ਮੁੰਬਈ ਇੰਡੀਅਨਜ਼ (MI) ਦੇ ਕਪਤਾਨ ਹਾਰਦਿਕ ਪੰਡਯਾ ‘ਤੇ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਪੰਡਯਾ ‘ਤੇ ਵੀਰਵਾਰ ਨੂੰ ਮੋਹਾਲੀ ‘ਚ ਪੰਜਾਬ ਕਿੰਗਜ਼ ਇਲੈਵਨ (PBKS) ਦੇ ਖਿਲਾਫ ਮੈਚ ‘ਚ ਹੌਲੀ ਓਵਰ ਰੇਟ ਲਈ ਜੁਰਮਾਨਾ ਲਗਾਇਆ ਗਿਆ। ਇੰਡੀਅਨ ਪ੍ਰੀਮੀਅਰ ਲੀਗ (IPL) ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਘੱਟੋ-ਘੱਟ ਓਵਰ ਰੇਟ ਨਾਲ ਸਬੰਧਤ ਆਈਪੀਐੱਲ ਕੋਡ ਆਫ ਕੰਡਕਟ ਦੇ ਤਹਿਤ ਸੀਜ਼ਨ ਦਾ ਇਹ ਉਨ੍ਹਾਂ ਦੀ ਟੀਮ ਦਾ ਪਹਿਲਾ ਅਪਰਾਧ ਸੀ, ਇਸ ਲਈ ਪੰਡਯਾ ‘ਤੇ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ।
ਦੱਸ ਦਈਏ ਕਿ ਆਈਪੀਐਲ ਦੇ 17ਵੇਂ ਸੀਜ਼ਨ ਵਿੱਚ ਵੀਰਵਾਰ ਨੂੰ ਮੁੰਬਈ ਇੰਡੀਅਨਜ਼ ਨੇ ਪੰਜਾਬ ਨੂੰ 9 ਦੌੜਾਂ ਨਾਲ ਹਰਾਇਆ ਸੀ। ਮੋਹਾਲੀ ‘ਚ ਪੰਜਾਬ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਮੁੰਬਈ ਨੇ 20 ਓਵਰਾਂ ‘ਚ 7 ਵਿਕਟਾਂ ‘ਤੇ 192 ਦੌੜਾਂ ਬਣਾਈਆਂ। ਸੂਰਿਆਕੁਮਾਰ ਯਾਦਵ ਨੇ 53 ਗੇਂਦਾਂ ‘ਤੇ 78 ਦੌੜਾਂ ਬਣਾਈਆਂ। ਪੰਜਾਬ ਦੀ ਟੀਮ 19.1 ਓਵਰਾਂ ‘ਚ 183 ਦੌੜਾਂ ‘ਤੇ ਆਊਟ ਹੋ ਗਈ ਸੀ।
----------- Advertisement -----------
MI ਅਤੇ PBKS ਵਿਚਾਲੇ ਮੈਚ ‘ਚ ਜਿੱਤ ਦੇ ਬਾਵਜੂਦ ਹਾਰਦਿਕ ਪੰਡਯਾ ‘ਤੇ ਲੱਗਾ 12 ਲੱਖ ਰੁਪਏ ਜੁਰਮਾਨਾ, ਜਾਣੋ ਕੀ ਹੈ ਮਾਮਲਾ
Published on
----------- Advertisement -----------

----------- Advertisement -----------