September 14, 2026, 8:33 pm
----------- Advertisement -----------
HomeNewsLatest NewsFIH ਅਵਾਰਡ: ਉਪ-ਕਪਤਾਨ ਹਰਮਨਪ੍ਰੀਤ ਸਿੰਘ ਪਲੇਅਰ ਆਫ ਯੀਅਰ ਅਵਾਰਡ ਲਈ ਨਾਮਜ਼ਦ

FIH ਅਵਾਰਡ: ਉਪ-ਕਪਤਾਨ ਹਰਮਨਪ੍ਰੀਤ ਸਿੰਘ ਪਲੇਅਰ ਆਫ ਯੀਅਰ ਅਵਾਰਡ ਲਈ ਨਾਮਜ਼ਦ

Published on

----------- Advertisement -----------

ਭਾਰਤੀ ਸਟਾਰ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੂੰ ਮੰਗਲਵਾਰ ਨੂੰ FIH ਹਾਕੀ ਸਟਾਰਸ ਅਵਾਰਡ 2021-22 ਲਈ ਸਾਲ ਦੇ ਸਰਵੋਤਮ ਪੁਰਸ਼ ਖਿਡਾਰੀ ਪੁਰਸਕਾਰ ਲਈ ਨਾਮਜ਼ਦ ਕੀਤੇ ਗਏ ਪੰਜ ਖਿਡਾਰੀਆਂ ਚ ਚੁਣਿਆ ਗਿਆ। ਭਾਰਤੀ ਟੀਮ ਦੇ ਉਪ-ਕਪਤਾਨ ਹਰਮਨਪ੍ਰੀਤ ਨੂੰ ਬੈਲਜੀਅਮ ਦੇ ਦੋ ਖਿਡਾਰੀਆਂ ਆਰਥਰ ਡੀ ਸਲੋਵਰ ਅਤੇ ਟੌਮ ਬੂਨ, ਅਤੇ ਜਰਮਨੀ ਦੇ ਨਿਕਲਾਸ ਵੇਲਨ ਅਤੇ ਨੀਦਰਲੈਂਡ ਦੇ ਥੀਏਰੀ ਬ੍ਰਿਕਮੈਨ ਦੇ ਨਾਲ FIH ਪੁਰਸ਼ ਖਿਡਾਰੀ ਦੇ ਸਾਲ ਦੇ ਪੁਰਸਕਾਰ ਲਈ ਚੁਣਿਆ ਗਿਆ। ਜਦੋਂ ਕਿ ਪੀ.ਆਰ ਸ਼੍ਰੀਜੇਸ਼ ਅਤੇ ਸਵਿਤਾ ਪੂਨੀਆ ਨੂੰ ਕ੍ਰਮਵਾਰ ਸਰਵੋਤਮ ਪੁਰਸ਼ ਅਤੇ ਮਹਿਲਾ ਗੋਲਕੀਪਰਾਂ ਲਈ ਨਾਮਜ਼ਦ ਕੀਤਾ ਗਿਆ।
ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ (ਐਫਆਈਐਚ) ਨੇ ਕਿਹਾ ਕਿ ਖਿਡਾਰੀ, ਕੋਚ, ਮੀਡੀਆ ਅਤੇ ਪ੍ਰਸ਼ੰਸਕ ਇਨ੍ਹਾਂ ਸ਼੍ਰੇਣੀਆਂ ਵਿੱਚ ਮੰਗਲਵਾਰ ਤੋਂ 30 ਸਤੰਬਰ ਤੱਕ ਆਨਲਾਈਨ ਵੋਟ ਕਰ ਸਕਦੇ ਹਨ। ਸਾਰੀਆਂ ਸ਼੍ਰੇਣੀਆਂ ਲਈ ਜੇਤੂਆਂ ਦਾ ਐਲਾਨ ਅਕਤੂਬਰ ਦੇ ਸ਼ੁਰੂ ਵਿੱਚ ਕੀਤਾ ਜਾਵੇਗਾ। ਨਾਲ ਹੀ, ਸਾਲ ਦੇ ਸਰਵੋਤਮ ਅੰਪਾਇਰ (ਪੁਰਸ਼ ਅਤੇ ਮਹਿਲਾ ਵਰਗ) ਦੀ ਚੋਣ FIH ਅਧਿਕਾਰਤ ਕਮੇਟੀ ਦੁਆਰਾ ਕੀਤੀ ਜਾਵੇਗੀ। ਦੱਸ ਦਈਏ ਕਿ ਹਰਮਨਪ੍ਰੀਤ ਨੇ ਪਿਛਲੇ ਸਾਲ ਵੀ ਇਹ ਐਵਾਰਡ ਜਿੱਤਿਆ ਸੀ। FIH ਮਹਿਲਾ ਪਲੇਅਰ ਆਫ ਦਿ ਈਅਰ ਪੁਰਸਕਾਰ ਲਈ ਖਿਡਾਰੀਆਂ ਦੀ ਸੂਚੀ ਵਿੱਚ ਕੋਈ ਵੀ ਭਾਰਤੀ ਸ਼ਾਮਲ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...