ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 59ਵੇਂ ਮੈਚ ‘ਚ ਗੁਜਰਾਤ ਟਾਈਟਨਸ ਨੇ ਚੇਨਈ ਸੁਪਰ ਕਿੰਗਜ਼ ਨੂੰ 232 ਦੌੜਾਂ ਦਾ ਟੀਚਾ ਦਿੱਤਾ ਹੈ। ਨਰਿੰਦਰ ਮੋਦੀ ਸਟੇਡੀਅਮ ‘ਚ ਚੇਨਈ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਗੁਜਰਾਤ ਨੇ 20 ਓਵਰਾਂ ‘ਚ 3 ਵਿਕਟਾਂ ਦੇ ਨੁਕਸਾਨ ‘ਤੇ 231 ਦੌੜਾਂ ਬਣਾਈਆਂ।
ਜੀਟੀ ਦੇ ਕਪਤਾਨ ਸ਼ੁਭਮਨ ਗਿੱਲ ਨੇ 55 ਗੇਂਦਾਂ ‘ਤੇ 104 ਦੌੜਾਂ ਦੀ ਪਾਰੀ ਖੇਡੀ। ਉਸ ਨੇ ਆਈਪੀਐਲ ਇਤਿਹਾਸ ਵਿੱਚ 100ਵਾਂ ਸੈਂਕੜਾ ਲਗਾਇਆ। ਗਿੱਲ ਤੋਂ ਬਾਅਦ ਸਾਈ ਸੁਦਰਸ਼ਨ ਨੇ ਵੀ ਆਪਣੇ ਕਰੀਅਰ ਦਾ ਪਹਿਲਾ ਸੈਂਕੜਾ ਪੂਰਾ ਕੀਤਾ। ਉਸ ਨੇ 51 ਗੇਂਦਾਂ ‘ਤੇ 103 ਦੌੜਾਂ ਬਣਾਈਆਂ।
ਗਿੱਲ ਅਤੇ ਸੁਦਰਸ਼ਨ ਨੇ 210 ਦੌੜਾਂ ਦੀ ਸ਼ੁਰੂਆਤੀ ਸਾਂਝੇਦਾਰੀ ਕੀਤੀ। ਇਹ ਇਸ ਸੀਜ਼ਨ ਦੀ ਸਭ ਤੋਂ ਵੱਡੀ ਸਾਂਝੇਦਾਰੀ ਹੈ। ਇਸ ਤੋਂ ਪਹਿਲਾਂ SRH ਦੇ ਅਭਿਸ਼ੇਕ ਸ਼ਰਮਾ ਅਤੇ ਟ੍ਰੈਵਿਸ ਹੈੱਡ ਨੇ 167 ਦੌੜਾਂ ਦੀ ਸਾਂਝੇਦਾਰੀ ਕੀਤੀ ਸੀ। ਗਿੱਲ-ਸੁਦਰਸ਼ਨ ਨੇ ਗੁਜਰਾਤ ਲਈ ਸਭ ਤੋਂ ਵੱਡੀ ਸਾਂਝੇਦਾਰੀ ਵੀ ਕੀਤੀ। ਚੇਨਈ ਵੱਲੋਂ ਤੁਸ਼ਾਰ ਦੇਸ਼ਪਾਂਡੇ ਨੇ 2 ਵਿਕਟਾਂ ਲਈਆਂ। ਇਕ ਬੱਲੇਬਾਜ਼ ਰਨ ਆਊਟ ਹੋਇਆ।
----------- Advertisement -----------
ਗੁਜਰਾਤ ਨੇ ਚੇਨਈ ਨੂੰ ਦਿੱਤਾ 232 ਦੌੜਾਂ ਦਾ ਟੀਚਾ ਦਿੱਤਾ
Published on
----------- Advertisement -----------

----------- Advertisement -----------