ ਇੰਗਲੈਂਡ ਲਈ ਆਪਣਾ ਟੈਸਟ ਡੈਬਿਊ ਕੀਤਾ ਸੀ। ਹੁਣ ਤੱਕ ਉਹ ਇੰਗਲੈਂਡ ਲਈ 187 ਟੈਸਟ ਮੈਚਾਂ ‘ਚ 700 ਵਿਕਟਾਂ ਲੈ ਚੁੱਕੇ ਹਨ। ਉਹ ਟੈਸਟ ਕ੍ਰਿਕਟ ਦੇ ਇਤਿਹਾਸ ਵਿਚ 700 ਵਿਕਟਾਂ ਲੈਣ ਵਾਲੇ ਇਕਲੌਤੇ ਤੇਜ਼ ਗੇਂਦਬਾਜ਼ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...