August 3, 2026, 1:07 am
----------- Advertisement -----------
HomeNewsBreaking Newsਟੀਮ ਇੰਡੀਆ ਨੇ ਅਫਗਾਨਿਸਤਾਨ ਨੂੰ ਸੁਪਰ-8 ਮੈਚ 'ਚ 47 ਦੌੜਾਂ ਨਾਲ ਹਰਾਇਆ

ਟੀਮ ਇੰਡੀਆ ਨੇ ਅਫਗਾਨਿਸਤਾਨ ਨੂੰ ਸੁਪਰ-8 ਮੈਚ ‘ਚ 47 ਦੌੜਾਂ ਨਾਲ ਹਰਾਇਆ

Published on

----------- Advertisement -----------

ਨਵੀਂ ਦਿੱਲੀ, 21 ਜੂਨ 2024 – ਟੀਮ ਇੰਡੀਆ ਨੇ ਸੁਪਰ-8 ‘ਚ ਅਫਗਾਨਿਸਤਾਨ ਖਿਲਾਫ ਆਪਣੇ ਪਹਿਲੇ ਮੈਚ ‘ਚ ਇਕਤਰਫਾ ਜਿੱਤ ਹਾਸਲ ਕੀਤੀ। ਬੱਲੇਬਾਜ਼ੀ ਹੋਵੇ ਜਾਂ ਗੇਂਦਬਾਜ਼ੀ, ਰੋਹਿਤ ਸ਼ਰਮਾ ਦੀ ਟੀਮ ਨੇ ਗੁਆਂਢੀ ਟੀਮ ਨੂੰ ਹਰ ਫਰੰਟ ‘ਤੇ ਪਛਾੜ ਦਿੱਤਾ।

ਬ੍ਰਿਜਟਾਊਨ ਦੇ ਕੇਨਸਿੰਗਟਨ ਓਵਲ ਸਟੇਡੀਅਮ ‘ਚ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਰੋਹਿਤ ਸ਼ਰਮਾ ਪਾਵਰਪਲੇ ‘ਚ ਜਲਦੀ ਹੀ ਆਊਟ ਹੋ ਗਿਆ। ਵਿਰਾਟ ਕੋਹਲੀ ਵੀ 24 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਰਿਸ਼ਭ ਪੰਤ ਨੇ 11 ਗੇਂਦਾਂ ਵਿੱਚ 20 ਦੌੜਾਂ ਬਣਾਈਆਂ। ਟੀਮ ਦਾ ਸਕੋਰ 11ਵੇਂ ਓਵਰ ‘ਚ 4 ਵਿਕਟਾਂ ‘ਤੇ 90 ਦੌੜਾਂ ਸੀ। ਪਰ ਸੂਰਿਆਕੁਮਾਰ ਨੇ 190 ਦੀ ਸਟ੍ਰਾਈਕ ਰੇਟ ‘ਤੇ ਅਰਧ ਸੈਂਕੜਾ ਲਗਾਇਆ। ਹਾਰਦਿਕ ਪੰਡਯਾ ਨੇ 32 ਦੌੜਾਂ ਬਣਾ ਕੇ ਟੀਮ ਨੂੰ 181 ਦੌੜਾਂ ਤੱਕ ਪਹੁੰਚਾਇਆ।

ਹੁਣ ਭਾਰਤੀ ਗੇਂਦਬਾਜ਼ਾਂ ਦੀ ਵਾਰੀ ਸੀ। ਟੀਮ ਨੇ ਅਫਗਾਨ ਬੱਲੇਬਾਜ਼ਾਂ ਨੂੰ ਟਿਕਣ ਨਹੀਂ ਦਿੱਤਾ। ਪਾਵਰਪਲੇ ‘ਚ ਹੀ 3 ਵਿਕਟਾਂ ਲੈ ਲਈਆਂ। ਬੁਮਰਾਹ ਨੇ 4 ਓਵਰਾਂ ‘ਚ ਸਿਰਫ 7 ਦੌੜਾਂ ਦਿੱਤੀਆਂ ਅਤੇ 3 ਵਿਕਟਾਂ ਵੀ ਲਈਆਂ। ਅਫਗਾਨਿਸਤਾਨ ਦੀ ਟੀਮ 134 ਦੌੜਾਂ ‘ਤੇ ਆਲ ਆਊਟ ਹੋ ਗਈ। ਅਤੇ ਮੈਚ 47 ਦੌੜਾਂ ਨਾਲ ਜਿੱਤ ਲਿਆ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ ਸੈਮੀਫਾਈਨਲ ਲਈ ਆਪਣਾ ਦਾਅਵਾ ਮਜ਼ਬੂਤ ​​ਕਰ ਲਿਆ ਹੈ।

ਹੁਣ ਭਾਰਤੀ ਟੀਮ ਨੇ ਆਪਣਾ ਅਗਲਾ ਮੈਚ 22 ਜੂਨ ਨੂੰ ਬੰਗਲਾਦੇਸ਼ ਖਿਲਾਫ ਖੇਡਣਾ ਹੈ। ਇਹ ਮੈਚ ਐਂਟੀਗੁਆ ਵਿੱਚ ਖੇਡਿਆ ਜਾਵੇਗਾ। ਜਦੋਂ ਕਿ ਅਫਗਾਨਿਸਤਾਨ ਖਿਲਾਫ ਪਹਿਲਾ ਮੈਚ ਬਾਰਬਾਡੋਸ ਦੀ ਰਾਜਧਾਨੀ ਬ੍ਰਿਜਟਾਊਨ ਦੇ ਕੇਨਸਿੰਗਟਨ ਓਵਲ ਮੈਦਾਨ ‘ਤੇ ਹੋਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...