October 11, 2026, 5:39 am
----------- Advertisement -----------
HomeNewsLatest Newsਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਦੇ ਨਵਜੰਮੇ ਬੇਟੇ ਦਾ ਦੇਹਾਂਤ

ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਦੇ ਨਵਜੰਮੇ ਬੇਟੇ ਦਾ ਦੇਹਾਂਤ

Published on

----------- Advertisement -----------

ਸਟਾਰ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਦੇ ਨਵਜੰਮੇ ਬੇਟੇ ਦਾ ਦੇਹਾਂਤ ਹੋ ਗਿਆ ਹੈ। ਰੋਨਾਲਡੋ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਰੋਨਾਲਡੋ ਅਤੇ ਜਾਰਜੀਨਾ ਨੇ ਅਕਤੂਬਰ ‘ਚ ਕਿਹਾ ਸੀ ਕਿ ਉਹ ਜੁੜਵਾਂ ਬੱਚਿਆਂ ਦੇ ਮਾਤਾ ਪਿਤਾ ਬਣਨ ਵਾਲੇ ਹਨ । ਦੋਵਾਂ ਨੇ ਫੋਟੋ ਸ਼ੇਅਰ ਕਰਕੇ ਇਸ ਦੀ ਜਾਣਕਾਰੀ ਦਿੱਤੀ ਸੀ। ਰੋਨਾਲਡੋ ਦੇ ਜੁੜਵਾ ਬਚਿਆ ‘ਚੋਂ ਇੱਕ ਪੁੱਤਰ ਦਾ ਦੇਹਾਂਤ ਹੋ ਗਿਆ ਹੈ ਅਤੇ ਬੇਟੀ ਸੁਰੱਖਿਅਤ ਹੈ।


ਰੋਨਾਲਡੋ ਨੇ ਲਿਖਿਆ-ਬਹੁਤ ਦੁੱਖ ਨਾਲ ਇਹ ਦੱਸਣਾ ਪੈ ਰਿਹਾ ਹੈ ਕਿ ਸਾਡੇ ਨਵਜੰਮੇ ਬੇਟੇ ਦਾ ਦਿਹਾਂਤ ਹੋ ਗਿਆ ਹੈ। ਕਿਸੇ ਵੀ ਮਾਤਾ-ਪਿਤਾ ਲਈ ਇਹ ਸਭ ਤੋਂ ਵੱਡਾ ਦੁੱਖ ਹੁੰਦਾ ਹੈ। ਸਿਰਫ਼ ਸਾਡੀ ਬੱਚੀ ਦੇ ਜਨਮ ਨੇ ਹੀ ਸਾਨੂੰ ਥੋੜੀ ਜਿਹੀ ਉਮੀਦ ਅਤੇ ਤਾਕਤ ਦਿੱਤੀ ਹੈ ਕਿ ਅਸੀਂ ਖੁਸ਼ੀ ਨਾਲ ਜੀ ਸਕਦੇ ਹਾਂ। ਅਸੀਂ ਸਾਰੇ ਡਾਕਟਰਾਂ ਅਤੇ ਨਰਸਾਂ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਸਾਡਾ ਸਾਥ ਦਿੱਤਾ।
ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਔਖੀ ਘੜੀ ਵਿੱਚ ਸਾਰਿਆਂ ਨੂੰ ਸਾਡੀ ਨਿੱਜਤਾ ਦਾ ਖਿਆਲ ਰੱਖਣ ਦੀ ਅਪੀਲ ਕਰਦੇ ਹਾਂ। ਸਾਡਾ ਪੁੱਤਰ ਸਾਡਾ ਏਂਜਲ ਸੀ, ਅਸੀਂ ਉਸ ਨੂੰ ਸਦਾ ਪਿਆਰ ਕਰਦੇ ਰਹਾਂਗੇ।’ ਰੋਨਾਲਡੋ ਨੇ ਅੱਗੇ ਕਿਹਾ ਕਿ ਉਸ ਨੂੰ ਅਤੇ ਉਸ ਦੀ ਸਾਥੀ ਜੋਰਜੀਨਾ ਨੂੰ ਕੁਝ ਸਮੇਂ ਲਈ ਇਕੱਲੇ ਛੱਡ ਦੇਣਾ ਚਾਹੀਦਾ ਹੈ।
ਦੱਸ ਦਈਏ ਕਿ ਰੋਨਾਲਡੋ ਨੇ ਲੀਗ ਅਤੇ ਅੰਤਰਰਾਸ਼ਟਰੀ ਕਰੀਅਰ ਵਿੱਚ ਹੁਣ ਤੱਕ 807 ਗੋਲ ਕੀਤੇ ਹਨ। ਉਹ ਪੰਜ ਵਾਰ ਫੀਫਾ ਵਰਲਡ ਪਲੇਅਰ ਆਫ ਦਿ ਈਅਰ ਅਤੇ ਬੈਲਨ ਡੀ ਓਰ ਐਵਾਰਡ ਵੀ ਜਿੱਤ ਚੁੱਕੇ ਹਨ। ਇਸ ਤੋਂ ਇਲਾਵਾ ਰੋਨਾਲਡੋ ਪੰਜ ਵਾਰ ਚੈਂਪੀਅਨਜ਼ ਲੀਗ ਵੀ ਜਿੱਤ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...