September 22, 2026, 3:32 pm
----------- Advertisement -----------
HomeNewsLatest Newsਮਹਾਰਾਸ਼ਟਰ ਨੂੰ ਹਰਾ ਕੇ ਖੇਲੋ ਇੰਡੀਆ ਯੂਥ ਗੇਮਜ਼ ਦਾ ਜੇਤੂ ਬਣਿਆ ਹਰਿਆਣਾ

ਮਹਾਰਾਸ਼ਟਰ ਨੂੰ ਹਰਾ ਕੇ ਖੇਲੋ ਇੰਡੀਆ ਯੂਥ ਗੇਮਜ਼ ਦਾ ਜੇਤੂ ਬਣਿਆ ਹਰਿਆਣਾ

Published on

----------- Advertisement -----------

ਹਰਿਆਣਾ ਖੇਲੋ ਇੰਡੀਆ ਯੂਥ ਗੇਮਜ਼ ਦਾ ਜੇਤੂ ਬਣ ਗਿਆ ਹੈ। ਹਰਿਆਣਾ ਦੇ ਮੁੱਕੇਬਾਜ਼ਾਂ ਨੇ ਅੰਤਿਮ ਦਿਨ 10 ਸੋਨ ਤਗਮਿਆਂ ‘ਤੇ ਗੋਲਡਨ ਪੰਚ ਲਗਾ ਕੇ ਖੇਲੋ ਇੰਡੀਆ ਯੁਵਾ ਖੇਡਾਂ ਦੇ ਜੇਤੂ ਬਣਨ ਦਾ ਮਾਣ ਹਾਸਲ ਕੀਤਾ। ਹਰਿਆਣਾ ਨੇ 52 ਸੋਨ ਤਗਮਿਆਂ ਸਮੇਤ ਕੁੱਲ 137 ਤਗਮੇ ਜਿੱਤੇ, ਜਦਕਿ ਮਹਾਰਾਸ਼ਟਰ 45 ਸੋਨ ਤਗਮਿਆਂ ਸਮੇਤ 125 ਤਗਮਿਆਂ ਨਾਲ ਦੂਜੇ ਸਥਾਨ ‘ਤੇ ਰਿਹਾ। ਕਰਨਾਟਕ ਦੇ ਤੈਰਾਕ ਅਨੀਸ਼ ਗੌੜਾ ਨੇ ਸਭ ਤੋਂ ਵੱਧ ਛੇ ਸੋਨ ਤਗਮੇ ਜਿੱਤੇ। ਇਨ੍ਹਾਂ ਖੇਡਾਂ ਵਿੱਚ 25 ਈਵੈਂਟਾਂ ਵਿੱਚ 4700 ਖਿਡਾਰੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚ 2262 ਲੜਕੀਆਂ ਸਨ।
ਦੱਸ ਦਈਏ ਕਿ ਹਰਿਆਣਾ ਅਤੇ ਮਹਾਰਾਸ਼ਟਰ ਸੋਮਵਾਰ ਸਵੇਰੇ 41-41 ਗੋਲਡ ਨਾਲ ਬਰਾਬਰ ‘ਤੇ ਸਨ । ਮਹਾਰਾਸ਼ਟਰ ਦੇ ਲੜਕਿਆਂ ਨੇ ਸਵੇਰੇ ਲੜਕਿਆਂ ਅਤੇ ਲੜਕੀਆਂ ਵਿੱਚ ਮਲਖੰਬ ਪੋਲ ਅਤੇ ਖੋ-ਖੋ ਵਿੱਚ ਸੋਨ ਤਗ਼ਮਾ ਜਿੱਤ ਕੇ ਹਰਿਆਣਾ ਨੂੰ ਪਛਾੜ ਦਿੱਤਾ। ਹਰਿਆਣਾ ਦੀਆਂ ਕੁੜੀਆਂ ਨੇ ਫਿਰ ਹੈਂਡਬਾਲ ਦੇ ਰੋਮਾਂਚਕ ਮੁਕਾਬਲੇ ਵਿੱਚ ਹਿਮਾਚਲ ਪ੍ਰਦੇਸ਼ ਨੂੰ 29-28 ਨਾਲ ਹਰਾ ਕੇ ਸੋਨ ਤਗ਼ਮੇ ਦਾ ਫਰਕ ਘੱਟ ਕਰ ਲਿਆ। ਪਰ ਜਿਵੇਂ ਹੀ ਮੁੱਕੇਬਾਜ਼ੀ ਦੀ ਵਾਰੀ ਆਈ, ਹਰਿਆਣਾ ਨੇ ਮਹਾਰਾਸ਼ਟਰ ਨੂੰ ਬਹੁਤ ਪਿੱਛੇ ਛੱਡ ਦਿੱਤਾ ਹੈ। ਹਰਿਆਣਾ ਦੀਆਂ ਅੱਠ ਕੁੜੀਆਂ ਵਿੱਚੋਂ ਛੇ ਅਤੇ ਪੰਜ ਵਿੱਚੋਂ ਚਾਰ ਲੜਕਿਆਂ ਨੇ ਸੋਨ ਤਗਮੇ ਜਿੱਤ ਕੇ ਮਹਾਰਾਸ਼ਟਰ ਨੂੰ ਬਹੁਤ ਪਿੱਛੇ ਛੱਡ ਦਿੱਤਾ। ਹਰਿਆਣਾ ਨੇ ਮੁੱਕੇਬਾਜ਼ੀ ਵਿੱਚ 10 ਅਤੇ ਕੁਸ਼ਤੀ ਵਿੱਚ 16 ਸੋਨ ਤਗ਼ਮੇ ਜਿੱਤ ਕੇ ਦਬਦਬਾ ਬਣਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...