September 6, 2026, 8:49 am
----------- Advertisement -----------
HomeNewsਕ੍ਰਿਕਟ ਤੋਂ ਸੰਨਿਆਸ ਤੋਂ ਮਗਰੋਂ ਰਾਜਨੀਤੀ ‘ਚ ਆਉਣ ਬਾਰੇ ਹਰਭਜਨ ਸਿੰਘ ਨੇ...

ਕ੍ਰਿਕਟ ਤੋਂ ਸੰਨਿਆਸ ਤੋਂ ਮਗਰੋਂ ਰਾਜਨੀਤੀ ‘ਚ ਆਉਣ ਬਾਰੇ ਹਰਭਜਨ ਸਿੰਘ ਨੇ ਦਿੱਤਾ ਇਹ ਵੱਡਾ ਬਿਆਨ

Published on

----------- Advertisement -----------

ਭਾਰਤ ਦੇ ਸਟਾਰ ਸਪਿਨਰ ਹਰਭਜਨ ਸਿੰਘ ਬੀਤੇ ਦਿਨੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਜਿਸ ਤੋਂ ਬਾਅਦ ਹੁਣ ਹਰਭਜਨ ਦੇ ਰਾਜਨੀਤੀ ‘ਚ ਆਉਣ ਦੀਆਂ ਖਬਰਾਂ ਵੀ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ।ਹਰਭਜਨ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਰਾਜਨੀਤੀ ‘ਚ ਆਉਣ ਦੇ ਖਿਲਾਫ ਨਹੀਂ ਹਨ, ਪਰ ਉਹ ਅਜਿਹੇ ਕਦਮ ‘ਤੇ ਅੰਤਿਮ ਫੈਸਲਾ ਲੈਣ ਤੋਂ ਪਹਿਲਾਂ ਧਿਆਨ ਨਾਲ ਸੋਚਣਾ ਚਾਹੁੰਣਗੇ। ਹਾਲ ਹੀ ਵਿੱਚ, ਕਾਂਗਰਸ ਦੇ ਪੰਜਾਬ ਪ੍ਰਧਾਨ ਅਤੇ ਹਰਭਜਨ ਸਿੰਘ ਦੇ ਸਾਬਕਾ ਭਾਰਤੀ ਸਾਥੀ ਨਵਜੋਤ ਸਿੰਘ ਸਿੱਧੂ ਨੇ ਟਵਿੱਟਰ ‘ਤੇ ਉਨ੍ਹਾਂ ਨਾਲ ਇੱਕ ਫੋਟੋ ਪੋਸਟ ਕੀਤੀ ਸੀ ਅਤੇ ਇਸ ਨੂੰ ਕੈਪਸ਼ਨ ਦਿੱਤਾ ਸੀ ਕਿ, “ਸੰਭਾਵਨਾਵਾਂ ਨਾਲ ਭਰੀ ਤਸਵੀਰ।’

ਇਸ ਕਾਰਨ ਉਨ੍ਹਾਂ ਦੇ ਰਾਜਨੀਤੀ ਵਿੱਚ ਆਉਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਹਰਭਜਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ‘ਤੇ ਅਜੇ ਕੋਈ ਫੈਸਲਾ ਨਹੀਂ ਲਿਆ ਹੈ। ਇੱਕ ਇੰਟਰਵਿਊ ਵਿੱਚ ਭੱਜੀ ਨੇ ਕਿਹਾ, “ਸੱਚ ਕਹਾਂ ਤਾਂ, ਮੈਨੂੰ ਨਹੀਂ ਪਤਾ ਕਿ ਅੱਗੇ ਕੀ ਹੋਵੇਗਾ। ਇਹ ਜਾਣਨ ਵਿੱਚ ਦੋ ਤੋਂ ਤਿੰਨ ਦਿਨ ਚਾਹੀਦੇ ਹਨ ਕਿ ਮੈਂ ਕਿਸ ਦਿਸ਼ਾ ਵਿੱਚ ਅੱਗੇ ਵੱਧਣਾ ਚਾਹੁੰਦਾ ਹਾਂ। ਹਾਂ, ਮੈਂ ਸਮਾਜ ਨੂੰ ਵਾਪਸ ਕਰਨਾ ਚਾਹੁੰਦਾ ਹਾਂ। ਜੇਕਰ ਮੈਂ ਰਾਜਨੀਤੀ ਵਿੱਚ ਆਉਂਦਾ ਹਾਂ ਤਾਂ ਕਿਵੇਂ ਜਾਂ ਕਿਸ ਤਰੀਕੇ ਨਾਲ, ਮੈਨੂੰ ਇਨ੍ਹਾਂ ਗੱਲਾਂ ‘ਤੇ ਵੀ ਵਿਚਾਰ ਕਰਨ ਦੀ ਜ਼ਰੂਰਤ ਹੋਏਗੀ, ਕਿਉਂਕਿ ਮੇਰਾ ਮੁੱਖ ਟੀਚਾ ਲੋਕਾਂ ਦੀ ਮਦਦ ਕਰਨਾ ਹੈ। ਜੇਕਰ ਮੈਂ ਰਾਜਨੀਤੀ ਵਿੱਚ ਆਉਣ ਦਾ ਫੈਸਲਾ ਕਰਾਂਗਾ ਤਾਂ।” ਇਸ ਤੋਂ ਇਲਾਵਾ ਭੱਜੀ ਨੇ ਕਿਹਾ, “ਜਿੱਥੋਂ ਤੱਕ ਕ੍ਰਿਕਟ ਦਾ ਸਵਾਲ ਹੈ, ਮੈਂ ਇਸ ਖੇਡ ਨਾਲ ਜੁੜਿਆ ਰਹਾਂਗਾ। ਮੈਂ ਆਈਪੀਐਲ ਟੀਮਾਂ ਨੂੰ ਕੋਚ ਕਰ ਸਕਦਾ ਹਾਂ, ਉਨ੍ਹਾਂ ਦਾ ਮੈਂਟਰ ਬਣ ਸਕਦਾ ਹਾਂ ਜਾਂ ਥੋੜਾ ਅਨੁਭਵੀ ਕ੍ਰਿਕਟ ਖੇਡ ਸਕਦਾ ਹਾਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...