ਨਵੀਂ ਦਿੱਲੀ, 27 ਜਨਵਰੀ 2022 – ਹਾਕੀ ਦੇ ਮਹਾਨ ਖਿਡਾਰੀ ਚਰਨਜੀਤ ਸਿੰਘ, ਜਿਨ੍ਹਾਂ ਦੀ ਕਪਤਾਨੀ ਵਿੱਚ ਭਾਰਤੀ ਹਾਕੀ ਟੀਮ ਨੇ 1964 ਟੋਕੀਓ ਸਮਰ ਓਲੰਪਿਕ ਵਿੱਚ ਸੋਨ ਤਗਮਾ ਜਿੱਤਿਆ ਸੀ, ਦਾ ਅੱਜ ਦਿਹਾਂਤ ਹੋ ਗਿਆ ਹੈ। ਇਸ ਸੰਬੰਧੀ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ।
ਅਨੁਰਾਗ ਠਾਕੁਰ ਵੱਲੋਂ ਟਵੀਟ ਕਰਕੇ ਕਿਹਾ ਗਿਆ ਕੇ ਦੇ ਵਭੂਮੀ ਹਿਮਾਚਲ ਦੇ ਊਨਾ ਵਿੱਚ ਜਨਮੇ ਸਾਬਕਾ ਭਾਰਤੀ ਹਾਕੀ ਖਿਡਾਰੀ ਅਤੇ ਕਪਤਾਨ ਚਰਨਜੀਤ ਸਿੰਘ ਜੀ ਦਾ ਦੇਹਾਂਤ ਦੁਖਦ ਹੈ। ਤੁਹਾਡੀ ਮੌਤ ਖੇਡ ਜਗਤ ਲਈ ਬਹੁਤ ਵੱਡਾ ਘਾਟਾ ਹੈ।
ਸਾਬਕਾ ਭਾਰਤੀ ਹਾਕੀ ਖਿਡਾਰੀ ਅਤੇ ਕਪਤਾਨ -ਚਰਨਜੀਤ ਸਿੰਘ ਦੀ ਅਗਵਾਈ ਵਿੱਚ ਭਾਰਤੀ ਟੀਮ ਨੇ 1964 ਵਿੱਚ ਟੋਕੀਓ ਓਲੰਪਿਕ ਵਿੱਚ ਸੋਨ ਤਗਮਾ ਜਿੱਤਿਆ ਸੀ। ਉਨ੍ਹਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਅਰਜੁਨ ਪੁਰਸਕਾਰ ਅਤੇ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।












