September 5, 2026, 5:18 am
----------- Advertisement -----------
HomeNewsLatest NewsICC ਨੇ ਇਨਾਮੀ ਰਾਸ਼ੀ ਦਾ ਕੀਤਾ ਐਲਾਨ; ਪੜ੍ਹੋ, ਟੀ-20 ਵਿਸ਼ਵ ਕੱਪ ਚੈਂਪੀਅਨ...

ICC ਨੇ ਇਨਾਮੀ ਰਾਸ਼ੀ ਦਾ ਕੀਤਾ ਐਲਾਨ; ਪੜ੍ਹੋ, ਟੀ-20 ਵਿਸ਼ਵ ਕੱਪ ਚੈਂਪੀਅਨ ਨੂੰ ਮਿਲਣਗੇ ਕਿੰਨੇ ਕਰੋੜ ਰੁਪਏ

Published on

----------- Advertisement -----------

ਆਸਟ੍ਰੇਲੀਆ ‘ਚ 16 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ICC ਪੁਰਸ਼ ਟੀ-20 ਵਿਸ਼ਵ ਕੱਪ ਦੀ ਇਨਾਮੀ ਰਾਸ਼ੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਾਰ ਵਿਸ਼ਵ ਚੈਂਪੀਅਨ ਨੂੰ 13 ਕਰੋੜ 5 ਲੱਖ 35 ਹਜ਼ਾਰ ਰੁਪਏ ਮਿਲਣਗੇ। ਇਸ ਦੇ ਨਾਲ ਹੀ ਉਪ ਜੇਤੂ ਨੂੰ 6 ਕਰੋੜ 52 ਲੱਖ 64 ਹਜ਼ਾਰ ਰੁਪਏ ਮਿਲਣਗੇ। ਰਿਪੋਰਟਸ ਅਨੁਸਾਰ, ਇਸ ਵਾਰ ਟੂਰਨਾਮੈਂਟ ਵਿੱਚ ਕੁੱਲ 45.68 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
ਦੱਸ ਦਈਏ ਕਿ ਆਈਸੀਸੀ ਨੇ ਵਿਸ਼ਵ ਕੱਪ ਦੀ ਇਨਾਮੀ ਰਾਸ਼ੀ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਪਿਛਲੇ ਸਾਲ ਯੂਏਈ ਵਿੱਚ ਆਸਟਰੇਲਿਆਈ ਟੀਮ ਨੂੰ ਵੀ ਇਨ੍ਹੀ ਰਕਮ ਹੀ ਮਿਲੀ ਸੀ। ਜਦਕਿ ਨਿਊਜ਼ੀਲੈਂਡ ਨੂੰ 6.5 ਕਰੋੜ ਰੁਪਏ ਮਿਲੇ ਹਨ। ਟੀ-20 ਵਿਸ਼ਵ ਕੱਪ ਦੇ ਪਿਛਲੇ ਸੀਜ਼ਨ ਵਿੱਚ ਆਸਟਰੇਲੀਆ ਨੇ ਫਾਈਨਲ ਵਿੱਚ ਨਿਊਜ਼ੀਲੈਂਡ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਖ਼ਿਤਾਬ ਜਿੱਤਿਆ ਸੀ।

ਦੱਸ ਦਈਏ ਕਿ ਇਸ ਟੂਰਨਾਮੈਂਟ ‘ਚ ਭਾਰਤ ਦਾ ਪਹਿਲਾ ਮੈਚ 23 ਅਕਤੂਬਰ ਨੂੰ ਪਾਕਿਸਤਾਨ ਨਾਲ ਹੋਵੇਗਾ। ਇਹ ਮੈਚ ਮੈਲਬੌਰਨ ‘ਚ ਖੇਡਿਆ ਜਾਵੇਗਾ। 29 ਦਿਨਾਂ ਤੱਕ ਚੱਲਣ ਵਾਲੇ ਇਸ ਟੂਰਨਾਮੈਂਟ ਵਿੱਚ 16 ਦੇਸ਼ਾਂ ਦੀਆਂ ਟੀਮਾਂ ਹਿੱਸਾ ਲੈਣਗੀਆਂ। ਮੁਕਾਬਲੇ ਦਾ ਫਾਈਨਲ ਮੈਚ 13 ਨਵੰਬਰ ਨੂੰ ਮੈਲਬੋਰਨ ਵਿੱਚ ਖੇਡਿਆ ਜਾਵੇਗਾ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...