August 5, 2026, 6:07 am
----------- Advertisement -----------
HomeNewsLatest Newsਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਸ਼ਿਖਰ ਧਵਨ ਨੂੰ ਦਿੱਤੀ ਸੰਨਿਆਸ ਦੀ ਵਧਾਈ;...

ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਸ਼ਿਖਰ ਧਵਨ ਨੂੰ ਦਿੱਤੀ ਸੰਨਿਆਸ ਦੀ ਵਧਾਈ; ਕਿਹਾ “You are a gem”

Published on

----------- Advertisement -----------

ਭਾਰਤ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਸ਼ਨੀਵਾਰ ਸਵੇਰੇ ਅੰਤਰਰਾਸ਼ਟਰੀ ਅਤੇ ਘਰੇਲੂ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ, ਜਿਸ ਤੋਂ ਬਾਅਦ ਸਾਬਕਾ ਖਿਡਾਰੀਆਂ ਅਤੇ ਬੀਸੀਸੀਆਈ ਨੇ ਉਸ ਦੇ ਸ਼ਾਨਦਾਰ ਕ੍ਰਿਕਟ ਕਰੀਅਰ ਲਈ ਉਸ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਵੀ ਧਵਨ ਨੂੰ ਸੰਨਿਆਸ ਦੀ ਵਧਾਈ ਦਿੱਤੀ ਹੈ।
ਹਰਭਜਨ ਨੇ ਆਪਣੇ ਐਕਸ ਅਕਾਊਂਟ ‘ਤੇ ਸ਼ਿਖਰ ਧਵਨ ਦੇ ਨਾਲ ਇਕ ਫੋਟੋ ਸ਼ੇਅਰ ਕੀਤੀ ਅਤੇ ਲਿਖਿਆ- ‘ ਖੁਸ਼ ਰਹਿ ਮੇਰੇ ਵੀਰ ਸ਼ਿਖਰ ਧਵਨ, ਹੈਪੀ ਰਿਟਾਇਰਮੈਂਟ, ਤੁਸੀਂ ਦੇਸ਼ ਦੇ ਹੀਰੇ ਹੋ।’ ਤੁਹਾਨੂੰ ਦੱਸ ਦੇਈਏ ਕਿ ਹਰਭਜਨ ਅਤੇ ਧਵਨ ਦੋਵੇਂ ਇੱਕ ਦੂਜੇ ਦੇ ਬਹੁਤ ਕਰੀਬੀ ਦੋਸਤ ਹਨ। ਦੋਵੇਂ ਭਾਰਤੀ ਟੀਮ ਲਈ ਇਕੱਠੇ ਵੀ ਖੇਡ ਚੁੱਕੇ ਹਨ।
ਦੱਸ ਦਈਏ ਕਿ ਸ਼ਿਖਰ ਧਵਨ ਲਈ ਬੀਸੀਸੀਆਈ ਨੇ ਟਵਿੱਟਰ ‘ਤੇ ਲਿਖਿਆ, “ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਅਤੇ ਘਰੇਲੂ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਫੈਸਲਾ ਕੀਤਾ ਹੈ। ਅਸੀਂ ਉਨ੍ਹਾਂ ਦੇ ਫੈਸਲੇ ਦਾ ਸਨਮਾਨ ਕਰਦੇ ਹਾਂ ਅਤੇ ਉਨ੍ਹਾਂ ਦੇ ਭਵਿੱਖ ਦੇ ਸਫਰ ਲਈ ਸ਼ੁਭਕਾਮਨਾਵਾਂ ਦਿੰਦੇ ਹਾਂ।” ਭਾਰਤ ਦੇ ਮੁੱਖ ਕੋਚ ਗੌਤਮ ਗੰਭੀਰ ਨੇ X ‘ਤੇ ਲਿਖਿਆ, “ਸ਼ਿਖੀ ਨੂੰ ਸ਼ਾਨਦਾਰ ਕਰੀਅਰ ਲਈ ਵਧਾਈ! ਮੈਂ ਜਾਣਦਾ ਹਾਂ ਕਿ ਉਹ ਭਵਿੱਖ ਵਿੱਚ ਜੋ ਵੀ ਕਰਨਗੇ ਉਸ ਨਾਲ ਉਹ ਖੁਸ਼ੀ ਫੈਲਾਉਣਗੇ!”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...