June 5, 2026, 8:46 am
----------- Advertisement -----------
HomeNewsLatest Newsਇੰਗਲੈਂਡ ਦੇ ਦਿੱਗਜ਼ ਖਿਡਾਰੀ Moeen Ali ਨੇ ਕ੍ਰਿਕਟ ਨੂੰ ਕਿਹਾ ਅਲਵਿਦਾ !

ਇੰਗਲੈਂਡ ਦੇ ਦਿੱਗਜ਼ ਖਿਡਾਰੀ Moeen Ali ਨੇ ਕ੍ਰਿਕਟ ਨੂੰ ਕਿਹਾ ਅਲਵਿਦਾ !

Published on

----------- Advertisement -----------

ਇੰਗਲੈਂਡ ਦੇ ਮਹਾਨ ਹਰਫਨਮੌਲਾ ਮੋਇਨ ਅਲੀ ਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈ ਲਿਆ ਹੈ। ਉਨ੍ਹਾਂ ਨੇ 10 ਸਾਲ ਦੇ ਲੰਬੇ ਕਰੀਅਰ ਤੋਂ ਬਾਅਦ ਇੰਗਲੈਂਡ ਟੀਮ ਨੂੰ ਅਲਵਿਦਾ ਕਹਿ ਦਿੱਤਾ ਹੈ। ਮੋਇਨ ਨੇ ਆਪਣੀ ਰਿਟਾਇਰਮੈਂਟ ਦੇ ਐਲਾਨ ਪਿੱਛੇ ਉਮਰ ਨੂੰ ਵੱਡਾ ਕਾਰਨ ਦੱਸਿਆ। ਨਾਲ ਹੀ ਆਸਟ੍ਰੇਲੀਆ ਖਿਲਾਫ ਨਾ ਚੁਣੇ ਜਾਣਾ ਵੀ ਉਸਦੇ ਫੈਸਲੇ ਦਾ ਕਾਰਨ ਸੀ। ਮੋਇਨ ਨੇ ਡੇਲੀ ਮੇਲ ਨੂੰ ਦਿੱਤੇ ਇੰਟਰਵਿਊ ‘ਚ ਕਿਹਾ ਕਿ ਉਹ 37 ਸਾਲ ਦੇ ਹੋ ਗਏ ਹਨ। ਉਸ ਨੂੰ ਆਸਟ੍ਰੇਲੀਆ ਖਿਲਾਫ ਵਨਡੇ ਅਤੇ ਟੀ-20 ਸੀਰੀਜ਼ ਲਈ ਵੀ ਨਹੀਂ ਚੁਣਿਆ ਗਿਆ ਹੈ। ਨੇ ਵੀ ਹੈਰਾਨੀਜਨਕ ਖੁਲਾਸਾ ਕੀਤਾ ਹੈ। ਉਸ ਨੇ ਦੱਸਿਆ ਕਿ ਬੋਰਡ ਨੇ ਉਸ ਨੂੰ ਕਿਹਾ ਹੈ ਕਿ ਉਸ ਨੇ ਇੰਗਲੈਂਡ ਲਈ ਕਾਫੀ ਕ੍ਰਿਕਟ ਖੇਡੀ ਹੈ ਅਤੇ ਹੁਣ ਅਗਲੀ ਪੀੜ੍ਹੀ ਨੂੰ ਮੌਕਾ ਦੇਣ ਦਾ ਸਮਾਂ ਆ ਗਿਆ ਹੈ। ਇਸ ਲਈ ਉਸ ਨੇ ਮਹਿਸੂਸ ਕੀਤਾ ਕਿ ਇਹ ਫੈਸਲਾ ਲੈਣ ਦਾ ਇਹ ਸਹੀ ਸਮਾਂ ਹੈ।

