October 8, 2026, 1:02 pm
----------- Advertisement -----------
HomeNewsBreaking Newsਭਾਰਤ ਨੇ ਚੌਥੇ ਟੀ-20 'ਚ ਵੈਸਟਇੰਡੀਜ਼ ਨੂੰ 9 ਵਿਕਟਾਂ ਨਾਲ ਹਰਾਇਆ, ਸੀਰੀਜ਼...

ਭਾਰਤ ਨੇ ਚੌਥੇ ਟੀ-20 ‘ਚ ਵੈਸਟਇੰਡੀਜ਼ ਨੂੰ 9 ਵਿਕਟਾਂ ਨਾਲ ਹਰਾਇਆ, ਸੀਰੀਜ਼ 2-2 ਨਾਲ ਬਰਾਬਰੀ ‘ਤੇ

Published on

----------- Advertisement -----------

ਨਵੀਂ ਦਿੱਲੀ, 13 ਅਗਸਤ 2023 – ਗਿੱਲ-ਜੈਸਵਾਲ ਦੀ ਰਿਕਾਰਡ ਸਾਂਝੇਦਾਰੀ ਨਾਲ ਭਾਰਤ ਨੇ ਚੌਥੇ ਟੀ-20 ਮੈਚ ਵਿੱਚ ਵੈਸਟਇੰਡੀਜ਼ ਨੂੰ 9 ਵਿਕਟਾਂ ਨਾਲ ਹਰਾ ਦਿੱਤਾ। ਇਸ ਨਾਲ ਟੀਮ ਨੇ 5 ਮੈਚਾਂ ਦੀ ਸੀਰੀਜ਼ ‘ਚ 2-2 ਦੀ ਬਰਾਬਰੀ ਹਾਸਲ ਕਰ ਲਈ ਹੈ।

ਸੀਰੀਜ਼ ਦਾ ਆਖਰੀ ਅਤੇ ਫੈਸਲਾਕੁੰਨ ਮੈਚ 13 ਅਗਸਤ ਨੂੰ ਫਲੋਰੀਡਾ ਦੇ ਲਾਡਰਹਿਲ ਕ੍ਰਿਕਟ ਮੈਦਾਨ ‘ਤੇ ਰਾਤ 8:30 ਵਜੇ ਤੋਂ ਖੇਡਿਆ ਜਾਵੇਗਾ।

ਇਸੇ ਮੈਦਾਨ ‘ਤੇ ਸ਼ਨੀਵਾਰ ਨੂੰ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵੈਸਟਇੰਡੀਜ਼ ਨੇ 20 ਓਵਰਾਂ ‘ਚ 8 ਵਿਕਟਾਂ ‘ਤੇ 178 ਦੌੜਾਂ ਬਣਾਈਆਂ। ਜਵਾਬ ਵਿੱਚ ਭਾਰਤੀ ਟੀਮ ਨੇ 17 ਓਵਰਾਂ ਵਿੱਚ ਜਿੱਤ ਲਈ ਲੋੜੀਂਦੀਆਂ ਦੌੜਾਂ ਬਣਾਈਆਂ।

ਇਸ ਜਿੱਤ ਦੇ ਹੀਰੋ ਨੌਜਵਾਨ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਅਤੇ ਸ਼ੁਭਮਨ ਗਿੱਲ ਸਨ। ਦੋਵਾਂ ਨੇ 165 ਦੌੜਾਂ ਦੀ ਓਪਨਿੰਗ ਸਾਂਝੇਦਾਰੀ ਕੀਤੀ।

ਭਾਰਤੀ ਟੀਮ ਨੇ ਤਿੰਨੋਂ ਵਿਭਾਗਾਂ (ਬੱਲੇਬਾਜ਼ੀ, ਗੇਂਦ ਅਤੇ ਫੀਲਡਿੰਗ) ਵਿੱਚ ਸ਼ਲਾਘਾਯੋਗ ਪ੍ਰਦਰਸ਼ਨ ਕੀਤਾ ਪਰ ਜਿੱਤ ਦਾ ਸਿਹਰਾ ਨੌਜਵਾਨ ਸਲਾਮੀ ਬੱਲੇਬਾਜ਼ ਗਿੱਲ-ਜੈਸਵਾਲ ਦੀ ਜੋੜੀ ਨੂੰ ਜਾਂਦਾ ਹੈ। ਅਰਸ਼ਦੀਪ ਨੇ ਵੀ ਸ਼ਾਨਦਾਰ ਗੇਂਦਬਾਜ਼ੀ ਕੀਤੀ। ਅਜਿਹੇ ‘ਚ ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਲਈ ਉਤਰੀ ਅਤੇ 57 ਦੌੜਾਂ ‘ਤੇ ਚਾਰ ਵਿਕਟਾਂ ਗੁਆਉਣ ਦੇ ਬਾਵਜੂਦ 178 ਦੌੜਾਂ ਦਾ ਸਕੋਰ ਬਣਾਇਆ। ਇਸ ਸਕੋਰ ਵਿੱਚ ਹੇਟਮਾਇਰ ਅਤੇ ਸ਼ਾਈ ਹੋਪ ਦਾ ਯੋਗਦਾਨ ਅਹਿਮ ਰਿਹਾ। ਹੇਟਮੇਅਰ ਨੇ ਹੋਪ ਅਤੇ ਓਡਿਅਨ ਸਮਿਥ ਨਾਲ ਲਾਭਦਾਇਕ ਸਾਂਝੇਦਾਰੀ ਕੀਤੀ।

ਇਸ ਪਾਰੀ ਦੇ ਸ਼ੁਰੂਆਤੀ ਓਵਰਾਂ ਵਿੱਚ ਕੁਲਦੀਪ-ਅਰਸ਼ਦੀਪ ਦੇ ਜੋੜ ਨੇ ਕੈਰੇਬੀਅਨਜ਼ ਨੂੰ ਦਬਾਅ ਵਿੱਚ ਪਾ ਦਿੱਤਾ, ਪਰ ਸ਼ਾਈ ਹੋਪ ਦੀ ਪਾਰੀ ਨੇ ਟੀਮ ਸੰਭਾਲਿਆ।

179 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤੀ ਸਲਾਮੀ ਬੱਲੇਬਾਜ਼ ਲੈਅ ‘ਚ ਨਜ਼ਰ ਆਏ ਅਤੇ ਪਾਵਰਪਲੇ ‘ਚ 66 ਦੌੜਾਂ ਬਣਾਈਆਂ। ਗਿੱਲ-ਜੈਸਵਾਲ ਦੀ ਜੋੜੀ ਨੇ ਇਸ ਸ਼ੁਰੂਆਤ ਨੂੰ ਅੱਗੇ ਵਧਾਇਆ ਅਤੇ ਵਿੰਡੀਜ਼ ਖਿਲਾਫ ਸਭ ਤੋਂ ਵੱਡੀ ਓਪਨਿੰਗ ਸਾਂਝੇਦਾਰੀ ਕੀਤੀ, ਜੋ ਭਾਰਤੀ ਟੀਮ ਦੀ ਜਿੱਤ ਦਾ ਸਭ ਤੋਂ ਵੱਡਾ ਕਾਰਨ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...

ਨਹੀਂ ਰਹੇ ਨਾਨਾ ਪਾਟੇਕਰ, 75 ਸਾਲ ਦੀ ਉਮਰ ‘ਚ ਦਿਹਾਂਤ

ਹਿੰਦੀ ਅਤੇ ਮਰਾਠੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦਿਹਾਂਤ ਹੋ ਗਿਆ ਹੈ।...

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...