November 15, 2026, 8:21 am
----------- Advertisement -----------
HomeNewsBreaking Newsਜ਼ਿੰਬਾਬਵੇ ਦੇ ਸਾਬਕਾ ਕ੍ਰਿਕਟਰ ਹੀਥ ਸਟ੍ਰੀਕ ਨਹੀਂ ਰਹੇ, 49 ਸਾਲ ਦੀ ਉਮਰ...

ਜ਼ਿੰਬਾਬਵੇ ਦੇ ਸਾਬਕਾ ਕ੍ਰਿਕਟਰ ਹੀਥ ਸਟ੍ਰੀਕ ਨਹੀਂ ਰਹੇ, 49 ਸਾਲ ਦੀ ਉਮਰ ਵਿੱਚ ਕੈਂਸਰ ਕਾਰਨ ਹੋਇਆ ਦੇਹਾਂਤ

Published on

----------- Advertisement -----------

ਨਵੀਂ ਦਿੱਲੀ, 23 ਅਗਸਤ 2023 – ਜ਼ਿੰਬਾਬਵੇ ਦੇ ਮਹਾਨ ਕ੍ਰਿਕਟਰ ਹੀਥ ਸਟ੍ਰੀਕ ਦਾ ਕੈਂਸਰ ਕਾਰਨ 49 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਜ਼ਿੰਬਾਬਵੇ ਦੇ ਦਿੱਗਜ ਆਲਰਾਊਂਡਰ ਹੀਥ ਸਟ੍ਰੀਕ ਲੰਬੇ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ ਪਰ ਮੰਗਲਵਾਰ ਨੂੰ ਉਹ ਇਸ ਗੰਭੀਰ ਬੀਮਾਰੀ ਨਾਲ ਜ਼ਿੰਦਗੀ ਅਤੇ ਮੌਤ ਦੀ ਲੜਾਈ ਹਾਰ ਗਏ। ਸਟ੍ਰੀਕ ਨੇ ਜ਼ਿੰਬਾਬਵੇ ਲਈ ਕੁੱਲ ਅੰਤਰਰਾਸ਼ਟਰੀ ਕ੍ਰਿਕਟ ਵਿੱਚ 65 ਟੈਸਟ ਮੈਚਾਂ ਤੋਂ ਇਲਾਵਾ 189 ਵਨਡੇ ਖੇਡੇ। ਹੀਥ ਜ਼ਿੰਬਾਬਵੇ ਦੀ ਕਪਤਾਨੀ ਵੀ ਕਰ ਚੁੱਕੇ ਹਨ। ਹੀਟ ਸਟ੍ਰੀਕ ਆਪਣੀ ਜਵਾਨੀ ਦੇ ਸਭ ਤੋਂ ਵਧੀਆ ਗੇਂਦਬਾਜ਼ਾਂ ਵਿੱਚੋਂ ਇੱਕ ਸੀ।

ਸਟ੍ਰੀਕ ਆਪਣੇ ਦੇਸ਼ ਲਈ 100 ਟੈਸਟ ਵਿਕਟਾਂ ਲੈਣ ਵਾਲੇ ਇਕਲੌਤੇ ਗੇਂਦਬਾਜ਼ ਹਨ। ਹੀਥ ਨੇ ਟੈਸਟ ਕ੍ਰਿਕਟ ਵਿੱਚ 28.14 ਦੀ ਔਸਤ ਨਾਲ 216 ਵਿਕਟਾਂ ਲਈਆਂ, ਜਿਸ ਵਿੱਚ ਉਨ੍ਹਾਂ ਨੇ 16 ਚਾਰ ਵਿਕਟਾਂ ਅਤੇ ਸੱਤ ਪੰਜ ਵਿਕਟਾਂ ਲਈਆਂ ਸ਼ਾਮਲ ਹਨ। ਇਸ ਤੋਂ ਇਲਾਵਾ ਜੇਕਰ ਵਨਡੇ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ 29.82 ਦੀ ਔਸਤ ਨਾਲ 239 ਵਿਕਟਾਂ ਲਈਆਂ ਸਨ।

ਹੀਥ ਇੱਕ ਸ਼ਾਨਦਾਰ ਆਲਰਾਊਂਡਰ ਖਿਡਾਰੀ ਵੀ ਸੀ। ਗੇਂਦਬਾਜ਼ੀ ‘ਚ ਟੀਮ ਦਾ ਸਾਥ ਦੇਣ ਦੇ ਨਾਲ-ਨਾਲ ਉਹ ਬੱਲੇਬਾਜ਼ੀ ‘ਚ ਵੀ ਮਾਹਿਰ ਸੀ। ਉਸਨੇ ਇੱਕ ਰੋਜ਼ਾ ਕਰੀਅਰ ਵਿੱਚ ਲਗਭਗ 2943 ਦੌੜਾਂ ਬਣਾਈਆਂ, ਜਦੋਂ ਕਿ ਟੈਸਟ ਕ੍ਰਿਕਟ ਵਿੱਚ ਉਸਦੇ ਖਾਤੇ ‘ਚ 1990 ਦੌੜਾਂ ਹਨ। ਆਪਣੇ ਟੈਸਟ ਕਰੀਅਰ ਦੌਰਾਨ ਸਟ੍ਰੀਕ ਨੇ ਇੱਕ ਸੈਂਕੜਾ ਅਤੇ 11 ਅਰਧ ਸੈਂਕੜੇ ਲਗਾਏ, ਜਦੋਂ ਕਿ ਇੱਕ ਰੋਜ਼ਾ ਅੰਤਰਰਾਸ਼ਟਰੀ ਵਿੱਚ ਉਸਨੇ 13 ਅਰਧ ਸੈਂਕੜੇ ਲਗਾਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...