ਮੋਈਨ ਅਲੀ ਵੱਲੋਂ ਸੰਨਿਆਸ ਲੈਣ ਤੋਂ ਬਾਅਦ ਦਿੱਤੇ ਗਏ ਬਿਆਨਾਂ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਹ ਆਪਣਾ ਕਰੀਅਰ ਜਾਰੀ ਰੱਖਣਾ ਚਾਹੁੰਦੇ ਸਨ। ਪਰ ਟੀਮ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ। ਸੰਨਿਆਸ ਤੋਂ ਬਾਅਦ ਉਸ ਨੇ ਕਿਹਾ ਕਿ ਉਸ ਵਿਚ ਅਜੇ ਵੀ ਖੇਡਣ ਦੀ ਸਮਰੱਥਾ ਹੈ ਅਤੇ ਉਹ ਕੁਝ ਸਾਲ ਇੰਗਲੈਂਡ ਲਈ ਖੇਡ ਸਕਦਾ ਸੀ। ਹਾਲਾਂਕਿ ਟੀਮ ਨੂੰ ਆਉਣ ਵਾਲੇ ਸਮੇਂ ਲਈ ਤਿਆਰ ਰਹਿਣਾ ਹੋਵੇਗਾ। ਅਜਿਹੇ ‘ਚ ਉਨ੍ਹਾਂ ਨੇ ਪ੍ਰੈਕਟੀਕਲ ਹੁੰਦੇ ਹੋਏ ਇਹ ਫੈਸਲਾ ਲਿਆ ਹੈ। ਹਾਲਾਂਕਿ, ਉਹ ਭਵਿੱਖ ਵਿੱਚ ਵੀ ਫਰੈਂਚਾਇਜ਼ੀ ਕ੍ਰਿਕਟ ਖੇਡਣਾ ਜਾਰੀ ਰੱਖੇਗਾ।

ਇੰਗਲੈਂਡ ਦੇ ਇਸ ਹਰਫਨਮੌਲਾ ਨੇ ਆਪਣੇ ਇੰਟਰਵਿਊ ‘ਚ ਕਿਹਾ, ‘ਲੋਕ ਤੁਹਾਡੇ ਖੇਡ ‘ਤੇ ਜੋ ਪ੍ਰਭਾਵ ਪਾਉਂਦੇ ਹਨ, ਉਸ ਨੂੰ ਭੁੱਲ ਜਾਂਦੇ ਹਨ। ਤੁਸੀਂ 20 ਜਾਂ 30 ਦੌੜਾਂ ਬਣਾ ਸਕਦੇ ਹੋ, ਪਰ ਇਹ ਮਹੱਤਵਪੂਰਨ ਦੌੜਾਂ ਹਨ। ਖੇਡ ਵਿੱਚ ਪ੍ਰਭਾਵ ਪਾਉਣਾ ਮੇਰੇ ਲਈ ਹਮੇਸ਼ਾ ਮਹੱਤਵਪੂਰਨ ਰਿਹਾ ਹੈ। ਮੈਂ ਜਾਣਦਾ ਹਾਂ ਕਿ ਮੈਂ ਇੰਗਲੈਂਡ ਟੀਮ ਲਈ ਕੀ ਕੀਤਾ ਹੈ। ਜਦੋਂ ਤੱਕ ਮੈਂ ਮਹਿਸੂਸ ਕੀਤਾ ਕਿ ਲੋਕ ਮੇਰੇ ਖੇਡਣ ਤੋਂ ਖੁਸ਼ ਹਨ, ਮੈਂ ਇਸ ਤੋਂ ਖੁਸ਼ ਸੀ। ਮੋਇਨ ਅਲੀ ਇਸ ਸਮੇਂ ਕੈਰੇਬੀਅਨ ਪ੍ਰੀਮੀਅਰ ਲੀਗ ਵਿੱਚ ਗੁਆਨਾ ਐਮਾਜ਼ਾਨ ਵਾਰੀਅਰਜ਼ ਲਈ ਖੇਡ ਰਿਹਾ ਹੈ। ਉਸ ਨੇ ਕੁਝ ਸਮਾਂ ਫਰੈਂਚਾਈਜ਼ੀ ਕ੍ਰਿਕਟ ਖੇਡਣ ਤੋਂ ਬਾਅਦ ਕੋਚਿੰਗ ਲੈਣ ਦੀ ਇੱਛਾ ਜ਼ਾਹਰ ਕੀਤੀ। ਮੋਇਨ ਨੇ ਕਿਹਾ ਕਿ ਉਹ ਕੋਚਿੰਗ ਵਿੱਚ ਸਰਵੋਤਮ ਬਣਨਾ ਚਾਹੁੰਦਾ ਹੈ ਅਤੇ ਇਹ ਕੰਮ ਬ੍ਰੈਂਡਨ ਮੈਕੁਲਮ ਤੋਂ ਸਿੱਖ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...